08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਵਿਧਾਇਕ ਦੇਵ ਮਾਨ ਵਲੋਂ ਸਿਹਤ ਬੀਮਾ ਯੋਜਨਾ ਦੇ ਤਹਿਤ ਲਾਈਵ ਪ੍ਰੋਗਰਾਮ ਦਿਖਾਇਆ ਤੇ ਕੀਤੀ ਸ਼ੁਰੂਆਤ

Ad Position 21
No active advertisement
ਨਾਭਾ 'ਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਈਵ ਪ੍ਰੋਗਰਾਮ ਵਰਕਰਾਂ ਤੇ ਆਗੂਆਂ ਨੂੰ ਦਿਖਾਉਂਦੇ ਹੋਏ | ਅਜੀਤ ਤਸਵੀਰਾਂ <br/> 23-01-2026
ਨਾਭਾ, 22 ਜਨਵਰੀ (ਕਰਮਜੀਤ ਸਿੰਘ)-ਹਲਕਾ ਵਿਧਾਨ ਸਭਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ 10 ਲੱਖ ਰੁਪਏ ਸਿਹਤ ਬੀਮਾ ਯੋਜਨਾ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਸਰਕਾਰ ਦੀ ਇਕ ਇਤਿਹਾਸਕ ਅਤੇ ਲੋਕ-ਹਿਤ ਵਿਚ ਵੱਡੀ ਪਹਿਲ ਹੈ, ਜੋ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਮੁਫ਼ਤ ਸਿਹਤ ਬੀਮੇ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਦਾ ਲਾਈਵ ਪ੍ਰੋਗਰਾਮ ਲੋਕਾਂ ਨੂੰ ਦਿਖਾਇਆ ਗਿਆ ਅਤੇ ਨਾਭਾ 'ਚ ਇਸ ਦੀ ਸ਼ੁਰੂਆਤ ਕੀਤੀ ਗਈ | ਦੇਵ ਮਾਨ ਨੇ ਦੱਸਿਆ ਕਿ ਜਿਸ ਦਾ ਮੁੱਖ ਮੰਤਵ ਹਰ ਪਰਿਵਾਰ ਨੂੰ ਬਿਨਾਂ ਕਿਸੇ ਭੇਦਭਾਵ ਦੇ ਉੱਚ ਦਰਜੇ ਦੀ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਇਹ ਯੋਜਨਾ ਹਲਕੇ ਦੇ ਹਰ ਘਰ ਤੱਕ ਪਹੁੰਚਣੀ ਚਾਹੀਦੀ ਹੈ, ਤਾਂ ਜੋ ਕੋਈ ਵੀ ਲੋੜਵੰਦ ਇਸ ਤੋਂ ਵਾਂਝਾ ਨਾ ਰਹੇ | ਵਿਧਾਇਕ ਦੇਵ ਮਾਨ ਨੇ ਸਾਰੇ ਬਲਾਕ ਪ੍ਰਧਾਨਾਂ, ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਲੋਕਾਂ ਨੂੰ ਜਾਗਰੂਕ ਕਰਕੇ ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਸਿਹਤ ਬੀਮਾ ਯੋਜਨਾ ਨਾਲ ਜੋੜਨ | ਇਸ ਮੌਕੇ ਗੁਰਦੀਪ ਸਿੰਘ ਟਿਵਾਣਾ, ਦੀਪਾ ਰਾਮਗੜ੍ਹ, ਸੰਦੀਪ ਸ਼ਰਮਾ, ਰਮੇਸ਼ ਤਲਵਾੜ, ਕਰਮਜੀਤ ਸਿੰਘ ਅਲੌਹਰਾਂ, ਸੁਰਿੰਦਰ ਗੁਪਤਾ, ਕਪਿਲ ਮਾਨ, ਭੁਵੇਸ਼ ਬਾਂਸਲ, ਦੀਪਊਧਮ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ ਕੱਲਰਮਾਜਰੀ, ਸੁਖਦੇਵ ਸਿੰਘ ਮਾਨ, ਕਸ਼ਮੀਰ ਸਿੰਘ ਲਾਲਕਾ, ਕੁਲਵੰਤ ਸਿੰਘ ਖਹਿਰਾ, ਹਰਮੇਸ਼ ਮੇਸ਼ੀ, ਹਰੀਸ਼ ਸ਼ਰਮਾ, ਜਸਵੀਰ ਸਿੰਘ ਵਜੀਦਪੁਰ, ਸੁਖਦੀਪ ਸਿੰਘ ਖਹਿਰਾ, ਮਨਪ੍ਰੀਤ ਸਿੰਘ ਕਾਲੀਆ, ਰਾਜੀ ਪਾਠਕ ਸਰਪੰਚ, ਜਸਵਿੰਦਰ ਸਿੰਘ ਅੱਚਲ, ਮੇਜਰ ਸਿੰਘ ਤੁੰਗਾਂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰ ਅਤੇ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਰਮ ਕਾਲੋਨੀ ਦੇ ਲੋਕ ਸੀਵਰੇਜ ਦੇ ਬਦਬੂਦਾਰ ਪਾਣੀ ਭਰੀਆਂ ਗਲੀਆਂ 'ਚ ਰਹਿਣ ਲਈ ਮਜਬੂਰ ਅਗਲੀ ਖ਼ਬਰ 50 ਨਸ਼ੀਲੀਆਂ ਗੋਲੀਆਂ ਸਣੇ ਇਕ ਕਾਬੂ
Ad Position 24