20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੇਅਰ ਨੇ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਲਈ ਦੁਕਾਨਦਾਰਾਂ ਨੂੰ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਅ. ਸ. ਆਹਲੂਵਾਲੀਆ)-ਸ਼ਹਿਰ ਦੀ ਸਫ਼ਾਈ ਅਤੇ ਸੁਚੱਜੇ ਪ੍ਰਬੰਧ ਲਈ ਨਗਰ ਨਿਗਮ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਸੰਬੰਧ 'ਚ ਮੀਟਿੰਗ ਦੌਰਾਨ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਸਾਰੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣਾ ਸਾਮਾਨ ਦੁਕਾਨਾਂ ਦੀ ਹੱਦ ਅੰਦਰ ਹੀ ਰੱਖਣ ਅਤੇ ਸ਼ਹਿਰ ਦੀ ਸਫ਼ਾਈ ਨੂੰ ਧਿਆਨ 'ਚ ਰੱਖਦੇ ਹੋਏ ਆਪਣੀ ਦੁਕਾਨ ਦੇ ਬਾਹਰ ਕੂੜੇਦਾਨ ਜ਼ਰੂਰ ਲਗਾਉਣ | ਇਸ ਮੀਟਿੰਗ 'ਚ ਕੌਂਸਲਰ ਤੇ ਐੱਫ. ਐਂਡ. ਸੀ. ਸੀ. ਮੈਂਬਰ ਜਸਬੀਰ ਗਾਂਧੀ, ਕੌਂਸਲਰ ਸ਼ਿਵਰਾਜ ਵਿਰਕ, ਕੌਂਸਲਰ ਮੋਹਿਤ ਤੇ ਹੋਰ ਕੌਂਸਲਰ ਮੌਜੂਦ ਰਹੇ | ਮੇਅਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸਾਫ਼-ਸੁਥਰਾ ਬਣਾਈ ਰੱਖਣ ਲਈ ਕੂੜਾ ਇਕੱਠਾ ਕਰਨ ਦੀ ਵਿਵਸਥਾ ਕੀਤੀ ਗਈ ਹੈ | ਇਸ ਲਈ ਨਗਰ ਨਿਗਮ ਦੇ ਕਰਮਚਾਰੀ ਸਵੇਰੇ ਤੋਂ ਹੀ ਵੱਖ-ਵੱਖ ਇਲਾਕਿਆਂ 'ਚ ਕੂੜਾ ਇਕੱਠਾ ਕਰਨ ਦਾ ਕੰਮ ਕਰਦੇ ਹਨ, ਤਾਂ ਜੋ ਸ਼ਹਿਰ 'ਚ ਗੰਦਗੀ ਨਾ ਫੈਲੇ ਅਤੇ ਲੋਕਾਂ ਨੂੰ ਸਾਫ਼ ਵਾਤਾਵਰਣ ਮਿਲ ਸਕੇ | ਉਨ੍ਹਾਂ ਕਿਹਾ ਦੁਕਾਨਾਂ ਦੇ ਬਾਹਰ ਸਾਮਾਨ ਰੱਖਣ ਨਾਲ ਨਾ ਸਿਰਫ ਆਵਾਜਾਈ 'ਚ ਰੁਕਾਵਟ ਪੈਂਦੀ ਹੈ, ਸਗੋਂ ਕਈ ਵਾਰ ਕੂੜਾ ਵੀ ਖੁੱਲ੍ਹੇ 'ਚ ਪੈਣ ਕਾਰਨ ਗੰਦਗੀ ਫੈਲਦੀ ਹੈ | ਇਸ ਲਈ ਸਾਰੇ ਦੁਕਾਨਦਾਰ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਨਿਯਮਾਂ ਦੀ ਪਾਲਣਾ ਕਰਨ | ਮੇਅਰ ਨੇ ਇਹ ਵੀ ਦੱਸਿਆ ਕਿ ਨਗਰ ਨਿਗਮ ਵਲੋਂ ਦੁਕਾਨਦਾਰਾਂ ਨੂੰ ਸਹੂਲਤ ਦੇਣ ਲਈ ਖ਼ਾਸ ਪ੍ਰਬੰਧ ਕੀਤੇ ਗਏ ਹਨ | ਕੂੜਾ ਇਕੱਠਾ ਕਰਨ ਵਾਲੀਆਂ ਗੱਡੀਆਂ ਨਿਰਧਾਰਿਤ ਸਮੇਂ ਅਨੁਸਾਰ ਹਰ ਰੋਜ਼ ਆਉਂਦੀਆਂ ਹਨ ਤਾਂ ਜੋ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ | ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਸਫ਼ਾਈ ਸੰਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਦੁਕਾਨਦਾਰ ਨਗਰ ਨਿਗਮ ਨਾਲ ਸੰਪਰਕ ਕਰ ਸਕਦੇ ਹਨ | ਮੇਅਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼ ਰੱਖਣਾ ਸਿਰਫ ਨਗਰ ਨਿਗਮ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਜੇਕਰ ਦੁਕਾਨਦਾਰ ਆਪਣਾ ਕੂੜਾ ਕੂੜੇਦਾਨ 'ਚ ਪਾਉਣ ਅਤੇ ਨਗਰ ਨਿਗਮ ਦੀ ਟੀਮ ਨਾਲ ਸਹਿਯੋਗ ਕਰਨ, ਤਾਂ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਇਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨਹਿਰੀ ਜਲ ਯੋਜਨਾ ਲਈ ਜਲ ਸੋਧਕ ਪਲਾਂਟ ਅਬਲੋਵਾਲ ਦੀ ਪ੍ਰਗਤੀ ਦਾ ਜਾਇਜ਼ਾ ਅਗਲੀ ਖ਼ਬਰ ਥਾਣਾ ਸਦਰ ਪੁਲਿਸ ਨਾਭਾ ਵਲੋਂ ਭਗੌੜਾ ਵਿਅਕਤੀ ਗਿ੍ਫ਼ਤਾਰ
Ad Position 24