08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸੈਰ ਕਰਨ ਵਾਲੇ ਮੈਂਬਰਾਂ ਨੇ ਦੀਵਾਲੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮਠਿਆਈਆਂ, ਸਜਾਵਟੀ ਸਾਮਾਨ, ਮਿੱਟੀ ਦੇ ਦੀਵੇ, ਰੰਗ-ਬਿਰੰਗੀਆਂ ਬਿਜਲਈ ਲੜੀਆਂ, ਫ਼ਲਾਂ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਜੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ (ਰਣਜੀਤ ਸਿੰਘ ਢਿੱਲੋਂ)-ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਬਾਜ਼ਾਰਾਂ ਵਿਚ ਖ਼ੂਬ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਤਿਉਹਾਰ ਦੀਆਂ ਤਿਆਰੀਆਂ ਸੰਬੰਧੀ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮਠਿਆਈਆਂ, ਸਜਾਵਟੀ ਸਾਮਾਨ, ਮਿੱਟੀ ਦੇ ਦੀਵੇ, ਰੰਗ-ਬਿਰੰਗੀਆਂ ਬਿਜਲਈ ਲੜੀਆਂ, ਫ਼ਲਾਂ ਤੇ ਹੋਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਸਜੀਆਂ ਹੋਈਆਂ ਹਨ। ਲੋਕ ਸਵੇਰ ਤੋਂ ਹੀ ਆਪਣੇ ਪਰਿਵਾਰਾਂ ਸਮੇਤ ਬਾਜ਼ਾਰਾਂ ਵਿਚ ਖ਼ਰੀਦਦਾਰੀ ਲਈ ਪਹੁੰਚ ਰਹੇ ਹਨ, ਜਿਸ ਕਾਰਨ ਸਾਰਾ ਦਿਨ ਬਾਜ਼ਾਰਾਂ ਵਿਚ ਕਾਫ਼ੀ ਭੀੜ ਰਹੀ। ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹਲਵਾਈਆਂ ਅਤੇ ਮਠਿਆਈ ਵਿਕ੍ਰੇਤਾਵਾਂ ਵਲੋਂ ਵੱਖ-ਵੱਖ ਕਿਸਮਾਂ ਦੀਆਂ ਮਠਿਆਈਆਂ ਤਿਆਰ ਕਰਕੇ ਦੁਕਾਨਾਂ ਵਿਚ ਸਜਾਈਆਂ ਗਈਆਂ ਹਨ। ਬਰਫ਼ੀ, ਲੱਡੂ, ਪੇੜੇ, ਗੁਲਾਬ ਜਾਮਣ, ਰਸਗੁੱਲੇ ਅਤੇ ਹੋਰ ਮਠਿਆਈਆਂ ਦੀ ਖ਼ਰੀਦਦਾਰੀ ਲਈ ਲੋਕਾਂ ਦੀਆਂ ਦੁਕਾਨਾਂ ’ਤੇ ਭੀੜ ਵੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਲੋਕ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ ਨੂੰ ਤੋਹਫ਼ੇ ਦੇਣ ਲਈ ਵੀ ਵੱਖ-ਵੱਖ ਤਰ੍ਹਾਂ ਦੇ ਗਿਫ਼ਟ ਪੈਕ ਤੇ ਮਠਿਆਈਆਂ ਦੀ ਖ਼ਰੀਦ ਕਰ ਰਹੇ ਹਨ। ਬਾਜ਼ਾਰਾਂ ਵਿਚ ਫ਼ਲਾਂ ਤੇ ਸੁੱਕੇ ਮੇਵਿਆਂ ਦੀਆਂ ਦੁਕਾਨਾਂ ’ਤੇ ਵੀ ਗ੍ਰਾਹਕਾਂ ਦੀ ਚੰਗੀ ਆਮਦ ਰਹੀ। ਦੂਜੇ ਪਾਸੇ ਦੀਵਾਲੀ ਮੌਕੇ ਘਰਾਂ ਨੂੰ ਸਜਾਉਣ ਲਈ ਲੋਕਾਂ ਵਿਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਮਿੱਟੀ ਦੇ ਦੀਵਿਆਂ, ਮੋਮਬੱਤੀਆਂ, ਰੰਗੋਲੀਆਂ, ਬੰਦਨਵਾਰਾਂ, ਲਕਸ਼ਮੀ-ਗਣੇਸ਼ ਦੀਆਂ ਮੂਰਤੀਆਂ ਅਤੇ ਹੋਰ ਸਜਾਵਟੀ ਸਾਮਾਨ ਦੀਆਂ ਦੁਕਾਨਾਂ ਸਜੀਆਂ ਹੋਈਆਂ ਹਨ। ਇਸ ਤੋਂ ਇਲਾਵਾ ਬਿਜਲਈ ਦੀਪਮਾਲਾ, ਰੰਗ-ਬਿਰੰਗੀਆਂ ਲੜੀਆਂ ਅਤੇ ਘਰਾਂ ਨੂੰ ਸਜਾਉਣ ਵਾਲੀਆਂ ਆਕਰਸ਼ਕ ਲਾਈਟਾਂ ਦੀ ਵੀ ਲੋਕਾਂ ਵਲੋਂ ਖ਼ਰੀਦਦਾਰੀ ਕੀਤੀ ਜਾ ਰਹੀ ਹੈ। ਮਿੱਟੀ ਦੇ ਦੀਵਿਆਂ ਦੀਆਂ ਫੜੀਆਂ ਅਤੇ ਆਰਜ਼ੀ ਸਟਾਲਾਂ ਵੀ ਵੱਖ-ਵੱਖ ਥਾਵਾਂ ’ਤੇ ਲੱਗੀਆਂ ਹੋਈਆਂ ਹਨ, ਜਿੱਥੇ ਲੋਕ ਰਵਾਇਤੀ ਦੀਵੇ ਖ਼ਰੀਦਣ ਨੂੰ ਤਰਜ਼ੀਹ ਦੇ ਰਹੇ ਹਨ। ਤਿਉਹਾਰ ਦੇ ਮੱਦੇਨਜ਼ਰ ਦੁਕਾਨਦਾਰਾਂ ਵਲੋਂ ਵੀ ਆਪਣੀਆਂ ਦੁਕਾਨਾਂ ਨੂੰ ਵਿਸ਼ੇਸ਼ ਤੌਰ ’ਤੇ ਸਜਾਇਆ ਗਿਆ ਹੈ ਅਤੇ ਗ੍ਰਾਹਕਾਂ ਨੂੰ ਆਕਰਸ਼ਿਤ ਕਰਨ ਲਈ ਵੱਖ-ਵੱਖ ਕਿਸਮਾਂ ਦਾ ਸਾਮਾਨ ਉਪਲਬਧ ਕਰਵਾਇਆ ਗਿਆ ਹੈ। ਸ਼ਹਿਰ ਵਿਚ ਵਧੀ ਭੀੜ ਕਾਰਨ ਆਵਾਜਾਈ ਦੀ ਸਮੱਸਿਆ ਵੀ ਵੇਖਣ ਨੂੰ ਮਿਲ ਰਹੀ ਹੈ। ਕੋਟਕਪੂਰਾ ਰੋਡ, ਰੇਲਵੇ ਰੋਡ ਅਤੇ ਬੈਂਕ ਰੋਡ ’ਤੇ ਵਾਹਨਾਂ ਦੀ ਆਵਾਜਾਈ ਵਧਣ ਕਾਰਨ ਕਈ ਵਾਰ ਜਾਮ ਵਰਗੀ ਸਥਿਤੀ ਬਣੀ ਰਹੀ। ਇਸੇ ਤਰ੍ਹਾਂ ਗਾਂਧੀ ਚੌਂਕ, ਨਹਿਰੂ ਚੌਂਕ, ਮਲੋਟ ਰੋਡ, ਟਿੱਬੀ ਸਾਹਿਬ ਰੋਡ ਅਤੇ ਹੋਰ ਪ੍ਰਮੁੱਖ ਬਾਜ਼ਾਰਾਂ ਵਿਚ ਵੀ ਸਾਰਾ ਦਿਨ ਲੋਕਾਂ ਦੀ ਆਵਾਜਾਈ ਲੱਗੀ ਰਹੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ ਲਈ ਚੌਕਸੀ ਵਰਤੀ ਜਾ ਰਹੀ ਹੈ। ਪਟਾਕਿਆਂ ਦੀ ਵਿਕਰੀ ਲਈ ਪ੍ਰਸ਼ਾਸਨ ਵਲੋਂ ਨਿਰਧਾਰਿਤ ਥਾਵਾਂ ਤਹਿ ਕੀਤੀਆਂ ਗਈਆਂ ਹਨ, ਪਰ ਇਸ ਦੇ ਬਾਵਜੂਦ ਕੁਝ ਥਾਵਾਂ ’ਤੇ ਮੁੱਖ ਬਾਜ਼ਾਰਾਂ ਤੇ ਤੰਗ ਗਲੀਆਂ ਵਿਚ ਪਟਾਕਿਆਂ ਦੀਆਂ ਦੁਕਾਨਾਂ ਲੱਗੀਆਂ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ। ਅਜਿਹੀਆਂ ਥਾਵਾਂ ’ਤੇ ਅੱਗ ਲੱਗਣ ਜਾਂ ਕਿਸੇ ਹੋਰ ਅਣਸੁਖਾਵੀਂ ਘਟਨਾ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਪ੍ਰਸ਼ਾਸਨ ਨੂੰ ਅਜਿਹੀਆਂ ਦੁਕਾਨਾਂ ਦੀ ਜਾਂਚ ਕਰਕੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਲੋੜ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਇਸ ਤਿਉਹਾਰ ਨੂੰ ਆਪਸੀ ਪਿਆਰ, ਮਿਲਵਰਤਣ ਤੇ ਭਾਈਚਾਰਕ ਸਾਂਝ ਨਾਲ ਅਮਨ-ਸ਼ਾਂਤੀ ਪੂਰਵਕ ਮਨਾਇਆ ਜਾਵੇ। ਉਨ੍ਹਾਂ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦਾ ਸੁਨੇਹਾ ਵੀ ਦਿੱਤਾ। ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਨੇ ਵੀ ਲੋਕਾਂ ਨੂੰ ਰੌਸ਼ਨੀਆਂ ਦੇ ਇਸ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਮੌਕੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਤਿਉਹਾਰ ਖ਼ੁਸ਼ੀ ਤੇ ਸ਼ਾਂਤੀ ਨਾਲ ਮਨਾਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਵੀ ਇਲਾਕਾ ਵਾਸੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਸ਼ਹਿਰ ਵਿਚ ਤਿਉਹਾਰੀ ਮਾਹੌਲ ਬਣਿਆ ਹੋਇਆ ਹੈ ਅਤੇ ਲੋਕਾਂ ਵਲੋਂ ਆਪਣੇ ਘਰਾਂ ਨੂੰ ਸਜਾਉਣ, ਮਠਿਆਈਆਂ ਵੰਡਣ ਤੇ ਪਰਿਵਾਰਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਨ ਲਈ ਪੂਰੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਬਿਰਧ ਆਸ਼ਰਮ, ਕੁਸ਼ਟ ਆਸ਼ਰਮ ਅਤੇ ਝੁੱਗੀਆਂ ਝੌਂਪੜੀਆਂ ’ਚ ਜਾ ਕੇ ਦੀਵਾਲੀ ਮਨਾਈ ਅਗਲੀ ਖ਼ਬਰ ਦਿੱਲੀ ਵਿਖੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨਾਲ ਚੇਅਰਮੈਨ ਇੰਦਰਜੀਤ ਸਿੰਘ ਮਾਨ ਦ...
Ad Position 24