06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਦੀਵਿਆਂ, ਮੋਮਬੱਤੀਆਂ ਤੇ ਸਜਾਵਟੀ ਸਾਮਾਨ ਦੀ ਸਟਾਲ ਲਗਾਈ

ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਮੰਤਵ ਨਾਲ ਡੀ. ਸੀ.

Ad Position 21
No active advertisement
ਡੀ.ਸੀ. ਕੰਪਲੈਕਸ ਵਿਖੇ ਲਗਾਈ ਗਈ ਸਟਾਲ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। 07-11-2026
ਸ੍ਰੀ ਮੁਕਤਸਰ ਸਾਹਿਬ, 6 ਨਵੰਬਰ (ਹਰਮਹਿੰਦਰ ਪਾਲ)-ਦੀਵਾਲੀ ਦੇ ਤਿਉਹਾਰ ਮੌਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਨ ਦੇ ਮੰਤਵ ਨਾਲ ਡੀ.ਸੀ. ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ ਸਟਾਲ ਲਗਾਏ ਗਏ। ਇਨ੍ਹਾਂ ਸਟਾਲਾਂ ’ਤੇ ਬੱਚਿਆਂ ਵਲੋਂ ਆਪਣੀ ਕਲਾ ਤੇ ਮਿਹਨਤ ਨਾਲ ਤਿਆਰ ਕੀਤੇ ਵੱਖ-ਵੱਖ ਤਰ੍ਹਾਂ ਦੇ ਦੀਵੇ, ਮੋਮਬੱਤੀਆਂ ਅਤੇ ਸਜਾਵਟੀ ਸਮਾਨ ਵਿਕਰੀ ਲਈ ਪ੍ਰਦਰਸ਼ਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸਟਾਲਾਂ ਦਾ ਦੌਰਾ ਕੀਤਾ ਗਿਆ ਅਤੇ ਬੱਚਿਆਂ ਵਲੋਂ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵਸਤਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਖ਼ੁਦ ਵੀ ਬੱਚਿਆਂ ਵਲੋਂ ਤਿਆਰ ਕੀਤੇ ਸਾਮਾਨ ਦੀ ਖ਼ਰੀਦਦਾਰੀ ਕਰਦਿਆਂ ਬੱਚਿਆਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਉਨ੍ਹਾਂ ਦੀ ਮਿਹਨਤ ਤੇ ਹੁਨਰ ਦੀ ਸਰਾਹਨਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿਚ ਵੀ ਅਨੇਕਾਂ ਕਲਾਤਮਕ ਤੇ ਰਚਨਾਤਮਕ ਪ੍ਰਤਿਭਾਵਾਂ ਮੌਜੂਦ ਹਨ। ਅਜਿਹੇ ਉਪਰਾਲੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਦੇ ਨਾਲ-ਨਾਲ ਆਤਮ-ਨਿਰਭਰ ਬਣਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਪਛਾਣਨਾ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਤੋਂ ਇਲਾਵਾ ਏ.ਡੀ.ਸੀ. ਡੈਵੀ ਗੋਇਲ ਅਤੇ ਐਸ.ਡੀ . ਐਮ. ਗੁਰਕਿਰਨਦੀਪ ਸਿੰਘ ਵਲੋਂ ਵੀ ਇਨ੍ਹਾਂ ਸਟਾਲਾਂ ਤੋਂ ਸਾਮਾਨ ਦੀ ਖ਼ਰੀਦਦਾਰੀ ਕੀਤੀ ਗਈ। ਡੀ.ਸੀ. ਕੰਪਲੈਕਸ ਵਿਖੇ ਪਹੁੰਚਣ ਵਾਲੇ ਲੋਕਾਂ ਅਤੇ ਵੱਖ-ਵੱਖ ਅਧਿਕਾਰੀਆਂ ਨੇ ਵੀ ਬੱਚਿਆਂ ਵਲੋਂ ਤਿਆਰ ਕੀਤੀਆਂ ਵਸਤਾਂ ਖ਼ਰੀਦ ਕੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨਾ, ਉਨ੍ਹਾਂ ਦੇ ਆਤਮ-ਵਿਸ਼ਵਾ ਸ ਵਿਚ ਵਾਧਾ ਕਰਨਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਬਣਦਾ ਮਾਣ-ਸਨਮਾਨ ਦੇਣਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਉਪਰਾਲਿਆਂ ਰਾਹੀਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਉਭਾਰਨ, ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਸਮਾਜ ਵਿਚ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਭਵਨ ਵਿਖੇ ਕੱਤਕ ਮਹਾਂਉਤਸਵ ਦਾ 12ਵਾਂ ਦਿਨ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਫਤਿਹਪੁਰ ਮਨੀਆਂ ਸਕੂਲ ਨੇ ਸਿੱਖਿਆ ਪ੍ਰਣਾਲੀ ’ਚ ਨਵੀਂ ਟੈਕਨਾਲੋਜੀ ਅਪਣਾਈ
Ad Position 24