25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਾਲਕੀ ਹੱਕਾਂ ਸੰਬੰਧੀ ਦਸਤਾਵੇਜ਼ ਵੰਡੇ

ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ ਨਹੀਂ ਸਨ।

Ad Position 21
No active advertisement
ਅਜੀਤ ਡੈਸਕ 26-10-2026
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਜੱਦੀ ਪਿੰਡ ਸੰਧਵਾਂ ਵਿਖੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਤਕਸੀਮ ਕੀਤੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਕੋਲ ਆਪਣੇ ਘਰਾਂ ਦੀ ਮਲਕੀਅਤ ਦੇ ਦਸਤਾਵੇਜ ਨਹੀਂ ਸਨ। ਉਨ੍ਹਾਂ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਬਹੁਤ ਲਾਭ ਪ੍ਰਾਪਤ ਹੋਇਆ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਲਾਲ ਲਕੀਰ ਅੰਦਰ ਵਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਮੁਹੱਈਆ ਕਰਵਾਉਣਾ ਲੋਕਾਂ ਦੀ ਇਕ ਅਹਿਮ ਲੋੜ ਨੂੰ ਪੂਰਾ ਕਰਨ ਵੱਲ ਕਦਮ ਹੈ । ਉਨ੍ਹਾਂ ਕਿਹਾ ਕਿ ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਹੋਣ ਨਾਲ ਲੋਕਾਂ ਨੂੰ ਆਪਣੀ ਜਾਇਦਾਦ ਦੇ ਰਿਕਾਰਡ ਨੂੰ ਸੰਭਾਲਣ ਅਤੇ ਲੋੜ ਪੈਣ ’ਤੇ ਮਾਲ ਕੀ ਸਬੰਧੀ ਸਬੂਤ ਪੇਸ਼ ਕਰਨ ਵਿਚ ਸਹੂਲਤ ਮਿਲਦੀ ਹੈ। ਘਰ ਹਰ ਪਰਿਵਾਰ ਲਈ ਬਹੁਤ ਮਹੱਤਵ ਰੱਖਦਾ ਹੈ। ਸ: ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਤੇ ਸਮੱਸਿਆਵਾਂ ਨੂੰ ਧਿਆਨ ਵਿਚ ਰੱਖਦਿਆਂ ਉਨ੍ਹਾਂ ਨੂੰ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਇਸ ਮੌਕੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਸੰਧਵਾਂ, ਹਰਪ੍ਰੀਤ ਸਿੰਘ ਪੰਚ, ਰਾਜ ਸਿੰਘ ਪੰਚ, ਪਲਵਿੰਦਰ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਪ੍ਰਤਾਪ ਸਿੰਘ ਪੰਚ, ਸ਼ਮਿੰਦਰ ਕੌਰ ਪੰਚ, ਮਨਪ੍ਰੀਤ ਕੌਰ ਪੰਚ, ਸੁਖਜਿੰਦਰ ਕੌਰ ਗਿੱਲ ਪੰਚ, ਮਨਜੀਤ ਕੌਰ ਧਾਲੀਵਾਲ ਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੁਵਕ ਮੇਲੇ ’ਚ ਐਸ. ਐਮ. ਐਸ. ਐਮ. ਪਬਲਿਕ ਸਕੂਲ ਝੋਟੀਵਾਲਾ ਦੀ ਅਹਿਮ ਪ੍ਰਾਪਤੀ ਰਹੀ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਧਰਮਸ਼ਾਲਾ ਦਾ ਨੀਂਹ ਪੱਥਰ ਰੱਖਿਆ
Ad Position 24