21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੜਕ ਹਾਦਸੇ 'ਚ ਲੜਕੀ ਦੀ ਮੌਤ, ਦੋ ਲੜਕੀਆਂ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 22-01-2026
ਰਾਜਪੁਰਾ, 21 ਜਨਵਰੀ (ਜੀ. ਪੀ. ਸਿੰਘ)-ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ 'ਤੇ ਹੋਏ ਇਕ ਸੜਕ ਹਾਦਸੇ 'ਚ ਐਮਾਜ਼ੋਨ ਵੇਅਰ ਹਾਊਸ 'ਚ ਕੰਮ ਕਰਦੀ ਇਕ ਲੜਕੀ ਨੇਹਾ ਦੀ ਮੌਤ ਹੋ ਗਈ ਅਤੇ ਉਸ ਦੀਆਂ ਦੋ ਮੁਲਾਜ਼ਮ ਸਾਥੀ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ | ਨੇਹਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਅਤੇ ਗੰਭੀਰ ਜ਼ਖਮੀ ਲੜਕੀਆਂ ਨੂੰ ਇਲਾਜ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ | ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਐਮਾਜ਼ੋਨ ਵੇਅਰ ਹਾਊਸ 'ਚ ਕੰਮ ਕਰਦੀ ਲੜਕੀ ਨੇਹਾ ਵਾਸੀ ਨਵਾਂ ਸ਼ਹਿਰ ਆਪਣੀਆਂ ਦੋ ਸਾਥੀ ਲੜਕੀਆਂ ਨਾਲ ਜਦੋਂ ਸੜਕ ਪਾਰ ਕਰਕੇ ਵੇਅਰ ਹਾਊਸ ਵੱਲ ਜਾ ਰਹੀ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਨੇਹਾ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸ ਦੀਆਂ ਦੋ ਮੁਲਾਜ਼ਮ ਸਾਥੀ ਲੜਕੀਆਂ ਗੰਭੀਰ ਜ਼ਖਮੀ ਹੋ ਗਈਆਂ | ਨੇਹਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ ਅਤੇ ਜ਼ਖਮੀ ਲੜਕੀਆਂ ਨੂੰ ਸਿਵਲ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਥਾਣਾ ਸਦਰ ਪੁਲਿਸ ਨਾਭਾ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਸਦਰ ਪੁਲਿਸ ਵਲੋਂ ਕਮਾਨੀਦਾਰ ਚਾਕੂ ਸਮੇਤ 2 ਗਿ੍ਫ਼ਤਾਰ
Ad Position 24