20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ ਤੇ ਸਰਕਟ ਹਾਊਸ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

Ad Position 21
No active advertisement
ਅਜੀਤ ਡੈਸਕ 22-01-2026
ਪਟਿਆਲਾ, 21 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ ਗਣਤੰਤਰਤਾ ਦਿਵਸ 'ਤੇ ਹੋਣ ਵਾਲੇ ਸਮਾਗਮ ਦÏਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਾਡ) ਪਟਿਆਲਾ ਅਤੇ ਸਰਕਟ ਹਾਊਸ ਪਟਿਆਲਾ ਅਤੇ ਇਨ੍ਹਾਂ ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਘੋਸ਼ਿਤ ਕੀਤਾ ਹੈ¢ 26 ਜਨਵਰੀ ਤੱਕ ਜਾਰੀ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਗਣਤੰਤਰ ਦਿਵਸ 2026 ਦਾ ਸਮਾਗਮ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਾਡ) ਪਟਿਆਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਤਕਨੀਕ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਪੰਜਾਬ, ਕÏਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ¢ ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਰਾਜਾ ਭਲਿੰਦਰ ਸਿੰਘ ਖੇਡ ਸਟੇਡੀਅਮ (ਪੋਲੋ ਗਰਾਊਾਡ) ਪਟਿਆਲਾ ਤੇ ਸਰਕਟ ਹਾਊਸ ਦੇ 5 ਕਿਲੋਮੀਟਰ ਦੇ ਖੇਤਰ ਨੂੰ ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਡਰੋਨ ਨੂੰ ਇਸ ਹੁਕਮ ਤੋਂ ਛੂਟ ਹੋਵੇਗੀ¢ ਇਸ ਤੋਂ ਇਲਾਵਾ ਜੇਕਰ ਮੀਡੀਆ ਵੱਲੋਂ ਉਕਤ ਸਮਾਗਮ ਵਿਚ ਡਰੋਨ ਦੀ ਵਰਤੋਂ ਕਰਨੀ ਹੈ, ਉਸ ਸੰਬੰਧੀ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਪਾਸੋਂ ਪੂਰਵ ਪ੍ਰਵਾਨਗੀ ਪ੍ਰਾਪਤ ਕੀਤੀ ਜਾਵੇ¢ ਇਹ ਹੁਕਮ 24 ਜਨਵਰੀ ਤੋਂ 26 ਜਨਵਰੀ ਤੱਕ ਲਾਗੂ ਰਹੇਗਾ ¢
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਐਲੀਮੈਂਟਰੀ ਸਕੂਲ ਕਾਠਮੱਠੀ ਦੇ ਵਿਦਿਆਰਥੀਆਂ ਨੂੰ ਸਮਾਜ ਸੇਵੀ ਕਰਮਜੀਤ ਸਿੰਘ ਨੇ ਬੂਟ ਵੰਡੇ ਅਗਲੀ ਖ਼ਬਰ ਦੰਦਰਾਲਾ ਖਰੌੜ 'ਚ ਪੰਜ ਦਿਨਾ ਕਿ੍ਕਟ ਟੂਰਨਾਮੈਂਟ ਦਾ ਆਗਾਜ਼
Ad Position 24