20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

'ਆਪ' ਦੀ ਬਲਾਕ ਪ੍ਰਧਾਨ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-01-2026
ਰਾਜਪੁਰਾ, 21 ਜਨਵਰੀ (ਜੀ.ਪੀ. ਸਿੰਘ)-ਰਾਜਪੁਰਾ 'ਚ ਕਾਂਗਰਸ ਪਾਰਟੀ ਨੂੰ ਹੋਰ ਮਜਬੂਤੀ ਮਿਲੀ ਜਦੋਂ ਆਮ ਆਦਮੀ ਪਾਰਟੀ ਦੀ ਬਲਾਕ ਪ੍ਰਧਾਨ ਬਲਵਿੰਦਰ ਕੌਰ ਆਪਣੇ ਸਾਥੀਆਂ ਸਮੇਤ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਹਾਜਰੀ 'ਚ ਕਾਂਗਰਸ ਵਿਚ ਸ਼ਾਮਲ ਹੋ ਗਈ | ਇਸ ਮੌਕੇ ਸਾਬਕਾ ਵਿਧਾਇਕ ਕੰਬੋਜ ਨੇ ਬਲਵਿੰਦਰ ਕੌਰ ਤੇ ਉਸਦੇ ਸਾਥੀਆਂ ਨਰਿੰਦਰ ਕੌਰ ਅਤੇ ਡਾ. ਹਰਮੇਸ਼ ਕੁਮਾਰ ਦਾ ਸਵਾਗਤ ਕਰਦਿਆਂ ਕਿਹਾ ਕਿ ਬਲਵਿੰਦਰ ਕੌਰ ਇਕ ਇਮਾਨਦਾਰ ਅਤੇ ਲੋਕਾਂ ਦੀ ਸੇਵਾ ਕਰਨ ਵਾਲੀ ਸ਼ਖ਼ਸ਼ਅਤ ਹਨ ਤੇ ਆਪਣੇ ਇਲਾਕੇ 'ਚ ਬਹੁਤ ਲੋਕਾਂ ਦੇ ਦੁੱਖ-ਸੁੱਖ 'ਚ ਹਮੇਸ਼ਾਂ ਨਾਲ ਖੜ੍ਹਦੇ ਹਨ | ਉਨ੍ਹਾਂ ਕਿਹਾ ਕਿ ਬਲਵਿੰਦਰ ਕੌਰ ਦੇ ਪਾਰਟੀ ਵਿਚ ਆਉਣ ਨਾਲ ਰਾਜਪੁਰਾ ਕਾਂਗਰਸ ਨੂੰ ਹੋਰ ਮਜਬੂਤੀ ਮਿਲੇਗੀ | ਇਸ ਮੌਕੇ ਬਲਵਿੰਦਰ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਝੂਠੇ ਅਤੇ ਚਾਪਲੂਸ ਲੋਕਾਂ ਦੀ ਪਾਰਟੀ ਹੈ | ਆਮ ਆਦਮੀ ਪਾਰਟੀ ਦੇ ਆਗੂ ਝੂਠ ਬੋਲ ਕੇ ਅਤੇ ਲੋਕਾਂ ਨੂੰ ਗੁਮਰਾਹ ਕਰਨ ਦੇ ਮਾਹਿਰ ਹਨ ਤੇ ਵਿਕਾਸ ਨਾਂਅ ਦੀ ਕੋਈ ਗੱਲ ਨਹੀਂ ਕਰਦਾ | ਇਸ ਮੌਕੇ ਕਾਂਗਰਸ ਬਲਾਕ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਸਾਬਕਾ ਚੇਅਰਮੈਨ ਮਲਕੀਤ ਸਿੰਘ ਉੱਪਲਹੇੜੀ, ਜਗਵਿੰਦਰ ਸਿੰਘ ਜੱਗਾ ਕੋਟਲਾ ਸਮੇਤ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਸ਼ੁਰੂ ਕੀਤੀ ਵਿਕਾਸ ਕਾਰਜਾਂ ਦੀ ਲੜੀ ਅਗਲੀ ਖ਼ਬਰ ਰਾਣਵਾਂ ਵਿਖੇ ਧਾਰਮਿਕ ਦੀਵਾਨ 27 ਤੋਂ
Ad Position 24