29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਪਥਰਾਲਾ ਵਿਖੇ 42.70 ਲੱਖ ਰੁਪਏ ਦੀ ਲਾਗਤ ਨਾਲ ਫਿਰਨੀ ਵਾਲੀ ਸੜਕ ਦਾ ਕੰਮ ਸ਼ੁਰੂ

ਸੰਗਤ ਮੰਡੀ, 29 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕਰਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਪਥਰਾਲਾ ਵਿਖੇ 42. 70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.

Ad Position 21
No active advertisement
ਅਜੀਤ ਡੈਸਕ 30-11-2026
ਸੰਗਤ ਮੰਡੀ, 29 ਨਵੰਬਰ (ਸੁਖਤੇਜ ਧਾਲੀਵਾਲ)- ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਵਿਚ ਵਿਕਾਸ ਕਾਰਜਾਂ ਦੀ ਲੜੀ ਨੂੰ ਹੋਰ ਤੇਜ਼ ਕਰਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਵਲੋਂ ਪਿੰਡ ਪਥਰਾਲਾ ਵਿਖੇ 42.70 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ 1.83 ਕਿੱਲੋਮੀਟਰ ਲੰਬੀ ਫਿਰਨੀ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਗੋਪਾਲ ਸਿੰਘ ਕੋਟਫੱਤਾ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿਚ ਵੱਡੀ ਸਹੂਲਤ ਮਿਲੇਗੀ ਅਤੇ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਬਠਿੰਡਾ ਦਿਹਾਤੀ ਦੇ ਕਿਸੇ ਵੀ ਪਿੰਡ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਪਿੰਡਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਕਰਵਾਏ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਯੋਜਨਾ ਬੋਰਡ ਬਠਿੰਡਾ ਦੇ ਚੇਅਰਮੈਨ ਹਰਦੀਪ ਸਿੰਘ ਸਰਾਂ, ਬਲਾਕ ਸੰਮਤੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਪਥਰਾਲਾ, ਸ਼ਮਿੰਦਰ ਸਿੰਘ, ਬਲਵੀਰ ਸਿੰਘ, ਗੁਰਜੰਟ ਸਿੰਘ, ਜਤਿੰਦਰ ਸ਼ਰਮਾ ਬਿੱਟੂ, ਰਾਜਵਿੰਦਰ ਸਿੰਘ ਬਿੰਦਰ, ਸੁਖਜੀਵਨ ਸਿੰਘ ਨੰਬਰਦਾਰ, ਜਸਵੀਰ ਸਿੰਘ ਭੱਪਾ, ਹਰਬੰਸ ਸਿੰਘ, ਭੋਲਾ ਸਿੰਘ ਮੈਂਬਰ, ਬੰਸੀ ਮੈਂਬਰ, ਗੁਰਦੀਪ ਸਿੰਘ ਮੈਂਬਰ, ਗੁਰਜੀਵਨ ਖ਼ਾਲਸਾ, ਜਸਵੰਤ ਮੈਂਬਰ, ਅਕਾਸ਼ਵੀਰ ਸਿੰਘ ਆਦਿ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ’ਚ ਸਾਢੇ 43 ਲੱਖ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ ਬਿਲਡਿੰਗ ਮਟੀਰੀਅਲ ਸਟੋਰ ਦੇ ਮੁਨਸ਼ੀ ਨੇ ਪੁਲਿਸ ਨੂੰ ਸੁਣਾਈ ਮ... ਅਗਲੀ ਖ਼ਬਰ -ਮਾਮਲਾ ਗੰਨਾ ਉਤਪਾਦਕ ਕਿਸਾਨਾਂ ਅਤੇ ਲੈਂਡ ਮਾਰਗੇਜ਼ ਬੈਂਕਾਂ ਦੇ ਮਸਲੇ ਹੱਲ ਨਾ ਹੋਣ ਦਾ- ਭਾਕਿਯੂ ਸਿੱਧੂਪੁਰ ਵਲੋਂ 3 ਦਸੰਬ...
Ad Position 24