18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਲੋਂ 'ਆਈਡੀਆ ਸਕਾਲਰਸ਼ਿਪ' ਪ੍ਰੀਖਿਆ ਦਾ ਐਲਾਨ

Ad Position 21
No active advertisement
ਅਜੀਤ ਡੈਸਕ 29-01-2026
ਦੇਵੀਗੜ੍ਹ, 28 ਜਨਵਰੀ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਲੋਂ ਹੋਣਹਾਰ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ 'ਆਈਡੀਆ ਸਕਾਲਰਸ਼ਿਪ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ | ਇਹ ਪ੍ਰੀਖਿਆ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵਿਦਿਆਰਥੀਆਂ ਲਈ ਇਕ ਉਮੀਦ ਦੀ ਕਿਰਨ ਬਣ ਕੇ ਆਈ ਹੈ ਜੋ ਪੜ੍ਹਾਈ ਵਿਚ ਅੱਵਲ ਹਨ ਪਰ ਆਰਥਿਕ ਤੰਗੀ ਕਾਰਨ ਮਿਆਰੀ ਸਿੱਖਿਆ ਤੋਂ ਵਾਂਝੇ ਰਹਿ ਜਾਂਦੇ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਪੜ੍ਹਨ ਵਾਲੇ ਬੱਚਿਆਂ ਨੂੰ ਉੱਚ ਸਿੱਖਿਆ ਲਈ ਸਹੀ ਮੰਚ ਅਤੇ ਮਦਦ ਪ੍ਰਦਾਨ ਕਰਨਾ ਹੈ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਤੀਸਰੀ ਤੋਂ ਗਿਆਰਵੀਂ ਜਮਾਤ ਤੱਕ ਦੇ ਵਿਦਿਆਰਥੀ ਸ਼ਾਮਲ ਹੋ ਸਕਦੇ ਹਨ ਅਤੇ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਵੱਲੋਂ ਵਿਸ਼ੇਸ਼ ਵਜ਼ੀਫ਼ੇ ਅਤੇ ਹੋਰ ਵਿਦਿਅਕ ਸਹੂਲਤਾਂ ਦਿੱਤੀਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਪ੍ਰੀਖਿਆ ਨਾਲ ਸਬੰਧਤ ਮਹੱਤਵਪੂਰਨ ਵੇਰਵੇ ਹੇਠ ਲਿਖੇ ਅਨੁਸਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਦੀ ਆਖਰੀ ਮਿਤੀ 31 ਜਨਵਰੀ ਹੋਵੇਗੀ ਪ੍ਰੀਖਿਆ ਦੀ ਮਿਤੀ 14 ਫਰਵਰੀ ਅਤੇ ਪ੍ਰੀਖਿਆ ਦਾ ਸਮਾਂ ਸਵੇਰੇ 9:30 ਤੋਂ 11:30 ਵਜੇ ਤੱਕ ਸਕੂਲ ਕੈਂਪਸ, ਘੜਾਮ ਰੋਡ ਜੁਲਾਹਖੇੜੀ ਵਿਖੇ ਹੋਵੇਗਾ | ਇਸ ਮੌਕੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਅਪੀਲ ਕਿ ਉਹ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਹਾ ਲੈਣ | ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਨਾਲ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਦਾ ਹੈ | ਉਨ੍ਹਾਂ ਦੱਸਿਆ ਕਿ ਚਾਹਵਾਨ ਵਿਦਿਆਰਥੀ ਆਪਣੇ ਨਾਮ ਦਰਜ ਕਰਵਾਉਣ ਲਈ ਜਾਂ ਹੋਰ ਜਾਣਕਾਰੀ ਲਈ ਸਕੂਲ ਦੇ ਦਫ਼ਤਰ ਵਿਖੇ ਨਿੱਜੀ ਤੌਰ 'ਤੇ ਸੰਪਰਕ ਕਰ ਸਕਦੇ ਹਨ | ਸਕੂਲ ਪ੍ਰਬੰਧਕਾਂ ਨੇ ਭਰੋਸਾ ਦਿਵਾਇਆ ਹੈ ਕਿ ਪਾਰਦਰਸ਼ੀ ਤਰੀਕੇ ਨਾਲ ਚੁਣੇ ਗਏ ਬੱਚਿਆਂ ਦੀ ਪੜ੍ਹਾਈ ਵਿੱਚ ਕੋਈ ਕਮੀ
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸ਼ਲਾਘਾਯੋਗ- ਮਨੇਸ਼ ਅਗਲੀ ਖ਼ਬਰ ਚÏਧਰੀ ਨਿਰਮਲ ਸਿੰਘ ਭੱਟੀਆਂ ਦੀ ਡਾ. ਧਰਮਵੀਰ ਗਾਂਧੀ ਨਾਲ ਮੁਲਾਕਾਤ
Ad Position 24