ਖੇਡਾਂ ਦੇ ਖੇਤਰ ਵਿਚ ਅਕਾਲ ਅਕੈਡਮੀ ਦੀ ਵਿਦਿਆਰਥਣ ਨੇ ਮਾਰੀਆਂ ਮੱਲ੍ਹਾਂ
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅਕਾਲ ਅਕੈਡਮੀ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਇਬਾਦਤਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਹਾਕੀ ਖੇਡ ’ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅਕਾਲ ਅਕੈਡਮੀ ਸ੍ਰੀ ਮੁਕਤਸਰ ਸਾਹਿਬ ਦੇ ਵਿਦਿਆਰਥੀਆਂ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅਕਾਲ ਅਕੈਡਮੀ ਦੀ ਤੀਜੀ ਜਮਾਤ ਦੀ ਹੋਣਹਾਰ ਵਿਦਿਆਰਥਣ ਇਬਾਦਤਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਹਾਕੀ ਖੇਡ ’ਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸਿੰਬਲਪ੍ਰੀਤ ਕੌਰ ਗਰੇਵਾਲ ਨੇ ਇਬਾਦਤਦੀਪ ਕੌਰ ਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਵਿਦਿਆਰਥਣ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਸ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮਿਹਨਤ ਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।