08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਆਲ ਇੰਡੀਆ ਇੰਟਰ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ 'ਚ ਮਹਿੰਦਰਾ ਕਾਲਜ ਦੀ ਖਿਡਾਰਨ ਨੇ ਜਿੱਤਿਆ ਚਾਂਦੀ ਦਾ ਤਗਮਾ

Ad Position 21
No active advertisement
ਅਜੀਤ ਡੈਸਕ 23-01-2026
ਪਟਿਆਲਾ, 22 ਜਨਵਰੀ (ਗੁਰਵਿੰਦਰ ਸਿੰਘ ਔਲਖ)-ਐੱਸ. ਵਯਾਸਾ ਯੂਨੀਵਰਸਿਟੀ, ਬੰਗਲੌਰ ਵਿਖੇ ਹੋਏ ਆਲ ਇੰਡੀਆ ਇੰਟਰ ਯੂਨੀਵਰਸਿਟੀ ਯੋਗਾ ਚੈਂਪੀਅਨਸ਼ਿਪ 'ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸੰਬੰਧਿਤ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦੇ ਪੀ.ਜੀ, ਯੋਗਾ ਵਿਭਾਗ ਦੀ ਖਿਡਾਰਨ ਬੁਲਬੁਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਖੇਲੋ ਇੰਡੀਆ ਯੂਨੀਵਰਸਿਟੀ ਖੇਡਾਂ 'ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਐਂਟਰੀ ਕਰਵਾ ਲਈ ਹੈ | ਇਸ ਅੰਤਰ ਯੂਨੀਵਰਸਿਟੀ ਖੇਡ ਮੁਕਾਬਲੇ 'ਚ ਭਾਰਤ ਦੀਆਂ 210 ਯੂਨੀਵਰਸਿਟੀਆਂ ਨੇ ਭਾਗ ਲਿਆ | ਇਸ ਦੌਰਾਨ ਜਿੱਥੇ ਖਿਡਾਰਨ ਬੁਲਬੁਲ ਨੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਦਾ ਨਾਂ ਰੌਸ਼ਨ ਕੀਤਾ, ਉੱਥੇ ਹੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਵਿਭਾਗ ਦਾ ਮਾਣ ਵੀ ਵਧਾਇਆ | ਖਿਡਾਰਨ ਬੁਲਬੁਲ ਦੇ ਕਾਲਜ ਪਹੁੰਚਣ 'ਤੇ ਪਿ੍ੰਸੀਪਲ ਡਾ. ਨਿਸ਼ਠਾ ਤਿ੍ਪਾਠੀ ਨੇ ਉਸ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਿਆਰਥਣ ਬੁਲਬੁਲ ਅਤੇ ਯੋਗਾ ਵਿਭਾਗ ਦੇ ਮੁਖੀ ਪ੍ਰੋ. ਪਰਮਵੀਰ ਸਿੰਘ ਨੂੰ ਇਸ ਜਿੱਤ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਸੂਬਾ ਸਰਕਾਰ ਵਲੋਂ ਦਿੱਤੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਵਾਂਗਾ-ਹਰਪਾਲ ਜੁਨੇਜਾ ਅਗਲੀ ਖ਼ਬਰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦੀ ਤੀਜੀ ਵਰ੍ਹੇਗੰਢ ਮਨਾਈ
Ad Position 24