18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਚÏਧਰੀ ਨਿਰਮਲ ਸਿੰਘ ਭੱਟੀਆਂ ਦੀ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 29-01-2026
ਸਨÏਰ, 27 ਜਨਵਰੀ (ਸੋਖਲ)-ਚÏਧਰੀ ਨਿਰਮਲ ਸਿੰਘ ਭੱਟੀਆਂ ਵਲੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ ਕੀਤੀ ਗਈ¢ ਇਸ ਮÏਕੇ ਡਾ. ਧਰਮਵੀਰ ਗਾਂਧੀ ਨੇ ਮੋਦੀ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਗਰੀਬ ਤੇ ਮਜ਼ਦੂਰ ਵਰਗ ਨਾਲ ਧੱਕਾ ਕਰਨ ਦੇ ਗੰਭੀਰ ਦੋਸ਼ ਲਗਾਏ¢ ਡਾ. ਗਾਂਧੀ ਨੇ ਕਿਹਾ ਕਿ ਡਾਕਟਰ ਮਨਮੋਹਨ ਸਿੰਘ ਵਲੋਂ ਲਿਆਂਦੀ ਗਈ ਮਨਰੇਗਾ ਸਕੀਮ ਨੂੰ ਮੋਦੀ ਸਰਕਾਰ ਇਕ ਤਰੀਕੇ ਨਾਲ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਮਨਰੇਗਾ ਦੇ ਕੰਮਾਂ ਦੀ ਜ਼ਿੰਮੇਵਾਰੀ ਆਪਣੇ ਹੱਥ ਵਿਚ ਲੈਣਾ ਪਿੰਡਾਂ ਦੇ ਮਜ਼ਦੂਰਾਂ ਨਾਲ ਸਿੱਧਾ ਧੱਕਾ ਹੈ¢ ਪਹਿਲਾਂ ਮਨਰੇਗਾ ਤਹਿਤ ਪੂਰਾ ਭੁਗਤਾਨ ਕੇਂਦਰ ਸਰਕਾਰ ਵਲੋਂ ਹੁੰਦਾ ਸੀ ਅਤੇ ਕੰਮ ਸਰਪੰਚ ਤੇ ਮੇਟ ਦੀ ਦੇਖ-ਰੇਖ ਹੇਠ ਪਿੰਡਾਂ ਵਿਚ ਹੀ ਹੁੰਦਾ ਸੀ, ਪਰ ਹੁਣ ਕੇਂਦਰ ਸਰਕਾਰ ਇਹ ਤੈਅ ਕਰੇਗੀ ਕਿ ਕਿੱਥੇ ਕੰਮ ਹੋਵੇਗਾ ਤੇ ਕਿੱਥੇ ਨਹੀਂ¢ ਉਨ੍ਹਾਂ ਚÏਧਰੀ ਨਿਰਮਲ ਸਿੰਘ ਭੱਟੀਆਂ ਨੂੰ ਅਪੀਲ ਕੀਤੀ ਕਿ ਪਿੰਡ-ਪਿੰਡ ਜਾ ਕੇ ਇਸ ਮਜ਼ਦੂਰ ਵਿਰੋਧੀ ਨੀਤੀ ਦਾ ਵਿਰੋਧ ਕੀਤਾ ਜਾਵੇ¢ ਇਸ 'ਤੇ ਚÏਧਰੀ ਨਿਰਮਲ ਸਿੰਘ ਭੱਟੀਆਂ ਨੇ ਡਾ. ਗਾਂਧੀ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਲਕਾ ਸਨÏਰ ਵਿੱਚ ਮਨਰੇਗਾ ਮਜ਼ਦੂਰਾਂ ਨਾਲ ਹੋ ਰਹੇ ਧੱਕੇ ਦੇ ਖ਼ਿਲਾਫ਼ ਪੂਰੇ ਜ਼ੋਰ ਨਾਲ ਸੰਘਰਸ਼ ਕਰਨਗੇ¢ ਇਸ ਦÏਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਵੀ ਤੀਖੀ ਟਿੱਪਣੀ ਕਰਦੇ ਹੋਏ ਕਿਹਾ ਗਿਆ ਕਿ ਚੋਣਾਂ ਵੇਲੇ ਕੀਤੇ ਵਾਅਦਿਆਂ ਵਿਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ¢ ਹਲਕਾ ਸਨÏਰ ਵਿੱਚ ਸੜਕਾਂ ਦੀ ਹਾਲਤ ਬਹੁਤ ਹੀ ਖ਼ਰਾਬ ਹੈ ਅਤੇ ਸਨÏਰ ਦੇ ਸਰਕਾਰੀ ਹਸਪਤਾਲ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ¢ ਪੰਜਾਬ ਸਰਕਾਰ ਸਿਰਫ਼ ਇਸ਼ਤਿਹਾਰਾਂ ਅਤੇ ਬਿਆਨਾਂ ਤੱਕ ਹੀ ਸੀਮਤ ਰਹਿ ਗਈ ਹੈ¢ ਚÏਧਰੀ ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਕਾਂਗਰਸ ਸਰਕਾਰ ਬਣਨ 'ਤੇ ਹਲਕਾ ਸਨÏਰ ਵਿਚ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇਗਾ¢ ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਰਹਿਨੁਮਾਈ ਹੇਠ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ¢
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਲੋਂ 'ਆਈਡੀਆ ਸਕਾਲਰਸ਼ਿਪ' ਪ੍ਰੀਖਿਆ ਦਾ ਐਲਾਨ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਦੀ ਬੈਠਕ
Ad Position 24