ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ-22 ਆਰਜ਼ੀ ਲਾਈਸੈਂਸ ਜਾਰੀ
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਟਾਕੇ ਵਿਕਰੇਤਾਵਾਂ ਵਲੋਂ ਫ਼ਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ, ਕੋਟਕਪੂਰਾ ਵਿਖੇ ਡਾ.
ਫ਼ਰੀਦਕੋਟ, 6 ਨਵੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਰਾਹੁਲ ਚਾਬਾ ਨੇ ਦੀਵਾਲੀ ਅਤੇ ਗੁਰਪੁਰਬ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪਟਾਖਿਆਂ ਦੀ ਵਿਕਰੀ ਲਈ ਥਾਵਾਂ ਨਿਰਧਾਰਿਤ ਕੀਤੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਟਾਕੇ ਵਿਕਰੇਤਾਵਾਂ ਵਲੋਂ ਫ਼ਰੀਦਕੋਟ ਵਿਚ ਨਹਿਰੂ ਸਟੇਡੀਅਮ ਵਿਖੇ, ਕੋਟਕਪੂਰਾ ਵਿਖੇ ਡਾ. ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਗਰਾਊਂਡ ਅਤੇ ਜੈਤੋ ਵਿਖੇ ਖੇਡ ਸਟੇਡੀਅਮ ਵਿਚ ਪਟਾਕੇ ਵੇਚੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪਟਾਕਿਆਂ ਦੀ ਵਿਕਰੀ ਸਿਰਫ਼ ਉਸ ਲਾਇਸੈਂਸ ਸ਼ੁਦਾ ਵਿਕਰੇਤਾ ਵਲੋਂ ਹੀ ਕੀਤੀ ਜਾ ਸਕਦੀ ਹੈ, ਜਿਸ ਨੂੰ ਦਫ਼ਤਰ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਵਲੋਂ ਆਰਜ਼ੀ ਲਾਇਸੈਂਸ ਜਾਰੀ ਕੀਤਾ ਗਿਆ ਹੋਵੇ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਰਜੀ ਲਾਇਸੈਂਸ ਪ੍ਰਾਪਤ ਕਰਨ ਲਈ ਚਾਹਵਾਨ ਬਿਨੈਕਾਰਾਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਜਿੰਨ੍ਹਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਚਾਰਨ ਉਪਰੰਤ ਜ਼ਿਲ੍ਹਾ ਫ਼ਰੀਦਕੋਟ ਵਿਚ ਕੁੱਲ 22 ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਪੁਲਿਸ ਅਧਿਕਾਰੀਆਂ ਨੂੰ ਪਟਾਕਿਆਂ ਲਈ ਨਿਸ਼ਚਿਤ ਥਾਵਾਂ ’ਤੇ ਸੁਰੱਖਿਆ, ਸਿਹਤ ਵਿਭਾਗ ਨੂੰ ਐਂਬੂਲੈਂਸਾਂ ਦੇ ਪ੍ਰਬੰਧ ਅਤੇ ਸਬੰਧਿਤ ਅਧਿਕਾਰੀਆਂ ਨੂੰ ਸਮੇਂ ਸਮੇਂ ਚੈਕਿੰਗ ਕਰਨ ਦੇ ਆਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕੇਵਲ ਉਕਤ ਥਾਵਾਂ ’ਤੇ ਹੀ ਪਟਾਕੇ ਵੇਚਣ ਦੀ ਆਗਿਆ ਦਿੱਤੀ ਗਈ ਹੈ। ਜੇਕਰ ਵਿਚ ਦਫ਼ਤਰ ਵਲੋਂ ਜਾਰੀ ਕੀਤੇ ਗਏ ਆਰਜ਼ੀ ਲਾਇਸੈਂਸੀ ਵਿਅਕਤੀ ਉਕਤ ਨਿਰਧਾਰਤ ਕੀਤੀਆਂ ਗਈਆਂ ਥਾਵਾਂ ਤੋਂ ਬਗੈਰ ਕਿਸੇ ਹੋਰ ਥਾਂ ਤੇ ਅਤੇ ਜੇਕਰ ਲਾਇਸੈਂਸੀ ਵਿਅਕਤੀ ਤੋਂ ਬਿਨਾਂ ਵੀ ਕੋਈ ਹੋਰ ਵਿਅਕਤੀ ਪਟਾਕੇ ਵੇਚਦਾ ਹੈ ਤਾਂ ਉਸ ਦੇ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।