07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

25ਵਾਂ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਊ ਸਿਤਾਰਾ ਨੌਜਵਾਨ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਤਿਲਕ ਨਗਰ ਦੀ ਗਲੀ ਨੰਬਰ 5 ਵਿਖੇ 25ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਮਾਤਾ ਰਾਣੀ ਦਾ ਸੁੰਦਰ ਤੇ ਮਨਮੋਹਕ ਦਰਬਾਰ ਸਜਾਇਆ ਗਿਆ, ਜੋ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ।

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ। 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਿਊ ਸਿਤਾਰਾ ਨੌਜਵਾਨ ਸਭਾ ਸ੍ਰੀ ਮੁਕਤਸਰ ਸਾਹਿਬ ਵਲੋਂ ਸਥਾਨਕ ਤਿਲਕ ਨਗਰ ਦੀ ਗਲੀ ਨੰਬਰ 5 ਵਿਖੇ 25ਵਾਂ ਵਿਸ਼ਾਲ ਭਗਵਤੀ ਜਾਗਰਣ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਮਾਤਾ ਰਾਣੀ ਦਾ ਸੁੰਦਰ ਤੇ ਮਨਮੋਹਕ ਦਰਬਾਰ ਸਜਾਇਆ ਗਿਆ, ਜੋ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਜਾਗਰਣ ਦੌਰਾਨ ਸ਼ਰਧਾਲੂਆਂ ਨੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕਰਦਿਆਂ ਆਪਣੀ ਹਾਜ਼ਰੀ ਲਗਵਾਈ ਅਤੇ ਪਰਿਵਾਰਾਂ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਧਾਰਮਿਕ ਸਮਾਗਮ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸੱਭਿਆਚਾਰਕ ਅਤੇ ਸਮਾਜਿਕ ਸਾਂਝ ਦਾ ਅਹਿਮ ਹਿੱਸਾ ਹਨ। ਜਾਗਰਣ ਦੌਰਾਨ ਮਾਤਾ ਰਾਣੀ ਦੀ ਮਹਿਮਾ ਨਾਲ ਸੰਬੰਧਿਤ ਸੁੰਦਰ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਸ਼ਰਧਾਲੂਆਂ ਲਈ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਨਿਊ ਸਿਤਾਰਾ ਨੌਜਵਾਨ ਸਭਾ ਵਲੋਂ ਹਨੀ ਫ਼ੱਤਣਵਾਲਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਤਿਲਕ ਰਾਜ, ਸੋਨੂੰ ਕੁਮਾਰ, ਨਵੀਸ ਕੁਮਾਰ, ਵੰਸ਼, ਰਮਨ ਕੁਮਾਰ, ਕੁਲਵੰਤ ਸਿੰਘ ਕਾਲਾ, ਪ੍ਰਿੰਸ ਕੁਮਾਰ, ਵਿੱਕੀ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਯੁਵਾ ਮੋਰਚਾ ਦੇ ਨਵੇਂ ਸੂਬਾ ਜਨਰਲ ਸਕੱਤਰ ਜਗਵਿੰਦਰ ਪਾਲ ਸਿੰਘ ਸੰਧੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਜ਼ਿਲ੍ਹਾ ਫ਼ਰੀਦਕੋਟ ਵਿਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ ਜਾਰੀ
Ad Position 24