29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਰਾਮੂਵਾਲਾ ਤੋਂ ਚੈਨਾ ਜਾਣ ਵਾਲੀ ਸੜਕ ਦੀ ਹਾਲਤ ਖਸਤਾ

ਜੈਤੋ, 29 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਹਲਕਾ ਜੈਤੋ ਅਧੀਨ ਆਉਂਦੇ ਪਿੰਡਾਂ ਦੀਆਂ ਕਈ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਪਿੰਡ ਰਾਮੂਵਾਲਾ (ਡੇਲਿਆਂਵਾਲੀ) ਤੋਂ ਚੈਨਾ ਨੂੰ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਅਤੇ ਉਹ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਕਰ ਰਹੇ ਹਨ।

Ad Position 21
No active advertisement
ਅਜੀਤ ਡੈਸਕ 30-11-2026
ਜੈਤੋ, 29 ਨਵੰਬਰ (ਗੁਰਮੀਤਪਾਲ ਰੋੜੀਕਪੂਰਾ)- ਹਲਕਾ ਜੈਤੋ ਅਧੀਨ ਆਉਂਦੇ ਪਿੰਡਾਂ ਦੀਆਂ ਕਈ ਸੜਕਾਂ ਦੀ ਖਸਤਾ ਹਾਲਤ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਵਿਚ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਤਰ੍ਹਾਂ ਪਿੰਡ ਰਾਮੂਵਾਲਾ (ਡੇਲਿਆਂਵਾਲੀ) ਤੋਂ ਚੈਨਾ ਨੂੰ ਜਾਣ ਵਾਲੀ ਸੜਕ ਦੀ ਮਾੜੀ ਹਾਲਤ ਅਤੇ ਉਹ ਇਸ ਸੜਕ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਕਰ ਰਹੇ ਹਨ। ਪਿੰਡ ਵਾਸੀਆਂ ਅਨੁਸਾਰ ਲਗਪਗ 4 ਕਿਲੋਮੀਟਰ ਲੰਬੀ ਇਸ ਸੜਕ ਦੀ ਹਾਲਤ ਬਹੁਤ ਖਸਤਾ ਹੋ ਚੁੱਕੀ ਹੈ। ਸੜਕ ’ਤੇ ਥਾਂ-ਥਾਂ ਡੂੰਘੇ ਖੱਡੇ ਪਏ ਹੋਣ ਕਾਰਨ ਰਾਹਗੀਰਾਂ, ਦੋ ਪਹੀਆ ਵਾਹਨ ਚਾਲਕਾਂ ਅਤੇ ਹੋਰ ਵਾਹਨਾਂ ਨੂੰ ਲੰਘਣ ਸਮੇਂ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਰਾਤ ਸਮੇਂ ਅਤੇ ਮੀਂਹ ਦੌਰਾਨ ਖੱਡਿਆਂ ਕਾਰਨ ਹਾਦਸਿਆਂ ਦਾ ਖ਼ਤਰਾ ਹੋਰ ਵਧ ਜਾਂਦਾ ਹੈ। ਲੋਕ ਘਰਾਂ ਦੀ ਟੁੱਟ-ਫੁੱਟ ਨਾਲ ਨਿਕਲਣ ਵਾਲਾ ਮਲਬਾ ਸੜਕ ਦੇ ਖੱਡਿਆਂ ਵਿਚ ਪਾ ਕੇ ਆਵਾਜਾਈ ਨੂੰ ਕੁਝ ਸੁਖਾਲਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਸੜਕ ਦੀ ਮੁਰੰਮਤ ਲਈ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਲੋੜ ਨੂੰ ਦਰਸਾਉਂਦਾ ਹੈ। ਪਿੰਡ ਵਾਸੀਆਂ ਨੇ ਪ੍ਰਸ਼ਾਸਨ ਨੂੰ ਇਸ ਸਮੱਸਿਆ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਸੜਕ ਦਾ ਜਲਦ ਨਿਰਮਾਣ ਕਰਵਾਇਆ ਜਾਵੇ, ਤਾਂ ਜੋ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ ਅਤੇ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਾਅ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਮਜ਼ਦੂਰਾਂ ਕਿਸਾਨਾਂ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਦੇ ਘਰ ਮੂਹਰੇ ਦਿਨ ਰਾਤ ਦਾ ਧਰਨਾ ਸ਼ੁਰੂ ਅਗਲੀ ਖ਼ਬਰ 14ਵੇਂ ਅੱਖਾਂ ਦੇ ਮੁਫ਼ਤ ਜਾਂਚ ਕੈਂਪ ’ਚ 750 ਮਰੀਜ਼ਾਂ ਦੀ ਜਾਂਚ ਹੋਈ
Ad Position 24