25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਨੇ ਅੰਤਰ ਯੁਵਕ ਮੇਲੇ ’ਚੋਂ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ

ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਕਰਵਾਏ ਗਏ ਅੰਤਰ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਇਸ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਸਤਾਰ, ਪੇਂਟਿੰਗ, ਭਾਸ਼ਣ, ਕਵਿਤਾ ਅਤੇ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 26-10-2026
ਜੈਤੋ, 25 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਗੰਗਸਰ ਜੈਤੋ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਕਰਵਾਏ ਗਏ ਅੰਤਰ ਯੁਵਕ ਮੇਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 8 ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਇਸ ਮੇਲੇ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਦਸਤਾਰ, ਪੇਂਟਿੰਗ, ਭਾਸ਼ਣ, ਕਵਿਤਾ ਅਤੇ ਧਾਰਮਿਕ ਮੁਕਾਬਲਿਆਂ ਵਿਚ ਭਾਗ ਲਿਆ। ਜੇਤੂ ਵਿਦਿਆਰਥੀਆਂ ਵਿਚ ਸ਼ਾਮਿਲ ਹਨ। ਜਿਵੇਂ ਦਸਤਾਰ ਮੁਕਾਬਲਾ ’ਚ ਜੇਤੂ ਏਕਮਜੋਤ ਸਿੰਘ, ਵੀਰਦਵਿੰਦਰ ਸਿੰਘ, ਪੇਂਟਿੰਗ ਮੁਕਾਬਲਾ ਜੇਤੂ ਜਸ਼ਨਪ੍ਰੀਤ ਕੌਰ, ਅਸ਼ਨੀਤ ਸਿੰਘ, ਪ੍ਰਸ਼ਨੌਤਰੀ ਮੁਕਾਬਲਾ ਜੇਤੂ ਜੈਸਮੀਨ ਕੌਰ, ਅਵਨੀਤ ਕੌਰ , ਕਵਿਤਾ ਮੁਕਾਬਲਾ ਜੇਤੂ ਗੁਰਸਹਿਜਪ੍ਰੀਤ ਕੌਰ, ਹਰਦੀਪ ਕੌਰ, ਸਕੂਲ ਦੇ ਹੋਰ ਵਿਦਿਆਰਥੀਆਂ ਨੇ ਵੀ ਵੱਖ-ਵੱਖ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਸਕੂਲ ਦਾ ਨਾਮ ਉੱਚਾ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਟੱਡੀ ਸਰਕਲ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪਿ੍ਰੰਸੀਪਲ ਨੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਾਡੇ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਬੱਚਿਆਂ ਨੇ ਆਪਣੀ ਮਿਹਨਤ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਇਹ ਮੁਕਾਮ ਹਾਸਿਲ ਕੀਤਾ ਹੈ। ਉਨ੍ਹਾਂ ਸਟੱਡੀ ਸਰਕਲ ਜੈਤੋ ਦਾ ਵੀ ਧੰਨਵਾਦ ਕੀਤਾ ਜੋ ਹਰ ਸਾਲ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਅਜਿਹੇ ਉਪਰਾਲੇ ਕਰਦੇ ਹਨ। ਸਮੂਹ ਸਕੂਲ ਸਟਾਫ਼ ਅਤੇ ਮਾਪਿਆਂ ਵਲੋਂ ਵੀ ਬੱਚਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਕੋਟਕਪੂਰਾ ਅਨਾਜ ਮੰਡੀ ’ਚ ਮੀਂਹ ਕਾਰਨ ਝੋਨਾ ਪਾਣੀ ’ਚ ਡੁੱਬਿਆ ਅਗਲੀ ਖ਼ਬਰ ਪੰਜਾਬ ’ਚ ਭਾਜਪਾ ਸਰਕਾਰ ਬਣਨ ’ਤੇ ਨਸ਼ੇ ਦਾ ਹੋਵੇਗਾ ਖਾਤਮਾ: ਵਿਜੇ ਸਾਂਪਲਾ ਭਾਜਪਾ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਵਧਾਈ...
Ad Position 24