08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸੀ.ਆਈ.ਏ. ਸਟਾਫ਼ ਵਲੋਂ ਲਾਰੈਂਸ ਗਰੁੱਪ ਦਾ ਸਾਥੀ ਕਾਬੂ

Ad Position 21
No active advertisement
ਅਜੀਤ ਡੈਸਕ 23-01-2026
ਸਮਾਣਾ, 22 ਜਨਵਰੀ (ਹਰਵਿੰਦਰ ਸਿੰਘ ਟੋਨੀ)-ਸੀ.ਆਈ.ਏ. ਸਟਾਫ਼ ਸਮਾਣਾ ਵਲੋਂ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਇਕ ਗੈਂਗਸਟਰ ਨੂੰ ਕਾਬੂ ਕੀਤਾ ਗਿਆ ਹੈ | ਜਿਸ ਦੀ ਪਛਾਣ ਲਾਰੈਂਸ ਗਰੁੱਪ ਦੇ ਗੈਂਗਸਟਰ ਸਾਥੀ ਗੁਰਵਿੰਦਰ ਸਿੰਘ ਵਾਸੀ ਪਿੰਡ ਬੂਟਾ ਸਿੰਘ ਵਾਲਾ ਵਜੋਂ ਹੋਈ ਹੈ | ਜਿਸ ਖ਼ਿਲਾਫ਼ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਮਾਨਯੋਗ ਅਦਾਲਤ ਤੋਂ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਸੀ | ਮਾਮਲੇ ਦੇ ਜਾਂਚ ਅਧਿਕਾਰੀ ਸੀ.ਆਈ.ਏ. ਸਟਾਫ਼ ਸਮਾਣਾ ਦੇ ਇੰਚਾਰਜ ਇੰਸਪੈਕਟਰ ਅੰਕੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਅਸਲਾ ਐਕਟ, ਲੜਾਈ-ਝਗੜਿਆਂ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕਈ ਮਾਮਲੇ ਪਹਿਲਾਂ ਹੀ ਦਰਜ ਹਨ | ਅਧਿਕਾਰੀ ਅਨੁਸਾਰ ਪੁਲਿਸ ਨੇ ਇਕ ਦਿਨ ਦੇ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਤੋਂ ਬਾਅਦ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤੀ ਹੁਕਮਾਂ ਅਨੁਸਾਰ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਵਕੀਲਾਂ ਵਲੋਂ ਅੱਜ ਕੰਮ ਬੰਦ ਰੱਖਣ ਦਾ ਐਲਾਨ ਅਗਲੀ ਖ਼ਬਰ ਸਵਾਮੀ ਵਿਵੇਕਾਨੰਦ ਨੂੰ ਸਮਰਪਿਤ ਰਾਸ਼ਟਰੀ ਯੁਵਾ ਦਿਵਸ ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਵਿਖੇ ਮਨਾਇਆ...
Ad Position 24