22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਮੁਕਤਸਰ ਸਾਹਿਬ ਤੋਂ ਕਾਂਗਰਸ ਦੀ ਟਿਕਟ ਲਈ ਸ਼ਰਨਜੀਤ ਸਿੰਘ ਸੰਧੂ ਵਲੋਂ ਦਾਅਵੇਦਾਰੀ ਪੇਸ਼

ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਸੀਨੀਅਰ ਆਗੂ ਸ਼ਰਨਜੀਤ ਸਿੰਘ ਸੰਧੂ ਨੇ ਦਾਅਵੇਦਾਰੀ ਪੇਸ਼ ਕੀਤੀ ਹੈ। ਉਹ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਜਥੇਬੰਦਕ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ।

Ad Position 21
No active advertisement
ਅਜੀਤ ਡੈਸਕ 22-11-2026
ਸ੍ਰੀ ਮੁਕਤਸਰ ਸਾਹਿਬ, 21 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਸੀਨੀਅਰ ਆਗੂ ਸ਼ਰਨਜੀਤ ਸਿੰਘ ਸੰਧੂ ਨੇ ਦਾਅਵੇਦਾਰੀ ਪੇਸ਼ ਕੀਤੀ ਹੈ। ਉਹ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਨ ਅਤੇ ਵੱਖ-ਵੱਖ ਜਥੇਬੰਦਕ ਅਹੁਦਿਆਂ ’ਤੇ ਰਹਿ ਕੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਸ਼ਰਨਜੀਤ ਸਿੰਘ ਸੰਧੂ ਯੂਥ ਕਾਂਗਰਸ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਉਣ ਤੋਂ ਇਲਾਵਾ ਯੂਥ ਕਾਂਗਰਸ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਕਿਸਾਨ ਤੇ ਮਜ਼ਦੂਰ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਵਜੋਂ ਵੀ ਕੰਮ ਕਰ ਚੁੱਕੇ ਹਨ। ਪਿੰਡ ਸਦਰਵਾਲਾ ਦੇ ਦੋ ਵਾਰ ਸਰਪੰਚ ਰਹਿੰਦਿਆਂ ਉਨ੍ਹਾਂ ਵਲੋਂ ਪਿੰਡ ਦੇ ਵਿਕਾਸ ਤੇ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਲਈ ਕਈ ਕੰਮ ਕਰਵਾਏ ਗਏ। ਉਹ ਕਾਂਗਰਸ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਵੀ ਲੜ ਚੁੱਕੇ ਹਨ। ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਸੰਧੂ ਵੀ ਬਲਾਕ ਸੰਮਤੀ ਦੀ ਚੋਣ ਜਿੱਤ ਕੇ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਪਰਸਨ ਰਹਿ ਚੁੱਕੇ ਹਨ। ਇਸ ਸਮੇਂ ਸ਼ਰਨਜੀਤ ਸਿੰਘ ਸੰਧੂ ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪਾਰਟੀ ਦੇ ਜਥੇਬੰਦਕ ਕੰਮਾਂ ਤੋਂ ਇਲਾਵਾ ਉਹ ਪਿੰਡਾਂ ਵਿਚ ਲੋਕਾਂ ਦੇ ਦੁੱਖ-ਸੁੱਖ ’ਚ ਸ਼ਾਮਿਲ ਹੁੰਦੇ ਰਹੇ ਹਨ। ਉਨ੍ਹਾਂ ਦੇ ਸਮਰਥਕਾਂ ਦਾ ਮੰਨਣਾ ਹੈ ਕਿ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਰਹਿਣ ਤੇ ਪਾਰਟੀ ਪ੍ਰਤੀ ਸਮਰਪਣ ਕਾਰਨ ਹਲਕੇ ਵਿਚ ਉਨ੍ਹਾਂ ਦੀ ਚੰਗੀ ਪਛਾਣ ਹੈ। ਇਸ ਸੰਬੰਧੀ ਸ਼ਰਨਜੀਤ ਸਿੰਘ ਸੰਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕਰਨਾ ਹਰੇਕ ਆਗੂ ਤੇ ਵਰਕਰ ਦਾ ਹੱਕ ਹੈ, ਪਰ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦਿਵਾਉਣ ਸਮੇਤ ਕਈ ਵੱਡੇ ਵਿਕਾਸ ਕਾਰਜ ਕਾਂਗਰਸ ਸਰਕਾਰਾਂ ਦੇ ਸਮੇਂ ਹੋਏ ਹਨ ਅਤੇ ਪੇਂਡੂ ਖੇਤਰਾਂ ਵਿਚ ਵੀ ਪਾਰਟੀ ਵਲੋਂ ਵਿਕਾਸ ਦੇ ਕੰਮ ਕਰਵਾਏ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ 9,35,077.03 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋਈ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਮਰਹੂਮ ਪਵਨ ਬਾਂਸਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਫਤਹਿ ਸਿੰਘ ਬਾਦਲ
Ad Position 24