29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਂਜ਼ ਪਾਉਣ ਦਾ ਕੈਂਪ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਕਾ ਵਿਖੇ ਲਗਵਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸਾਰੀਕਾ ਧਵਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਕਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 30-11-2026
ਫ਼ਰੀਦਕੋਟ, 29 ਨਵੰਬਰ (ਜਸਵੰਤ ਸਿੰਘ ਪੁਰਬਾ)-ਕ੍ਰਿਸ਼ਨਾ ਵੰਤੀ ਸੇਵਾ (ਰਜਿ:) ਫ਼ਰੀਦਕੋਟ ਵਲੋਂ ਸਿਹਤ ਵਿਭਾਗ ਫ਼ਰੀਦਕੋਟ ਦੇ ਸਹਿਯੋਗ ਨਾਲ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਂਜ਼ ਪਾਉਣ ਦਾ ਕੈਂਪ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਕਾ ਵਿਖੇ ਲਗਵਾਇਆ ਗਿਆ। ਕੈਂਪ ਦਾ ਉਦਘਾਟਨ ਪ੍ਰਿੰਸੀਪਲ ਸਾਰੀਕਾ ਧਵਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਕਾ ਨੇ ਕੀਤਾ। ਕੈਂਪ ਦੇ ਮੁੱਖ ਮਹਿਮਾਨ ਸੁਧਾ ਰਾਣੀ ਪ੍ਰਿੰਸੀਪਲ ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਗਿਆਣਾ ਸਨ। ਸੁਸਾਇਟੀ ਦੇ ਜਨਰਲ ਸਕੱਤਰ ਲੈਕਚਰਾਰ ਹਰਜੀਤ ਸਿੰਘ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ। ਕੈਂਪ ਵਿਚ ਅੱਖਾਂ ਦੇ ਮਾਹਿਰ ਡਾ. ਪਰਮਿੰਦਰ ਕੌਰ ਸਿਵਲ ਹਸਪਤਾਲ ਫ਼ਰੀਦਕੋਟ ਅਤੇ ਉਨ੍ਹਾਂ ਦੀ ਟੀਮ ਨੇ 200 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਜਿਨ੍ਹਾਂ ਵਿਚ ਔਰਤਾਂ ਵੀ ਸ਼ਾਮਿਲ ਸਨ। ਸੁਸਾਇਟੀ ਦੇ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 25 ਦੇ ਕਰੀਬ ਚਿੱਟੇ ਮੋਤੀਏ ਦੇ ਮਰੀਜ਼ ਪਾਏ ਗਏ, ਜਿਨ੍ਹਾਂ ਦੇ ਅਪ੍ਰੇਸ਼ਨ ਸਿਵਲ ਹਸਪਤਾਲ ਫ਼ਰੀਦਕੋਟ ਵਿਖੇ ਡਾ. ਪਰਮਿੰਦਰ ਕੌਰ ਕਰਨਗੇ ਅਤੇ ਉਨ੍ਹਾਂ ਦੇ ਮੁਫ਼ਤ ਲੈਂਜ਼ ਪਾਏ ਜਾਣਗੇ। ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ 60 ਦੇ ਕਰੀਬ ਵਿਅਕਤੀਆਂ ਨੂੰ ਨਜ਼ਰ ਦੀਆਂ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਡਾ. ਪਰਮਿੰਦਰ ਕੌਰ ਨੇ ਅਪੀਲ ਕੀਤੀ ਕਿ ਸਾਨੂੰ ਸਮੇਂ ਸਮੇਂ ’ਤੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਡਾ. ਪਰਮਿੰਦਰ ਕੌਰ ਨੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਪ੍ਰਧਾਨ ਸੁਰੇਸ਼ ਅਰੋੜਾ ਅਤੇ ਉਨ੍ਹਾਂ ਦੀ ਟੀਮ ਦਾ ਕੈਂਪ ਲਗਾਉਣ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਸਾਰੀਕਾ ਧਵਨ ਨੇ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਪ੍ਰਿੰ: ਸੁਧਾ ਰਾਣੀ ਨੇ ਕੈਂਪ ਦੀ ਸਫਲਤਾ ਲਈ ਸੁਸਾਇਟੀ ਦੇ ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੱਤੀ। ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਵਲੋਂ ਪ੍ਰਿੰ: ਸਾਰੀਕਾ ਧਵਨ, ਪ੍ਰਿੰ ਸੁਧਾ ਰਾਣੀ, ਡਾ. ਪਰਮਿੰਦਰ ਕੌਰ, ਡਾ. ਸਾਕਸ਼ੀ ਬਾਂਸਲ, ਹਰਲੀਨ, ਅਰੁਣ ਵੀਰ ਦੇਵਗਨ, ਗੁਰਬਿੰਦਰ ਸਿੰਘ ਮੈਂਬਰ ਪੰਚਾਇਤ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੇ ਪ੍ਰੋਜੈਕਟ ਚੇਅਰਮੈਨ ਜੀਤ ਸਿੰਘ ਸਿੱਧੂ ਨੇ ਸਭਨਾ ਦਾ ਧੰਨਵਾਦ ਕੀਤਾ। ਕੈਂਪ ਵਿਚ ਬਲਵਿੰਦਰ ਸਿੰਘ ਬਿੰਦੀ, ਰਾਜੇਸ਼ ਕੁਮਾਰ ਸੁਖੀਜਾ, ਗੁਰਤੇਜ ਸਿੰਘ, ਰਾਜਵਿੰਦਰ ਕੌਰ ਅਤੇ ਜਸਪਾਲ ਕੌਰ ਮੈਂਬਰ ਪੰਚਾਇਤ ਹਾਜ਼ਰ ਸਨ। ਪ੍ਰਸਿੱਧ ਸਮਾਜ ਸੇਵੀ ਪਰਵੀਨ ਕਾਲਾ ਅਤੇ ਪ੍ਰੇਮ ਖਰਬੰਦਾ ਵਿਸ਼ੇਸ਼ ਤੌਰ ’ਤੇ ਆਪਣੀਆਂ ਸ਼ੁੱਭ ਕਾਮਨਾਵਾਂ ਦੇਣ ਲਈ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਉਮੇਂਦਰ ਦੱਤ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ ਅਗਲੀ ਖ਼ਬਰ ਡਾ. ਹਰੀ ਸਿੰਘ ਸੇਵਕ ਸਰਕਾਰੀ (ਲੜਕੇ) ਸਕੂਲ ਦੇ ਖੇਡ ਮੈਦਾਨ ਦੀ ਦੁਰਦਸ਼ਾ ਤੋਂ ਖੇਡ ਪ੍ਰੇਮੀ ਨਿਰਾਸ਼
Ad Position 24