26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਝੋਨੇ ਦੇ ਖ਼ਰਾਬੇ ਦਾ 75 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਫ਼ਤਹਿ ਬਾਦਲ

ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਗੜੇ੍ਮਾਰੀ, ਤੇਜ਼ ਝੱਖੜ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਲਈ 75 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਫ਼ਤਹਿ ਬਾਦਲ ਨੇ ਕਿਹਾ ਕਿ ਕੱਲ੍ਹ ਸ਼ਾਮ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਨੂੰ ਭਾਰੀ ਸੱਟ ਮਾਰੀ ਹੈ।

Ad Position 21
No active advertisement
25 ਐਫ.ਡੀ.ਕੇ 22ਖ਼ਰੀਦ ਕੇਂਦਰ ’ਚ ਵਿਕਣ ਲਈ ਆਈ ਹੋਈ ਫ਼ਸਲ ਨੂੰ ਸਾਂਭਦਾ ਹੋਇਆ ਕਿਸਾਨ। ਅਜੀਤ ਤਸਵੀਰ 26-10-2026
ਮੰਡੀ ਕਿੱਲਿਆਂਵਾਲੀ, 25 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਵਿਚ ਗੜੇ੍ਮਾਰੀ, ਤੇਜ਼ ਝੱਖੜ ਅਤੇ ਭਾਰੀ ਮੀਂਹ ਕਾਰਨ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪੰਚਾਇਤੀ ਰਾਜ ਸੰਗਠਨ ਦੇ ਸੂਬਾ ਸਹਿ-ਸੰਯੋਜਕ ਫ਼ਤਹਿ ਸਿੰਘ ਬਾਦਲ ਨੇ ਪ੍ਰਭਾਵਿਤ ਕਿਸਾਨਾਂ ਲਈ 75 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ ਹੈ। ਫ਼ਤਹਿ ਬਾਦਲ ਨੇ ਕਿਹਾ ਕਿ ਕੱਲ੍ਹ ਸ਼ਾਮ ਕੁਦਰਤੀ ਆਫ਼ਤ ਨੇ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਨੂੰ ਭਾਰੀ ਸੱਟ ਮਾਰੀ ਹੈ। ਮਾਨ, ਬੀਦੋਵਾਲੀ, ਚੰਨੂ, ਫ਼ਤੂਹੀਖੇੜਾ, ਰੋੜਾਂਵਾਲੀ, ਖੁੱਡੀਆਂ ਅਤੇ ਸਿੱਖਵਾਲਾ ਸਮੇਤ ਕਈ ਪਿੰਡਾਂ ਵਿਚ ਪੱਕ ਕੇ ਤਿਆਰ ਝੋਨਾ ਖੇਤਾਂ ਵਿਚ ਵਿਛ ਗਿਆ ਹੈ। ਇਸ ਨਾਲ ਦਾਣੇ ਝੜਨ ਅਤੇ ਪੈਦਾਵਾਰ ਘਟਣ ਦਾ ਖ਼ਦਸ਼ਾ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪਿਆ ਝੋਨਾ ਵੀ ਮੀਂਹ ਦੀ ਮਾਰ ਹੇਠ ਆਇਆ ਹੈ, ਜਿਸ ਨਾਲ ਫ਼ਸਲ ਦੇ ਬਦਰੰਗ ਹੋਣ ਅਤੇ ਕਿਸਾਨਾਂ ਨੂੰ ਵਾਧੂ ਆਰਥਿਕ ਨੁਕਸਾਨ ਦਾ ਖ਼ਦਸ਼ਾ ਹੈ। ਉਨ੍ਹਾਂ ਸੂਬਾ ਸਰਕਾਰ ਤੋਂ ਪ੍ਰਭਾਵਿਤ ਪਿੰਡਾਂ ਵਿਚ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਬਿਨਾਂ ਦੇਰੀ 75 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ। ਕਾਂਗਰਸ ਆਗੂ ਨੇ ਕਿਹਾ ਕਿ ਮੀਂਹ ਕਾਰਨ ਝੋਨੇ ਦੇ ਬਦਰੰਗ ਹੋਣ ਦੇ ਆਧਾਰ ’ਤੇ ਕਿਸਾਨਾਂ ਦੀ ਫ਼ਸਲ ਦੀ ਕੀਮਤ ਵਿਚ ਬੇਲੋੜੀ ਕਟੌਤੀ ਨਾ ਕੀਤੀ ਜਾਵੇ ਅਤੇ ਮੰਡੀਆਂ ਵਿਚ ਘੱਟੋ-ਘੱਟ ਸਮਰਥਨ ਮੁੱਲ ’ਤੇ ਸਰਕਾਰੀ ਖ਼ਰੀਦ ਨਿਰਵਿਘਨ ਜਾਰੀ ਰੱਖੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ : ਅਰਸ਼ ਸੱਚਰ ਅਗਲੀ ਖ਼ਬਰ ਫ਼ਰੀਦਕੋਟ ਜਲ ਸਪਲਾਈ ਵਿਭਾਗ ਵਿਚ 24.34 ਲੱਖ ਰੁਪਏ ਦਾ ਹੋਇਆ ਘਪਲਾ ਵਿਜੀਲੈਸ ਵਲੋਂ 6 ਅਧਿਕਾਰੀਆਂ ਅਤੇ 3 ਠੇਕੇਦਾਰਾਂ ਖ਼ਿਲਾ...
Ad Position 24