26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਕਿਸਾਨਾਂ ਨੂੰ ਮੰਡੀਆਂ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ : ਅਰਸ਼ ਸੱਚਰ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ, ਫ਼ਸਲ ਦੀ ਲਿਫ਼ਟਿੰਗ, ਕਿਸਾਨਾਂ ਨੂੰ ਅਦਾਇਗੀ ਅਤੇ ਮੰਡੀਆਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੰਡੀ ਨਾਲ ਜੁੜੇ ਹੋਰ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ।

Ad Position 21
No active advertisement
25 ਐਫ.ਡੀ.ਕੇ 24 ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਦੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦੇ ਪਿ੍ਰੰਸੀਪਲ ਤੇ ਹੋਰ।ਤਸਵੀਰ : ਗੁਰਚਰਨ ਸਿੰਘ ਗਾਬੜੀਆ 26-10-2026
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਆਮ ਆਦਮੀ ਪਾਰਟੀ ਪੰਜਾਬ ਦੇ ਵਪਾਰ ਵਿੰਗ ਦੇ ਸੂਬਾ ਮੀਤ ਪ੍ਰਧਾਨ, ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਅੱਜ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਸਰਕਾਰੀ ਖ਼ਰੀਦ, ਫ਼ਸਲ ਦੀ ਲਿਫ਼ਟਿੰਗ, ਕਿਸਾਨਾਂ ਨੂੰ ਅਦਾਇਗੀ ਅਤੇ ਮੰਡੀਆਂ ਵਿਚ ਮੁਹੱਈਆ ਕਰਵਾਈਆਂ ਜਾ ਰਹੀਆਂ ਬੁਨਿਆਦੀ ਸਹੂਲਤਾਂ ਦੇ ਪ੍ਰਬੰਧਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਮੰਡੀ ਨਾਲ ਜੁੜੇ ਹੋਰ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਉਨ੍ਹਾਂ ਖਾਸ ਤੌਰ ’ਤੇ ਝੋਨੇ ਦੀ ਖਰੀਦ ਵਿਚ ਦੇਰੀ, ਲਿਫ਼ਟਿੰਗ, ਨਮੀ ਦੀ ਜਾਂਚ, ਫ਼ਸਲ ਦੀ ਅਦਾਇਗੀ, ਪੀਣ ਵਾਲੇ ਪਾਣੀ, ਸਫ਼ਾਈ ਅਤੇ ਹੋਰ ਜ਼ਰੂਰੀ ਸ ਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਝੋਨੇ ਦੀ ਸੁਚਾਰੂ ਖਰੀਦ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਅਸਲ ਲਾਭ ਤਾਂ ਹੀ ਹੈ, ਜਦੋਂ ਮੰਡੀਆਂ ਵਿਚ ਬੈਠੇ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਲਈ ਬੇਲੋੜੀ ਉਡੀਕ ਜਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਆਪਣੇ ਵਲੋਂ ਇਹ ਵਾਅਦਾ ਕਰਦਾ ਹਨ ਕਿ ਵਿਧਾਨ ਸਭਾ ਹਲਕਾ ਫ਼ਰੀਦਕੋਟ ਦੀਆਂ ਮੰਡੀਆਂ ਵਿਚ ਕਿਸੇ ਵੀ ਕਿਸਾਨ, ਆੜ੍ਹਤੀ ਜਾਂ ਮਜ਼ਦੂਰ ਨੂੰ ਆਉਣ ਵਾਲੀ ਸਮੱਸਿਆ ਨੂੰ ਅਣਗੌਲਿਆ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੰਡੀਆਂ ਦੇ ਦੌਰਿਆਂ ਦੌਰਾਨ ਸਾਹਮਣੇ ਆਉਣ ਵਾਲੇ ਮਸਲਿਆਂ ਨੂੰ ਸਬੰਧਿਤ ਖਰੀਦ ਏਜੰਸੀਆਂ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਅੰਤ ਵਿਚ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਜਾਇਜ਼ ਸਮੱਸਿਆ ਆਉਣ ’ਤੇ ਉਹ ਬੇਝਿਜਕ ਉਨ੍ਹਾਂ ਦੇ ਧਿਆਨ ਵਿਚ ਲਿਆਉਣ।
Ad Position 22
No active advertisement
ਪਿਛਲੀ ਖ਼ਬਰ ਐਸ. ਐਮ. ਐਸ. ਐਮ. ਸਕੂਲ ਝੋਟੀਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਸੰਬੰਧੀ ਕੈਂਪ ਲਗਾਇਆ ਅਗਲੀ ਖ਼ਬਰ ਝੋਨੇ ਦੇ ਖ਼ਰਾਬੇ ਦਾ 75 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ : ਫ਼ਤਹਿ ਬਾਦਲ
Ad Position 24