26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਐਸ. ਐਮ. ਐਸ. ਐਮ. ਸਕੂਲ ਝੋਟੀਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਸੰਬੰਧੀ ਕੈਂਪ ਲਗਾਇਆ

ਸਾਦਿਕ, 25 ਅਕਤੂਬਰ (ਆਰ. ਐਸ.

Ad Position 21
No active advertisement
ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਸਬੰਧੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਕਰਵਾਏ ਗਏ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਸਮੇਂ ਸਕੂਲ ਪ੍ਰਬੰਧਕ ਆਏ ਹੋਏ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 26-10-2026
ਸਾਦਿਕ, 25 ਅਕਤੂਬਰ (ਆਰ.ਐਸ.ਧੁੰਨਾ)-ਸੂਬੇਦਾਰ ਮਹਿੰਦਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝੋਟੀਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਖੇਤੀਬਾੜੀ ਸਬੰਧੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਨੂੰ ਲੈ ਕੇ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਗੋਇਲ ਮੁੱਖ ਮਹਿਮਾਨ ਅਤੇ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਵਲੋਂ ਕੀਤੀ ਗਈ। ਸੈਮੀਨਾਰ ਦੀ ਸ਼ੁਰੂਆਤ ਸਮੇਂ ਸਕੂਲ ਦੇ ਵਿਦਿਆਰਥੀਆਂ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਯੋਗ ਪ੍ਰਬੰਧਨ ਨੂੰ ਦਰਸਾਉਂਦੀਆਂ ਕਈ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ ਗਈਆਂ। ਹਰਮੀਤ ਸਿੰਘ ਨੇ ਸ਼ਾਇਰੀ ਅਤੇ ਮੰਚ ਸੰਚਾਲਨ ਨਾਲ ਬੱਚਿਆਂ ਦੇ ਹੌਂਸਲੇ ਨੂੰ ਵਧਾਇਆ ਅਤੇ ਸਮਾਗਮ ਨੂੰ ਲਗਾਤਾਰ ਗਤੀਸ਼ੀਲ ਰੱਖਿਆ। ਸਕੂਲ ਚੇਅਰਮੈਨ ਪਰਗਟ ਸਿੰਘ ਬੁੱਟਰ ਦੀ ਦੇਖ ਰੇਖ ਹੇਠ ਹੋਏ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਤੌਰ ’ਤੇ ਉਪਰਾਲੇ ਕੀਤੇ ਗਏ ਅਤੇ ਬੱਚਿਆਂ ਨੇ ਕੋਰੀਓਗ੍ਰਾਫ਼ੀ, ਨਾਟਕ, ਕਵਿਤਾਵਾਂ, ਭਾਸ਼ਣ, ਗੀਤ ਅਤੇ ਕਵੀਸ਼ਰੀ ਪੇਸ਼ ਕਰਕੇ ਸਮਾਗਮ ’ਚ ਹਾਜ਼ਰ ਕਿਸਾਨਾਂ ਅਤੇ ਲੋਕਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਅਤੇ ਇਸ ਦੇ ਧੂੰਏਂ ਨਾਲ ਗੰਧਲੇ ਹੋ ਰਹੇ ਵਾਤਾਵਰਨ ਪ੍ਰਤੀ ਜਾਗਰੂਕ ਕੀਤਾ। ਮੁੱਖ ਮਹਿਮਾਨ ਏ.ਡੀ.ਸੀ. ਕੇਸ਼ਵ ਗੋਇਲ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆ ਉਣ ਵਾਲੀ ਪੀੜ੍ਹੀ ਦੇ ਭਵਿੱਖ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਨਵੀਨਤਮ ਖੇਤੀਬਾੜੀ ਤਕਨੀਕਾਂ ਦੀ ਵਰਤੋਂ ਕਰਨ। ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਮਸ਼ੀਨਰੀ ਅਤੇ ਵਿਗਿਆਨਕ ਤਰੀਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸਕੂਲ ਦੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਨੇ ਆਏ ਹੋਏ ਮਹਿਮਾਨਾਂ, ਪਤਵੰਤੇ ਸੱਜਣਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਬਰਗਾੜੀ ਵਿਖੇ ਇਕ ਰੋਜ਼ਾ ਕੈਂਪ ਲਗਾਇਆ ਅਗਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ’ਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ : ਅਰਸ਼ ਸੱਚਰ
Ad Position 24