ਕੇਂਦਰੀ ਜੇਲ੍ਹ ’ਚੋਂ ਮੋਬਾਈਲ ਫ਼ੋਨ ਬਰਾਮਦ
ਫ਼ਰੀਦਕੋਟ, 7 ਨਵੰਬਰ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਜੇਲ੍ਹ ਗਾਰਦ ਦੀ ਮਦਦ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਇਕ ਮੋਬਾਈਲ ਫ਼ੋਨ ਲਾਵਾਰਿਸ ਹਾਲਤ ’ਚ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਐਤਵਾਰ, 8 ਨਵੰਬਰ, 2026
08-11-2026