29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟਲੀ ਸੰਘਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 30-11-2026
ਸ੍ਰੀ ਮੁਕਤਸਰ ਸਾਹਿਬ, 29 ਨਵੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕੋਟਲੀ ਸੰਘਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਅਰਦਾਸ ਉਪਰੰਤ ਆਰੰਭ ਹੋਇਆ, ਨਗਰ ਕੀਰਤਨ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਮੁਹੱਲਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਸਮੇਂ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਨਗਰ ਕੀਰਤਨ ਦੇ ਪਿੰਡ ਵਿਚੋਂ ਲੰਘਣ ਸਮੇਂ ਥਾਂ-ਥਾਂ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਤਰ੍ਹਾਂ ਦੇ ਪਕਵਾਨਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਨਿਹੰਗ ਸਿੰਘਾਂ ਦੀਆਂ ਗਤਕਾ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਦੀਆਂ ਮੰਗਾਂ ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੱਲ ਕਰਾਂਗੇ - ਧਾਰਨੀ ਬਾਰ ਐਸੋਸੀਏਸ਼ਨ ਵਿਖੇ ਸ਼੍ਰੋਮਣੀ ਅਕਾਲੀ ਦਲ ਦ... ਅਗਲੀ ਖ਼ਬਰ ਪਾਰਟੀ ਕਹੇ ਤਾਂ ਲੰਬੀ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨ ਲਈ ਤਿਆਰ ਹਾਂ- ਭੂਪ
Ad Position 24