ਐਮਰਜੈਂਸੀ ਐਂਬੂਲੈਂਸ ਸੇਵਾ ਦੇ ਨਿਯਮਾਂ ’ਚ...
ਸਕਦਾ ਹੈ। ਇਸ ਕਾਰਨ ਪਰਿਵਾਰ ਨੂੰ ਨਿੱਜੀ ਐਂਬੂਲੈਂਸ ਦਾ ਪ੍ਰਬੰਧ ਕਰਨਾ ਪਿਆ ਅਤੇ ਕਰੀਬ ਅੱਧੇ ਘੰਟੇ ਦੀ ਉਡੀਕ ਤੋਂ ਬਾਅਦ ਮਰੀਜ਼ ਨੂੰ ਬਠਿੰਡਾ ਲਿਜਾਇਆ ਗਿਆ।
ਸਕਦਾ ਹੈ। ਇਸ ਕਾਰਨ ਪਰਿਵਾਰ ਨੂੰ ਨਿੱਜੀ ਐਂਬੂਲੈਂਸ ਦਾ ਪ੍ਰਬੰਧ ਕਰਨਾ ਪਿਆ ਅਤੇ ਕਰੀਬ ਅੱਧੇ ਘੰਟੇ ਦੀ ਉਡੀਕ ਤੋਂ ਬਾਅਦ ਮਰੀਜ਼ ਨੂੰ ਬਠਿੰਡਾ ਲਿਜਾਇਆ ਗਿਆ। ਖੁਸ਼ਕਿਸਮਤੀ ਨਾਲ ਇਲਾਜ ਉਪਰੰਤ ਮਰੀਜ਼ ਸਿਹਤਯਾਬ ਹੋ ਕੇ ਘਰ ਪਰਤ ਆਇਆ। ਇਸ ਮਾਮਲੇ ਸਬੰਧੀ ਸਮੂਹ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਐਸ.ਐਮ.ਓ. ਮਲੋਟ ਨਾਲ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਮੌਜੂਦਾ ਨਿਯਮਾਂ ਅਨੁਸਾਰ ਸਰਕਾਰੀ ਐਂਬੂਲੈਂਸ ਦੀ ਸਹੂਲਤ ਸਰਕਾਰੀ ਹਸਪਤਾਲ ਤੋਂ ਦੂਜੇ ਸਰਕਾਰੀ ਹਸਪਤਾਲ ਤੱਕ ਮਰੀਜ਼ ਨੂੰ ਪਹੁੰਚਾਉਣ ਲਈ ਹੀ ਦਿੱਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਨਿਯਮ ਵਿਚ ਲੋੜੀਂਦੀ ਤਬਦੀਲੀ ਕੀਤੀ ਜਾਵੇ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਮਰੀਜ਼ ਦੇ ਪਰਿਵਾਰਕ ਮੈਂਬਰਾਂ ਦੀ ਇੱਛਾ ਅਨੁਸਾਰ ਉਸ ਨੂੰ ਕਿਸੇ ਮਾਨਤਾ ਪ੍ਰਾਪਤ ਨਿੱਜੀ ਹਸਪਤਾਲ ਤੱਕ ਪਹੁੰਚਾਉਣ ਦੀ ਸਹੂਲਤ ਵੀ ਦਿੱਤੀ ਜਾਵੇ।