25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਨਸ਼ੇ ਦਾ ਹੋਵੇਗਾ ਖਾਤਮਾ: ਵਿਜੇ ਸਾਂਪਲਾ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਧਾਈ ਦਿੱਤੀ

ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਕੌਂਸਲਰ ਮਨਿੰਦਰ ਸਿੰਘ ਮਹਿੰਦੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸਰਕਲ ਪ੍ਰਧਾਨ ਤੇ ਸਾਬਕਾ ਕੌਂਸਲਰ ਮਨਿੰਦਰ ਸਿੰਘ ਮਹਿੰਦੀ, ਯੂਥ ਅਕਾਲੀ ਦਲ ਬਾਦਲ ਦੇ ਜ਼ੋਨ ਮੀਡੀਆ ਇੰਚਾਰਜ ਤੇ ਐਸ. ਓ.

Ad Position 21
No active advertisement
25 ਐਫ.ਡੀ.ਕੇ 07 ਅਜੈਪਾਲ ਸਿੰਘ ਸੰਧੂ ਸਰਕਾਰੀ ਸਕੂਲ ਦੌਲੇਵਾਲਾ ਮਾਇਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਦੌਰਾਨ ਅਧਿਆਪਕ ਅਤੇ ਬੱਚੇ। ਤਸਵੀਰ : ਗੁਰਮੀਤ ਸਿੰਘ ਖ਼ਾਲਸਾ 26-10-2026
ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਕੌਂਸਲਰ ਮਨਿੰਦਰ ਸਿੰਘ ਮਹਿੰਦੀ ਦੇ ਗ੍ਰਹਿ ਵਿਖੇ ਪਹੁੰਚ ਕੇ ਪਿਛਲੇ ਦਿਨੀਂ ਭਾਜਪਾ ਵਿਚ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਾਬਕਾ ਸਰਕਲ ਪ੍ਰਧਾਨ ਤੇ ਸਾਬਕਾ ਕੌਂਸਲਰ ਮਨਿੰਦਰ ਸਿੰਘ ਮਹਿੰਦੀ, ਯੂਥ ਅਕਾਲੀ ਦਲ ਬਾਦਲ ਦੇ ਜ਼ੋਨ ਮੀਡੀਆ ਇੰਚਾਰਜ ਤੇ ਐਸ.ਓ.ਆਈ. ਦੇ ਕੌਮੀ ਮੀਡੀਆ ਇੰਚਾਰਜ ਰਹੇ ਨਵਨੀਤ ਸਿੰਘ ਨਵੀ ਬਰਾੜ, ਹਰਮੀਤ ਸਿੰਘ ਬੁੱਟਰ, ਹਰਮਿੰਦਰਪਾਲ ਸਿੰਘ ਤੇ ਹੋਰ ਪਰਿਵਾਰਾਂ ਦਾ ਸਵਾਗਤ ਕੀਤਾ ਤੇ ਵਧਾਈ ਦਿੱਤੀ। ਵਿਜੇ ਸਾਂਪਲਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਕਿਸੇ ਹੋਰ ਪਾਰਟੀ ਨਾਲ ਗਠਜੋੜ ਤਾਂ ਹਾਈ ਕਮਾਂਡ ਨੇ ਤੈਅ ਕਰਨਾ ਹੈ, ਅਸੀਂ ਸਾਰੇ ਤਾਂ ਪਾਰਟੀ ਦੇ ਸਿਪਾਹੀ ਦੇ ਤੌਰ ’ਤੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ 117 ਸੀਟਾਂ ’ਤੇ ਹੀ ਤਿਆਰੀ ਕਰ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸੂਬੇ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਇਸ ਸਮੇਂ ਨਸ਼ਾ ਬਹੁਤ ਵੱਧ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਸਰਕਾਰ ਬਣਦੀ ਹੈ ਤਾਂ ਸੂਬੇ ਨੂੰ 31 ਦਸੰਬਰ 2029 ਤੱਕ ਨਸ਼ਾ ਮੁਕਤ ਕਰਨ ਦਾ ਵਾਅਦਾ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਕੀਤਾ ਗਿਆ ਹੈ। ਭਾਜਪਾ ਨੇ ਦੇਸ਼ ਵਿਚੋਂ ਹੀ ਨਸ਼ਾ ਖਤਮ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਖਾਸ ਕਰਕੇ ਪੰਜਾਬ ਵੀ ਇਸ ਵਿਚ ਸ਼ਾਮਿਲ ਹੈ। ਪੰਜਾਬ ਵਿਚ ਮੈਡੀਕਲ ਨਸ਼ੇ ਦੇ ਵੱਧ ਰਹੇ ਰੁਝਾਨ ਅਤੇ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਮਗਰੋਂ ਪੰਜਾਬ ਵਿਚ ਮੈਡੀਕਲ ਸਟੋਰਾਂ ’ਤੇ ਛਾਪਿਆਂ ਸਬੰਧੀ ਕੈਮਿਸਟ ਐਸੋਸੀਏਸ਼ਨ ਵਲੋਂ ਦਿੱਤੇ ਬਿਆਨ ’ਤੇ ਪ੍ਰਤੀਕਰਮ ਕਰਦਿਆਂ ਉਨ੍ਹਾਂ ਕਿਹਾ ਕਿ ਕਿਸੇ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਨਾ ਜਾਇਜ਼ ਨਹੀਂ ਹੈ, ਪਰ ਜੋ ਨਸ਼ਾ ਵੇਚਦਾ ਹੈ, ਉਸ ਖਿਲਾਫ਼ ਸਖ਼ਤ ਕਾਰਵਾਈ ਕਰਨੀ ਜਰੂਰੀ ਹੈ। 1 ਨਵੰਬਰ ਨੂੰ ਕਾਂਗਰਸ ਵਲੋਂ ਰੱਖੇ ਪ੍ਰੋਗਰਾਮ ਸਬੰਧੀ ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਰਾਜਕਤਾ ਫ਼ੈਲਾਉਣੀ ਮਾੜੀ ਗੱਲ ਹੈ। ਵਿਰੋਧੀ ਧਿਰਾਂ ਨੂੰ ਦੇਸ਼ ਨੂੰ ਤੋੜਨ ਵਾਲੀਆਂ ਸ਼ਕਤੀਆਂ ਦੇ ਹੱਥਾਂ ਵਿਚ ਨਹੀਂ ਖੇਡਣਾ ਚਾਹੀਦਾ ਤੇ ਉਨ੍ਹਾਂ ਦੀ ਭਾਸ਼ਾ ਨਹੀਂ ਬੋਲਣੀ ਚਾਹੀਦੀ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦੀ ਹਮਲੇ ਕੀਤੇ ਤੇ ਕਿਹਾ ਕਿ ਲੰਬੇ ਸਮੇਂ ਤੋਂ ਕਾਂਗਰਸ ਕੇਂਦਰ ਦੀ ਸੱਤਾ ਤੋਂ ਬਾਹਰ ਹੈ ਤੇ ਇਸ ਦੇ ਆਗੂ ਬੌਖਲਾਹਟ ਵਿਚ ਹਨ। ਉਨ੍ਹਾਂ ਪਿਛਲੇ ਦਿਨਾਂ ਵਿਚ ਬੇਮੌਸਮੀ ਬਾਰਿਸ਼, ਗੜੇਮਾਰੀ ਤੇ ਤੇਜ ਝੱਖੜ ਨਾਲ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਸਮੇਤ ਪੰਜਾਬ ਦੇ ਹੋ ਰਹੇ ਹਿੱਸਿਆਂ ਵਿਚ ਝੋਨੇ ਦੀ ਫਸਲ ਦੇ ਹੋਏ ਨੁਕਸਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਿਛਲੇ ਸਮਿਆਂ ਵਾਂਗ ਮੁਆਵਜ਼ਾ ਦੇਣ ਵਿਚ ਮਜ਼ਾਕ ਨਹੀਂ ਕਰਨਾ ਚਾਹੀਦਾ, ਬਲਕਿ ਕੁਦਰਤੀ ਆਫਤ ਨਾਲ ਝੋਨੇ ਦੀ ਫਸਲ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਣਾ ਚਾਹੀਦਾ ਹੈ। ਇਸ ਨੂੰ ਗੰਭੀਰਤਾ ਨਾਲ ਲੈ ਕੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰਨੀ ਚਾਹੀਦੀ ਹੈ। ਇਸ ਮੌਕੇ ਭਾਜਪਾ ਐਸ.ਸੀ. ਮੋਰਚੇ ਦੇ ਸੂਬਾ ਪ੍ਰਧਾਨ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ, ਸੂਬਾ ਕਮੇਟੀ ਮੈਂਬਰ ਅਰਵਿੰਦ ਪਠੇਲਾ, ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ, ਰਾਜੀਵ ਦਾਬੜਾ, ਰਾਜ ਕੁਮਾਰ ਮੇਲੂ ਭਟੇਜਾ, ਪੁਸ਼ਪਿੰਦਰ ਸਿੰਘ ਭੰਡਾਰੀ, ਜਗਮੀਤ ਸਿੰਘ ਜੱਗੀ ਸਰਕਲ ਪ੍ਰਧਾਨ, ਭੰਵਰ ਲਾਲ ਸ਼ਰਮਾ, ਮਾਣਕ ਬਾਵਾ, ਪ੍ਰੈਸ ਸਕੱਤਰ ਅਨੁਰਾਗ ਸ਼ਰਮਾ, ਹਰੀਸ਼ ਵਾਟਸ, ਰਿੰਪੀ ਭਾਟੀਆ ਪ੍ਰਧਾਨ ਫੱਤਣਵਾਲਾ ਇਨਕਲੇਵ, ਸ੍ਰੀ ਜਾਂਗਲਾ, ਐਡਵੋਕੇਟ ਸਾਹਿਲ ਭਾਟੀਆ, ਮੌਂਟੀ ਭਾਟੀਆ, ਉਪਕਾਰ ਸਿੰਘ ਟੋਨੀ, ਹਰਵਿੰਦਰ ਸਿੰਘ ਮਿੰਕਲ, ਗੋਇਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਅੰਤਰ ਯੁਵਕ ਮੇਲੇ ’ਚੋਂ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ ਅਗਲੀ ਖ਼ਬਰ ਨਰ ਸਿੰਘ ਕਾਲੋਨੀ ਦੀਆਂ ਕੰਧਾਂ ‘ਤੇ ਲਿਖਿਆ ‘ਚਿੱਟਾ’ ਨਸ਼ਿਆਂ ਵਿਰੁੱਧ ਮੁਹਿੰਮ ‘ਤੇ ਸਵਾਲ ਖੜ੍ਹੇ ਕਰਨ ਲੱਗਾ
Ad Position 24