22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਗੁਰਮਤਿ ਪ੍ਰਚਾਰ ਅਤੇ ਸਿੱਖੀ ਸਿਧਾਂਤਾਂ ਦੀ ਰਾਖੀ ਕਰਨਾ ਹਰ ਸਿੱਖ ਦਾ ਧਰਮ-ਚਾਨੀ

ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ ਅਤੇਸਿੱਖੀ ਸਿਧਾਂਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਸ੍ਰੋਮਣੀ ਅਕਾਲੀ ਦਲ ਵਪਾਰ ਵਿੰਗ ਰਾਮਪੁਰਾ ਫੂਲ ਦੇ ਪ੍ਰਧਾਨ ਗੁਰਤੇਜ ਸਿੰਘ ਚਾਨੀ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 22-11-2026
ਭਗਤਾ ਭਾਈਕਾ, 21 ਨਵੰਬਰ (ਸੁਖਪਾਲ ਸਿੰਘ ਸੋਨੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਸਿਰਮੌਰ ਧਾਰਮਿਕ ਸੰਸਥਾ ਹੈ, ਜਿਸ ਦੀ ਜ਼ਿੰਮੇਵਾਰੀ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ, ਗੁਰਮਤਿ ਦੇ ਪ੍ਰਚਾਰ ਅਤੇਸਿੱਖੀ ਸਿਧਾਂਤਾਂ ਦੀ ਰਾਖੀ ਨਾਲ ਜੁੜੀ ਹੋਈ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਸ੍ਰੋਮਣੀ ਅਕਾਲੀ ਦਲ ਵਪਾਰ ਵਿੰਗ ਰਾਮਪੁਰਾ ਫੂਲ ਦੇ ਪ੍ਰਧਾਨ ਗੁਰਤੇਜ ਸਿੰਘ ਚਾਨੀ ਨੇ ਕੀਤਾ। ਸ ਚਾਨੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣੇ ਜਾਣ ’ਤੇ ਦਿਲੋਂ ਮੁਬਾਰਕਬਾਦ ਦਿੰਦੇ ਕਿਹਾ ਕਿ ਐਡਵੋਕੇਟ ਧਾਮੀ ਦਾ ਮੁੜ ਪ੍ਰਧਾਨ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਅਤੇ ਸਿੱਖ ਸੰਸਥਾ ਪ੍ਰਤੀ ਵਚਨਬੱਧਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣੇ ਤਜਰਬੇ ਅਤੇ ਸੂਝ-ਬੂਝ ਨਾਲ ਸੰਸਥਾ ਦੀ ਮਰਿਆਦਾ ਨੂੰ ਕਾਇਮਰੱਖਣ ਦੇ ਨਾਲ-ਨਾਲ ਸਿੱਖ ਕੌਮ ਦੇ ਧਾਰਮਿਕ ਅਤੇ ਸਮਾਜਿਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈਯਤਨਸ਼ੀਲ ਰਹਿਣ ਦੀ ਆਸ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ, ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਅਤੇ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਤੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਨਵੇਂ ਚੁਣੇ ਗਏ ਪ੍ਰਧਾਨ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈਕੇ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਸ਼੍ਰੋਮਣੀ ਕਮੇਟੀ ਦੀ ਬਿਹਤਰੀ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਲੂਕਾ ਤੋਂ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਮਲੂਕਾ ਵਲੋਂ ਨਿੱਘਾ ਸਵਾਗਤ ਅਗਲੀ ਖ਼ਬਰ ਕੁਲਦੀਪ ਮਾਣਕ ਦੀ ਯਾਦ ਵਿਚ ਕੋਠਾ ਗੁਰੂ ਤੋਂ ਜਲਾਲ ਤੱਕ ਮੈਰਾਥਨ ਦੌੜ ਚੇਅਰਮੈਨ ਜਤਿੰਦਰ ਭੱਲਾ, ਬੱਬਲਾ ਮਲੂਕਾ ਵਲੋਂ ਵਿਸ਼ੇਸ਼...
Ad Position 24