18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਮੋਬਾਈਲ ਦੀ ਖੋਹ ਕਰਨ 'ਤੇ 3 ਅਣਪਛਾਤੇ ਮੋਟਰਸਾਈਕਲ ਸਵਾਰ ਨਾਮਜ਼ਦ

Ad Position 21
No active advertisement
ਅਜੀਤ ਡੈਸਕ 29-01-2026
ਰਾਜਪੁਰਾ, 28 ਜਨਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋ ਵਿਅਕਤੀਆਂ ਤੋਂ ਮੋਬਾਈਲ ਦੀ ਖੋਹ ਕਰਨ ਵਾਲੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਹਰਿੰਦਰਜੀਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਕਾਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਜਦੋਂ ਉਹ ਦਸਮੇਸ਼ ਕਾਲੋਨੀ ਨੇੜਲੇ ਓਵਰ ਬਿ੍ਜ ਨੇੜੇ ਪਹੁੰਚਿਆ ਤਾਂ ਉਸ ਦਾ ਮੋਟਰਸਾਈਕਲ ਖ਼ਰਾਬ ਹੋ ਗਿਆ ਅਤੇ ਉਸ ਨੇ ਆਪਣੇ ਜਾਣਕਾਰ ਤੇ ਜਿਸ ਵੀ ਨੂੰ ਮੌਕੇ 'ਤੇ ਬੁਲਾ ਲਿਆ | ਇਸ ਦੌਰਾਨ 3 ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨ ਆਏ ਅਤੇ ਉਸ ਦਾ ਤੇ ਉਸ ਦੇ ਜਾਣਕਾਰ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ 3 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਫੋਕਲ ਪੁਆਇੰਟ ਨਾਭਾ ਦੀਆਂ ਸੜਕਾਂ ਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਸਟਰੀਟ ਲਾਈਟਾਂ ਵੀ ਹੋਈਆਂ ਗੁੱਲ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਨਿਰੀਖਣ ਤੇ ਆਪ੍ਰੇਸ਼ਨ ਕੈਂਪ 1 ਨੂੰ
Ad Position 24