22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਠੰਢ ਤੇ ਸੀਤ ਲਹਿਰ ਦੇ ਮਾੜੇ ਪ੍ਰਭਾਵ ਤੋਂ ਜ਼ਿਲ੍ਹਾ ਵਾਸੀ ਰਹਿਣ ਸਾਵਧਾਨ-ਡੀ.ਸੀ.

ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ।

Ad Position 21
No active advertisement
ਅਜੀਤ ਡੈਸਕ 22-11-2026
ਬਠਿੰਡਾ, 21 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਠੰਢ ਦੇ ਮਾੜੇ ਪ੍ਰਭਾਵਾਂ ਤੋਂ ਸਾਵਧਾਨ ਰਹਿਣ। ਉਨ੍ਹਾਂ ਕਿਹਾ ਕਿ ਸਰਦੀਆਂ ਵਿਚ ਪੌਸ਼ਟਿਕ ਆਹਾਰ ਦੇ ਨਾਲ-ਨਾਲ ਗਰਮ ਕੱਪੜੇ ਪਹਿਣਾ ਲਾਜ਼ਮੀ ਬਣਾਉਣ। ਇਸ ਮੌਕੇ ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿਚ ਪੈਣ ਵਾਲੀ ਧੁੰਦ ਦੇ ਮੱਦੇਨਜ਼ਰ ਆਵਾਰਾ ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣਾ ਲਾਜ਼ਮੀ ਬਣਾਉਣ ਤਾਂ ਜੋ ਪਸ਼ੂਆਂ ਕਾਰਨ ਵਾਪਰਨ ਵਾਲੀਆਂ ਅਣਹੋਣੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ-ਮਹਾਂਦੀਪ ਦੇ ਖੇਤਰ ਵਿਚ ਉੱਤਰ ਤੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਦੇ ਨਾਲ ਬਹੁਤ ਘੱਟ ਤਾਪਮਾਨ ਦੀ ਮੌਜੂਦਗੀ ਤੇ ਠੰਡ ਦੇ ਮਾੜੇ ਪ੍ਰਭਾਵ ਦੇ ਕਾਰਨ ਬਹੁਤ ਜ਼ਿਆਦਾ ਸੀਤ ਲਹਿਰਾਂ ਦਾ ਖੇਤੀਬਾੜੀ, ਸਿਹਤ, ਪਸ਼ੂਆਂ ਦੀ ਖੁਰਾਕ, ਵਾਤਾਵਰਣ ’ਤੇ ਮਹੱਤਵਪੂਰਨ ਪ੍ਰਭਾਵ ਪੈਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਗਾਮੀ ਠੰਡ ਤੇ ਸ਼ੀਤ ਲਹਿਰ ਨਾਲ ਸਮਾਜਿਕ-ਆਰਥਿਕਤਾ ਅਤੇ ਹੋਰ ਸਬੰਧਤ ਸੈਕਟਰ ਇਸ ਨਾਲ ਸਬਜ਼ੀ ਵਿਕਰੇਤਾਵਾਂ ਸਮੇਤ ਸੇਵਾ ਖੇਤਰ ਖਾਸ ਤੌਰ ’ਤੇ ਗਰੀਬ ਲੋਕ ਪ੍ਰਭਾਵਿਤ ਹੋ ਸਕਦੇ ਹਨ। ਰਿਕਸ਼ਾ ਚਾਲਕ, ਡੇਲੀ ਵੇਜ ਵਰਕਰ ਅਤੇ ਰੋਡ ਸਾਈਡ ਕਿਓਸਕ ਓਪਰੇਟਰ, ਕੋਲਡ ਵੇਵ ਰਿਸਕ ਰਿਡਕਸ਼ਨ ਨਾਲ ਸਬੰਧਤ ਮੁੱਦਿਆਂ ਨਾਲ ਨਜਿੱਠਣ ਲਈ ਐਨਸੀਐਮਏ ਨੇ ਸੀਤ ਲਹਿਰ ਤੇ ਠੰਡ ਦੀ ਰੋਕਥਾਮ ਅਤੇ ਪ੍ਰਬੰਧਨ ਕਾਰਜ ਯੋਜਨਾ ਦੀ ਤਿਆਰੀ ਲਈ ਰਾਸ਼ਟਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਿਨ੍ਹਾਂ ਦੀ ਪਾਲਣਾ ਕਰਨਾ ਸਾਡੇ ਸਭ ਲਈ ਅਹਿਮ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮਾਂ ਮੰਡੀ ਤੋਂ ‘ਕਲਾਕਾਰ ਹੱਕ ਇਨਸਾਫ਼ ਪੈਦਲ ਯਾਤਰਾ’ ਸ਼ੁਰੂ ਕਰਨਗੇ-ਮੂਰਤੀਕਾਰ ਰਾਮਪਾਲ ਬਹਿਣੀਵਾਲ ਅਗਲੀ ਖ਼ਬਰ 2027 ਚੋਣਾਂ ’ਚ ਪੰਜਾਬ ਦੇ ਲੋਕ ਦੇਣਗੇ ਕਾਂਗਰਸ ਦੇ ਹੱਕ ’ਚ ਬੇਮਿਸਾਲ ਫਤਵਾ-ਜੀਤਮਹਿੰਦਰ ਸਿੰਘ ਸਿੱਧੂ
Ad Position 24