21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸਦਰ ਪੁਲਿਸ ਵਲੋਂ ਕਮਾਨੀਦਾਰ ਚਾਕੂ ਸਮੇਤ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-01-2026
ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਸੂਚਨਾ ਦੇ ਅਧਾਰ 'ਤੇ ਛਾਪਾਮਾਰੀ ਕਰਕੇ ਦੋ ਵਿਅਕਤੀਆਂ ਨੂੰ ਕਮਾਨੀਦਾਰ ਚਾਕੂ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਹਰੀਸ਼ ਕੁਮਾਰ ਇਲਾਕੇ 'ਚ ਗਸ਼ਤ ਕਰ ਰਹੇ ਸਨ ਤਾਂ ਸੂਚਨਾ ਮਿਲੀ ਕਿ ਪਿੰਡ ਪਹਿਰ ਕਲਾਂ ਨੇੜੇ ਦੋ ਵਿਅਕਤੀ ਖੜ੍ਹੇ ਹਨ ਤੇ ਉਨ੍ਹਾਂ ਕੋਲ ਹਥਿਆਰ ਹਨ | ਜਿਸ 'ਤੇ ਪੁਲਿਸ ਪਾਰਟੀ ਮੌਕੇ 'ਤੇ ਛਾਪਾਮਾਰੀ ਕੀਤੀ ਤੇ ਦੋ ਵਿਅਕਤੀਆਂ ਨੂੰ ਇਕ ਕਮਾਣੀਦਾਰ ਚਾਕੂ ਸਮੇਤ ਕਾਬੂ ਕਰ ਲਿਆ | ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਨੇ ਆਪਣੀ ਪਹਿਚਾਣ ਪਿ੍ਤਪਾਲ ਸਿੰਘ ਵਾਸੀ ਡੇਰਾ ਪਿੰਡ ਬਘੌਰਾ ਅਤੇ ਹਰਤੇਜ਼ਵੰਤ ਸਿੰਘ ਵਾਸੀ ਮੁਹੱਲਾ ਤੱਖਣ ਵਾਲਾ ਬਨੂੜ ਹਾਲ ਆਬਾਦ ਚੌੜਾ ਬਜਾਰ ਰਾਜਪੁਰਾ ਦੱਸੀ | ਥਾਣਾ ਸਦਰ ਦੀ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਲੜਕੀ ਦੀ ਮੌਤ, ਦੋ ਲੜਕੀਆਂ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਮਨਰੇਗਾ ਵਰਕਰਾਂ ਨੇ ਗੁਰਸ਼ਰਨ ਕੌਰ ਰੰਧਾਵਾ ਨਾਲ ਕੀਤੀ ਬੈਠਕ
Ad Position 24