25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸ਼੍ਰੋਮਣੀ ਅਕਾਲੀ ਦਲ (ਪੁਨਰ ਸਰਜੀਤ) ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਰੁਪਾਣਾ, ਧਿਗਾਣਾ, ਭੰਗਚੜੀ, ਦਬੜਾ ਅਤੇ ਫੂਲੇਵਾਲਾ ਵਿਖੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਤੇ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਪ੍ਰਭਾਵਿਤ ਕਿਸਾਨਾਂ ਦੇ ਵਫ਼ਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਸਰਕਾਰ ਤੋਂ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 26-10-2026
ਸ੍ਰੀ ਮੁਕਤਸਰ ਸਾਹਿਬ, 24 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਨੇੜਲੇ ਪਿੰਡ ਰੁਪਾਣਾ, ਧਿਗਾਣਾ, ਭੰਗਚੜੀ, ਦਬੜਾ ਅਤੇ ਫੂਲੇਵਾਲਾ ਵਿਖੇ ਪਿਛਲੇ ਦਿਨੀਂ ਹੋਈ ਭਾਰੀ ਗੜੇਮਾਰੀ ਤੇ ਤੂਫ਼ਾਨ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਨੇ ਪ੍ਰਭਾਵਿਤ ਕਿਸਾਨਾਂ ਦੇ ਵਫ਼ਦ ਸਮੇਤ ਉਪ ਮੰਡਲ ਮੈਜਿਸਟ੍ਰੇਟ ਗੁਰਕਿਰਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਕੇ ਸਰਕਾਰ ਤੋਂ ਤੁਰੰਤ ਰਾਹਤ ਪੈਕੇਜ ਦਾ ਐਲਾਨ ਕਰਨ ਦੀ ਮੰਗ ਕੀਤੀ। ਸ. ਰਾਜਾ ਨੇ ਕਿਹਾ ਕਿ ਕਈ ਕਿਸਾਨਾਂ ਦੀ ਪੂਰੀ ਫ਼ਸਲ ਤਬਾਹ ਹੋ ਚੁੱਕੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੇ ਪੱਖਪਾਤ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਕਸਰ ਕਿਸਾਨਾਂ ਨੂੰ ਮੁਆਵਜ਼ੇ ਦੀ ਰਕਮ ਲੈਣ ਲਈ ਲੰਮਾ ਸਮਾਂ ਉਡੀਕ ਕਰਨੀ ਪੈਂਦੀ ਹੈ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਨੋਟੀਫ਼ਿਕੇਸ਼ਨ ਜਾਰੀ ਕਰਕੇ ਕਿਸਾਨਾਂ ਨੂੰ ਰਾਹਤ ਦੇਵੇ, ਤਾਂ ਜੋ ਉਹ ਸਮੇਂ ਸਿਰ ਕਣਕ ਦੀ ਬਿਜਾਈ ਕਰ ਸਕਣ। ਵਫ਼ਦ ਨੇ ਐਸ.ਡੀ.ਐਮ. ਨਾਲ ਫ਼ਸਲਾਂ ਦੇ ਨੁਕਸਾਨ ਅਤੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਲੰਬੀ ਹਲਕੇ ’ਚ ਮੁੱਖ ਮੰੰਤਰੀ, ਨਸ਼ਾ ਤਸਕਰ, ਸਿਆਸਤਦਾਨਾਂ ਤੇ ਪੁਲਿਸ ਗੱਠਜੋੜ ਦੇ ਪੁਤਲੇ ਸਾੜੇ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਸਕੂਲ ਯੁਵਕ ਮੇਲਾ ਕਰਵਾਇਆ
Ad Position 24