29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਉਮੇਂਦਰ ਦੱਤ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ

ਜੈਤੋ, 29 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਉੱਘੇ ਵਾਤਾਵਰਨ ਪ੍ਰੇਮੀ ਅਤੇ ਕੁਦਰਤੀ ਖੇਤੀ ਦੇ ਪੈਰੋਕਾਰ, ਖੇਤੀ ਵਿਰਾਸਤ ਮਿਸ਼ਨ ਦੇ ਸੰਸਥਾਪਕ ਤੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੂੰ ਵਾਤਾਵਰਨ ਦੀ ਸੰਭਾਲ, ਟਿਕਾਊ ਖੇਤੀਬਾੜੀ, ਜੈਵਿਕ ਵਿਭਿੰਨਤਾ ਦੀ ਰੱਖਿਆ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਪਾਏ ਵਿਲੱਖਣ ਯੋਗਦਾਨ ਸਦਕਾ ਵੱਕਾਰੀ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਮਲਾ ਅਨਿਕਬਾਈ ਘਮੰਡੀ ਰਾਮ ਗੋਵਾਨੀ ਟਰੱਸਟ ਵਲੋਂ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ।

Ad Position 21
No active advertisement
ਖੇਤੀ ਵਿਰਾਸਤ ਮਿਸ਼ਨ ਦੇ ਸੰਸਥਾਪਕ ਤੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਪ੍ਰਾਪਤ ਕਰਦੇ ਹੋਏ। ਅਜੀਤ ਤਸਵੀਰ 30-11-2026
ਜੈਤੋ, 29 ਨਵੰਬਰ (ਗੁਰਚਰਨ ਸਿੰਘ ਗਾਬੜੀਆ)- ਉੱਘੇ ਵਾਤਾਵਰਨ ਪ੍ਰੇਮੀ ਅਤੇ ਕੁਦਰਤੀ ਖੇਤੀ ਦੇ ਪੈਰੋਕਾਰ, ਖੇਤੀ ਵਿਰਾਸਤ ਮਿਸ਼ਨ ਦੇ ਸੰਸਥਾਪਕ ਤੇ ਕਾਰਜਕਾਰੀ ਨਿਰਦੇਸ਼ਕ ਉਮੇਂਦਰ ਦੱਤ ਨੂੰ ਵਾਤਾਵਰਨ ਦੀ ਸੰਭਾਲ, ਟਿਕਾਊ ਖੇਤੀਬਾੜੀ, ਜੈਵਿਕ ਵਿਭਿੰਨਤਾ ਦੀ ਰੱਖਿਆ ਅਤੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਪਾਏ ਵਿਲੱਖਣ ਯੋਗਦਾਨ ਸਦਕਾ ਵੱਕਾਰੀ ‘ਕਮਲਾ ਰਾਈਜ਼ਿੰਗ ਸਟਾਰਜ਼ ਐਵਾਰਡ 2026’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਕਮਲਾ ਅਨਿਕਬਾਈ ਘਮੰਡੀ ਰਾਮ ਗੋਵਾਨੀ ਟਰੱਸਟ ਵਲੋਂ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਆਫ਼ ਇੰਡੀਆ ਵਿਖੇ ਕਰਵਾਏ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਕਪਿਲ ਮਿਸ਼ਰਾ, ਸੰਜੇ ਮਯੂਖ, ਸਈਅਦ ਸ਼ਾਹਨਵਾਜ਼ ਹੁਸੈਨ, ਗਜੇਂਦਰ ਯਾਦਵ, ਚੰਦਨ ਕੁਮਾਰ ਚੌਧਰੀ, ਅਹੀਰ ਦੀਪਕ ਚੌਧਰੀ ਅਤੇ ਟਰੱਸਟੀ ਨਿਦਰਸ਼ਨਾ ਗੋਵਾਨੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸਾਲ 2005 ਵਿਚ ਸਥਾਪਿਤ ਖੇਤੀ ਵਿਰਾਸਤ ਮਿਸ਼ਨ ਨੇ ਸ੍ਰੀ ਉਮੇਂਦਰ ਦੱਤ ਦੀ ਅਗਵਾਈ ਹੇਠ ਵਾਤਾਵਰਨ ਅਤੇ ਖੇਤੀਬਾੜੀ ਦੇ ਖੇਤਰ ਵਿਚ ਵਿਸ਼ੇਸ਼ ਪਛਾਣ ਬਣਾਈ ਹੈ। ਮਿਸ਼ਨ ਵਲੋਂ ਹੁਣ ਤੱਕ 50 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਟਿਕਾਊ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਤੇ 3 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਲਈ ਸਿਖਲਾਈ ਤੇ ਸਹਿਯੋਗ ਦਿੱਤਾ ਗਿਆ ਹੈ। ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਵਾਤਾਵਰਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ, ਖੇਤ ਪ੍ਰਦਰਸ਼ਨੀਆਂ, ਕਿਸਾਨ ਖੇਤ ਪਾਠਸ਼ਾਲਾਵਾਂ ਅਤੇ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਮਿਸ਼ਨ ਦੇ ਹੋਰ ਪ੍ਰਮੁੱਖ ਕਾਰਜਾਂ ਵਿਚ ਦੇਸੀ ਬੀਜਾਂ ਦੀ ਸੰਭਾਲ, ਬੀਜ ਵਿਰਾਸਤ ਕੇਂਦਰ, ਰਵਾਇਤੀ ਮੋਟੇ ਅਨਾਜਾਂ ਦੀ ਮੁੜ ਸੁਰਜੀਤੀ, ਜੈਵਿਕ ਕਪਾਹ ਨੂੰ ਉਤਸ਼ਾਹਿਤ ਕਰਨਾ ਅਤੇ ਰਵਾਇਤੀ ਬੁਣਾਈ ਤੇ ਦਸਤਕਾਰੀ ਨੂੰ ਮੁੜ ਸੁਰਜੀਤ ਕਰਨਾ ਸ਼ਾਮਿਲ ਹੈ। ‘ਨਵ ਤ੍ਰਿੰਜਣ’ ਅਤੇ ‘ਬੁਣਕਰ ਪਾਠਸ਼ਾਲਾ’ ਰਾਹੀਂ ਪੇਂਡੂ ਔਰਤਾਂ, ਬੁਣਕਰਾਂ ਅਤੇ ਕਾਰੀਗਰਾਂ ਦੀ ਰੋਜ਼ੀ-ਰੋਟੀ ਮਜ਼ਬੂਤ ਕਰਨ ਦੇ ਨਾਲ ਪੰਜਾਬ ਦੀ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਿਆ ਜਾ ਰਿਹਾ ਹੈ। ਇਨ੍ਹਾਂ ਕਾਰਜਾਂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀ ਸ਼ਲਾਘਾ ਕੀਤੀ ਗਈ ਹੈ। ਉਨ੍ਹਾਂ ਸੰਸਦ ਵਿਚ ਬੁਣਕਰਾਂ ਨਾਲ ਮੁਲਾਕਾਤ ਕੀਤੀ ਅਤੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿਚ ਇਨ੍ਹਾਂ ਪਹਿਲਕਦਮੀਆਂ ਦਾ ਜ਼ਿਕਰ ਕੀਤਾ। ਉਮੇਂਦਰ ਦੱਤ ਨੂੰ ਇਸ ਤੋਂ ਪਹਿਲਾਂ ਭਾਰਤ ਪੂਰਨ ਸਿੰਘ ਐਵਾਰਡ ਅਤੇ ਟਾਈਮਜ਼ ਨਾਓ ਅਮੇਜ਼ਿੰਗ ਇੰਡੀਅਨਜ਼ ਐਵਾਰਡ 2026 ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਇਸ ਸਨਮਾਨ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ੍ਰੀ ਉਮੇਂਦਰ ਦੱਤ ਨੇ ਕਿਹਾ ਕਿ ਇਹ ਐਵਾਰਡ ਉਨ੍ਹਾਂ ਦੀ ਨਿੱਜੀ ਪ੍ਰਾਪਤੀ ਨਹੀਂ, ਸਗੋਂ ਹਜ਼ਾਰਾਂ ਕਿਸਾਨਾਂ, ਪੇਂਡੂ ਭਾਈਚਾਰਿਆਂ, ਵਾਤਾਵਰਨ ਕਾਰਕੁਨਾਂ, ਸਮਾਜਿਕ ਸਹਿਯੋਗੀਆਂ ਅਤੇ ਖੇਤੀ ਵਿਰਾਸਤ ਮਿਸ਼ਨ ਦੀ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਦੀ ਮਾਨਤਾ ਹੈ। ਉਨ੍ਹਾਂ ਕਿਹਾ ਕਿ ਅਸਲ ਸਮਾਜਿਕ ਤਬਦੀਲੀ ਉਦੋਂ ਹੀ ਸੰਭਵ ਹੈ, ਜਦੋਂ ਕਿਸਾਨਾਂ ਅਤੇ ਪੇਂਡੂ ਭਾਈਚਾਰਿਆਂ ਨੂੰ ਸਸ਼ਕਤ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਤਬਦੀਲੀ ਦੀ ਪ੍ਰਕਿਰਿਆ ਦਾ ਸਰਗਰਮ ਭਾਈਵਾਲ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਨੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਕ੍ਰਿਸ਼ਨਾ ਵੰਤੀ ਸੇਵਾ ਸੁਸਾਇਟੀ ਨੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ
Ad Position 24