ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਫ਼ਰੀਦਕੋਟ , 6 ਨਵੰਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 6 ਨਵੰਬਰ ( ਸਰਬਜੀਤ ਸਿੰਘ )– ਥਾਣਾ ਸਿਟੀ -2 ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਜਹਾਜ਼ ਗਰਾਊਂਡ ਨਜ਼ਦੀਕ ਸ਼ੱਕ ਦੇ ਆਧਾਰ ’ ਤੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਨੇੜੇ ਜਹਾਜ਼ ਗਰਾਊਂਡ ਫ਼ਰੀਦਕੋਟ ਮੌਜੂਦ ਸਨ ਤਾਂ ਮੈਡੀਕਲ ਕੈਂਪਸ ਦੀ ਕੰਧ ਨਾਲ ਖੜ੍ਹੇ ਸਤਨਾਮ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰਕੇ ਉਸ ਦੀ ਜਾਪਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ -2 ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।