ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਓ : ਗਾਬੜੀਆ
ਲੰਬੀ, 25 ਅਕਤੂਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ ਵਿੰਗ ਦੀ ਇਕ ਅਹਿਮ ਮੀਟਿੰਗ ਬੀ.
ਲੰਬੀ, 25 ਅਕਤੂਬਰ (ਮੇਵਾ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਬੀ. ਸੀ ਵਿੰਗ ਦੀ ਇਕ ਅਹਿਮ ਮੀਟਿੰਗ ਬੀ. ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਪ੍ਰਧਾਨਗੀ ਹੇਠ ਸ਼ਾਹੀ ਪੈਲੇਸ ਲੰਬੀ ਵਿਖੇ ਕੀਤੀ ਗਈ। ਮੀਟਿੰਗ ਵਿਚ ਹਲਕਾ ਲੰਬੀ ਦੀ ਸਮੂਹ ਲੀਡਰਸ਼ਿਪ ਤੇ ਅਕਾਲੀ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਵਾਈ। ਬੀ. ਸੀ ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ’ਤੇ ਚਲਾਉਣਾ ਹੈ ਤਾਂ ਪੰਜਾਬ ਵਿਧਾਨ ਸਭਾ 2027 ਦੀਆਂ ਚੋਣਾਂ ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਈਏ। ਉਨ੍ਹਾਂ ਕਿਹਾ ਕਿ ਇਸ ਵਕਤ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿਚ ਹੈ, ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿਚ ਹੋ ਰਹੇ ਵੱਡੇ ਇਕੱਠਾਂ ਤੋਂ ਲਗਦਾ ਹੈ ਕਿ ਲੋਕ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ ਵਿੰਗ, ਐਸ.ਸੀ ਵਿੰਗ ਤੇ ਜਨਰਲ ਸਾਰੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਡਟੇ ਹੋਏ ਹਨ। ਸਵ: ਸ. ਪ੍ਰਕਾਸ਼ ਸਿੰਘ ਬਾਦਲ ਦੇਸ਼ ਦੇ ਰਾਸ਼ਟਰਪਤੀ ਜਾਂ ਪ੍ਰਧਾਨ ਮੰਤਰੀ ਬਣ ਸਕਦੇ ਸਨ, ਪ੍ਰੰਤੂ ਉਨ੍ਹਾਂ ਪੰਜਾਬ ਦੇ ਵਿਕਾਸ ਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਇਨ੍ਹਾਂ ਆਹੁਦਿਆਂ ਨੂੰ ਠੁਕਰਾ ਦਿੱਤਾ। ਹੀਰਾ ਸਿੰਘ ਗਾਬੜੀਆਂ ਨੇ ਪੰਜਾਬ ਦੀ ਮੌਜੂਦਾ ਸਰਕਾਰ ’ਤੇ ਤੰਜ ਕਸਦਿਆਂ ਕਿਹਾ ਕਿ ਅੱਜ ਦੀ ਸਰਕਾਰ ਚੁਟਕਿਆਂ ਦੀ ਸਰਕਾਰ ਹੈ, ਤੇ ਚੁਟਕਲੇ ਸਣਾਉਣ ਵਾਲੇ ਨੂੰ ਪੰਜਾਬ ਦੇ ਲੋਕ ਪੰਜਾਬ ਦਾ ਮੁੱਖ ਮੰਤਰੀ ਬਣਾਕੇ ਹੁਣ ਪਛਤਾ ਰਹੇ ਹਨ। ਸੂਬਾ ਪ੍ਰਧਾਨ ਨੇ ਕਿਹਾ ਜੇਕਰ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਲੜਕੀਆਂ ਲਈ ਸ਼ਗਨ ਸਕੀਮ ਦੀ ਰਾਸ਼ੀ ਇਕ ਲੱਖ ਰੁਪਏ ਤੇ ਬੁਢਾਪਾ ਪੈਨਸ਼ਨ 2500/- ਦਿੱਤੀ ਜਾਵੇਗੀ। ਇਸ ਮੌਕੇ ਬੀ.ਸੀ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੰਬੀ, ਕੁਲਵੰਤ ਸਿੰਘ ਸੂਬੇਦਾਰ ਚੰਨੂੰ, ਮੰਗਾ ਸਿੰਘ ਲੰਬੀ ਬਲਾਕ ਪ੍ਰਧਾਨ ਤੋਂ ਇਲਾਵਾ ਹਲਕਾ ਲੰਬੀ ਦੀ ਅਕਾਲੀ ਲੀਡਰਸ਼ਿਪ ਵਿਚ ਅਵਤਾਰ ਸਿੰਘ ਵਣਵਾਲਾ, ਗੁਰਬਖਸ਼ੀਸ ਸਿੰਘ ਵਿੱਕੀ ਮਿੱਡੂਖੇੜਾ, ਰਣਜੀਤ ਸਿੰਘ ਫਤੂਹੀਵਾਲਾ, ਜਸਮੇਲ ਸਿੰਘ ਮਿੱਠੜੀ, ਗੁਰਚਰਨ ਸਿੰਘ ਡੱਬਵਾਲੀ ਢਾਬ, ਜਗਮੀਤ ਸਿੰਘ ਚਹਿਲ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਨਵਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਰਣਜੋਧ ਸਿੰਘ ਲੰਬੀ, ਜਗਮੀਤ ਸਿੰਘ ਨੀਟੂ ਤੱਪਾਖੇੜਾ, ਗੁਰਪ੍ਰੀਤ ਸਿੰਘ ਬਾਦਲ, ਅਰਸ਼ ਮਹਿਣਾ, ਅਰਪਨ ਬੀਦੋਵਾਲੀ, ਕੌਰ ਸਿੰਘ ਸਰਪੰਚ ਲੰਬੀ, ਚੌਧਰੀ ਜਸਵੰਤ ਸਿੰਘ ਸਾਬਕਾ ਸਰਪੰਚ ਲੰਬੀ, ਜਸਵਿੰਦਰ ਸਿੰਘ ਪੱਪੂ ਸਾਬਕਾ ਸਰਪੰਚ, ਹਰਮੇਸ ਸਿੰਘ ਖੁੱਡੀਆਂ, ਮੇਜਰ ਸਿੰਘ ਆਧਨੀਆਂ, ਗੁਰਪ੍ਰੀਤ ਸਿੰਘ ਵੜਿੰਗ ਖੇੜਾ, ਡਾ. ਮਿੱਠੂ ਸਿੰਘ ਦਿਉਣਖੇੜਾ, ਅਰਸ਼ ਲੰਬੀ, ਟੀਟੂ ਸ਼ਾਮ ਖੇੜਾ ਆਦਿ ਆਗੂ ਮੌਜੂਦ ਸਨ।