26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਤੇਜ਼ ਮੀਂਹ ਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੁਕਾਏ, ਮੰਡੀਆਂ ’ਚ ਪਈ ਹਜ਼ਾਰਾਂ ਟਨ ਫ਼ਸਲ ਭਿੱਜੀ

ਕੋਟਕਪੂਰਾ, 25 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੀ ਸ਼ਾਮ ਤੇਜ਼ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਕ ਪਾਸੇ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ’ਤੇ ਮੌਸਮ ਦੀ ਮਾਰ ਪੈਣ ਦਾ ਖ਼ਦਸ਼ਾ ਬਣ ਗਿਆ ਹੈ, ਉੱਥੇ ਹੀ ਦੂਜੇ ਪਾਸੇ ਦਾਣਾ ਮੰਡੀਆਂ ਵਿਚ ਵਿਕਰੀ ਲਈ ਲਿਆਂਦੀ ਗਈ ਹਜ਼ਾਰਾਂ ਟਨ ਫ਼ਸਲ ਭਿੱਜ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ।

Ad Position 21
No active advertisement
25 ਐਫ਼.ਡੀ.ਕੇ 19 ਪਿੰਡ ਰੋੜੀਕਪੂਰਾ ਵਿਖੇ ਸਰਕਾਰ ਦਾ ਪੁਤਲਾ ਫ਼ੂਕਦੇ ਹੋਏ ਕਿਸਾਨ ਆਗੂ। ਤਸਵੀਰ: ਗੁਰਮੀਤਪਾਲ ਰੋੜੀਕਪੂਰਾ ਮੀਂਹ ਦੇ ਪਾਣੀ ਨਾਲ ਡਿੱਗੀ ਝੋਨੇ ਦੀ ਫ਼ਸਲ ਦਾ ਦ੍ਰਿਸ਼। ਅਜੀਤ ਤਸਵੀਰ 26-10-2026
ਕੋਟਕਪੂਰਾ, 25 ਅਕਤੂਬਰ (ਹਰਪ੍ਰੀਤ ਸਿੰਘ ਚਾਨਾ)-ਕੋਟਕਪੂਰਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੀਤੀ ਸ਼ਾਮ ਤੇਜ਼ ਮੀਂਹ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਇਕ ਪਾਸੇ ਖੇਤਾਂ ਵਿਚ ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ ’ਤੇ ਮੌਸਮ ਦੀ ਮਾਰ ਪੈਣ ਦਾ ਖ਼ਦਸ਼ਾ ਬਣ ਗਿਆ ਹੈ, ਉੱਥੇ ਹੀ ਦੂਜੇ ਪਾਸੇ ਦਾਣਾ ਮੰਡੀਆਂ ਵਿਚ ਵਿਕਰੀ ਲਈ ਲਿਆਂਦੀ ਗਈ ਹਜ਼ਾਰਾਂ ਟਨ ਫ਼ਸਲ ਭਿੱਜ ਜਾਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਅਚਾਨਕ ਬਦਲੇ ਮੌਸਮ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ, ਕਿਉਂਕਿ ਲੰਬੇ ਸਮੇਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਦੀ ਸੰਭਾਲ ਕਰਨਾ ਹੁਣ ਵੱਡੀ ਚੁਣੌਤੀ ਬਣ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਆਏ ਤੇਜ਼ ਮੀਂਹ ਦੇ ਨਾਲ ਗੜੇਮਾਰੀ ਹੋਣ ਕਾਰਨ ਮੰਡੀਆਂ ਵਿਚ ਪਈ ਝੋਨੇ ਦੀ ਫ਼ਸਲ ਭਿੱਜ ਗਈ। ਮੰਡੀਆਂ ਵਿਚ ਖੁੱਲ੍ਹੇ ਅਸਮਾਨ ਹੇਠ ਪਈ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਲੋੜੀਂਦੇ ਪ੍ਰਬੰਧ ਨਾ ਹੋਣ ਦੀ ਸੂਰਤ ਵਿਚ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਪਿੰਡ ਕੁਹਾਰ ਵਾਲਾ ਦੇ ਕਿਸਾਨ ਮੇਜਰ ਸਿੰਘ, ਦਲੀਪ ਸਿੰਘ ਨੇ ਕਿਹਾ ਕਿ ਪਹਿਲਾਂ ਹੀ ਕਿਸਾਨ ਨੂੰ ਫ਼ਸਲ ਦੀ ਕਟਾਈ, ਢੋਆ-ਢੁਆਈ ਅਤੇ ਵੇਚਣ ਦੀ ਪ੍ਰਕਿਰਿਆ ਦੌਰਾਨ ਕਈ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਪਿੰਡ ਵਾੜਾ ਦਰਾਕਾ ਦੇ ਕਿਸਾਨ ਸੁਖਦੀਪ ਸਿੰਘ, ਸੁਖਮੰਦਰ ਸਿੰਘ, ਹਰਦੀਪ ਸਿੰਘ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੇ ਭਿੱਜਣ ਕਾਰਨ ਉਸ ਦੀ ਨਮੀ ਨਿਰਧਾਰਤ ਮਾਪਦੰਡਾਂ ਤੋਂ ਵਧਣ ਦੀ ਸੂਰਤ ਵਿਚ ਖ਼ਰੀਦ ਸਬੰਧੀ ਦਿੱਕਤਾਂ ਪੈਦਾ ਹੋ ਸਕਦੀਆਂ ਹਨ। ਪਿੰਡ ਢੀਮਾਂ ਵਾਲੀ ਦੇ ਕਿਸਾਨ ਸੁਰਜੀਤ ਸਿੰਘ, ਇੰਦਰਜੀਤ ਸਿੰਘ ਨੇ ਕਿਹਾ ਕਿ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਨੂੰ ਹੁਣ ਆਪਣੀ ਫ਼ਸਲ ਦੀ ਸੁਰੱਖਿਆ ਦੀ ਚਿੰਤਾ ਸਤਾਉਣ ਲੱਗੀ ਹੈ। ਕਿਸਾਨਾਂ ਲਈ ਇਹ ਸਮਾਂ ਬੇਹੱਦ ਅਹਿਮ ਹੈ, ਕਿਉਂਕਿ ਫ਼ਸਲ ਦੀ ਵਿਕਰੀ ਨਾਲ ਹੀ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਦਾ ਮੁੱਲ ਮਿਲਣਾ ਹੈ। ਅਜਿਹੇ ਹਾਲਾਤ ਵਿਚ ਮੰਡੀਆਂ ਵਿਚ ਪਈ ਫ਼ਸਲ ਦੀ ਤੁਰੰਤ ਸੰਭਾਲ, ਖ਼ਰੀਦ ਵਿਚ ਤੇਜ਼ੀ ਅਤੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਯਕੀਨੀ ਬਣਾਉਣ ਦੀ ਲੋੜ ਹੈ। ਪਿੰਡ ਦੁਆਰੇਆਣਾ ਦੇ ਸੁਖਬੀਰ ਸਿੰਘ, ਰਣਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਉਮੀਦ ਹੈ ਕਿ ਸਬੰਧਿਤ ਵਿਭਾਗ ਮੌਸਮ ਕਾਰਨ ਪੈਦਾ ਹੋਈ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਮੰਡੀਆਂ ਵਿਚ ਪਈ ਫ਼ਸਲ ਨੂੰ ਬਚਾਉਣ ਲਈ ਤੁਰੰਤ ਕਦਮ ਚੁੱਕਣਗੇ ਤਾਂ ਜੋ ਉਨ੍ਹਾਂ ਦੀ ਮਿਹਨਤ ਨਾਲ ਤਿਆਰ ਕੀਤੀ ਫ਼ਸਲ ਨੂੰ ਹੋਰ ਨੁਕਸਾਨ ਤੋਂ ਬਚਾਇਆ ਜਾ ਸਕੇ। ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੀਂਹ ਤੇ ਗੜਿਆਂ ਕਾਰਨ ਕਿਸਾਨਾਂ ਦੀ ਝੋਨੇ ਫ਼ਸਲ ਦਾ ਨੁਕਸਾਨ ਤਾਂ ਹੋਇਆ ਹੈ ਇਸ ਸਬੰਧੀ ਟੀਮ ਵਲੋਂ ਜਾਇਜ਼ਾ ਲਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਬਾਰਿਸ਼ ਤੇ ਗੜੇਮਾਰੀ ਨਾਲ ਮੰਡੀਆਂ ’ਚ ਪਏ ਤੇ ਖੇਤਾਂ ’ਚ ਖੜ੍ਹੇ ਝੋਨੇ ਤੇ ਬਾਸਮਤੀ ਦਾ ਹੋਇਆ ਨੁਕਸਾਨ
Ad Position 24