18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਫੋਕਲ ਪੁਆਇੰਟ ਨਾਭਾ ਦੀਆਂ ਸੜਕਾਂ ਤੇ ਸੀਵਰੇਜ ਸਿਸਟਮ ਦਾ ਬੁਰਾ ਹਾਲ, ਸਟਰੀਟ ਲਾਈਟਾਂ ਵੀ ਹੋਈਆਂ ਗੁੱਲ

Ad Position 21
No active advertisement
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਗੱਲਬਾਤ ਕਰਦੇ ਹੋਏ¢ <br/> ਨਾਭਾ ਸਥਿਤ ਫੋਕਲ ਪੁਆਇੰਟ ਇੰਡਸਟਰੀ ਦੀਆਂ ਸੜਕਾਂ 'ਤੇ ਖੜਾ ਗੰਦਾ ਪਾਣੀ ਦਿਖਾਉਂਦੇ ਹੋਏ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਤੇ ਹੋਰ ਇੰਡਸਟਰੀ ਮਾਲਕ¢ (ਸੱਜੇ) ਫੋਕਲ ਪੁਆਇੰਟ ਇੰਡਸਟਰੀ ਤੇ ਮੁੱਖ ਗੇਟ 'ਤੇ ਖੜਾ ਗੰਦਾ ਪਾਣੀ¢ ਤਸਵੀਰਾਂ : ਜਗਨਾਰ ਸਿੰਘ ਦੁਲੱਦੀ <br/> 29-01-2026
ਨਾਭਾ, 28 ਜਨਵਰੀ (ਜਗਨਾਰ ਸਿੰਘ ਦੁਲੱਦੀ)-ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਨਾਭਾ ਸਥਿਤ ਫੋਕਲ ਪੁਆਇੰਟ ਇੰਡਸਟਰੀ ਏਰੀਆ ਦੀਆਂ ਸੜਕਾਂ ਦਾ ਬੁਰਾ ਹਾਲ ਹੋਣ ਕਾਰਨ ਜਿੱਥੇ ਇੰਡਸਟਰੀ ਦੇ ਮਾਲਕਾਂ ਅਤੇ ਉੱਥੇ ਕੰਮ ਕਰਨ ਵਾਲੇ ਕਾਮਿਆਂ ਨੂੰ ਮੁਸ਼ਕਲਾ ਦਾ ਸਾਹਮਣਾ ਕਰਨਾ ਪੈ ਰਿਹਾ, ਉੱਥੇ ਹੀ ਨਵੇਂ ਪਾਏ ਗਏ ਸੀਵਰੇਜ ਸਿਸਟਮ 'ਚ ਖਾਈਆਂ ਖੱਡੇ ਪੈਣ ਨਾਲ ਵੱਡੀ ਤਾਦਾਦ ਵਿਚ ਉੱਥੇ ਮਾਲ ਲੈ ਕੇ ਆਉਣ ਅਤੇ ਲੈ ਕੇ ਜਾਣ ਵਾਲੇ ਭਾਰੀ ਵਾਹਨਾਂ, ਕਾਰਾਂ, ਟਰੈਕਟਰ ਵਗੈਰਾ ਧਸਣ ਕਾਰਨ ਇੰਡਸਟਰੀ ਦੇ ਮਾਲਕ ਬਹੁਤ ਪ੍ਰੇਸ਼ਾਨ ਹਨ¢ ਇਸ ਮੌਕੇ ਫੋਕਲ ਪੁਆਇੰਟ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ, ਰਾਕੇਸ਼ ਸਿੰਗਲਾ, ਅਸ਼ੋਕ ਕੁਮਾਰ ਬਿੱਟੂ, ਸੁਖਦੇਵ ਸਿੰਘ ਸੁੱਖੀ ਤੇ ਅਸ਼ੀਸ਼ ਸਿੰਗਲਾ ਆਦਿ ਇੰਡਸਟਰੀ ਮਾਲਕਾਂ ਨੇ ਕਿਹਾ ਕਿ ਸੰਬੰਧਤ ਵਿਭਾਗ ਦੀ ਤੇ ਠੇਕੇਦਾਰ ਦੀ ਅਣਗਹਿਲੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਫੋਕਲ ਪੁਆਇੰਟ ਦੇ ਇੰਡਸਟੀਲਿਸਟਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ¢ ਉਨ੍ਹਾਂ ਕਿਹਾ ਪਿਛਲੇ ਛੇ ਮਹੀਨੇ ਤੋਂ ਸਟਰੀਟ ਲਾਈਟਾਂ ਬੰਦ ਪਈਆਂ ਹਨ ਉੱਥੇ ਹੀ ਸੜਕਾਂ ਦੇ ਆਲੇ ਦੁਆਲੇ ਸੀਵਰੇਜ ਪੈਣ ਤੋਂ ਬਾਅਦ ਠੇਕੇਦਾਰ ਵਲੋਂ ਚੰਗੀ ਤਰ੍ਹਾਂ ਮਿੱਟੀ ਪਵਾ ਕੇ ਸਾਫ ਨਹੀਂ ਕੀਤਾ ਗਿਆ, ਜਿਸ ਕਰਕੇ ਕਿ ਮੀਂਹ ਪੈਣ ਕਾਰਨ ਮਿੱਟੀ ਹੇਠਾਂ ਧੱਸ ਗਈ ਤੇ ਸੜਕ ਦੇ ਦੋਵਾਂ ਪਾਸੇ ਦਲ ਦਲ ਬਣ ਗਈ ਹੈ¢ ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਵਿਚ ਮਾਲ ਲੈ ਕੇ ਆਉਣ ਵਾਲੀਆਂ ਗੱਡੀਆਂ ਉਨ੍ਹਾਂ ਖੱਡਿਆਂ ਵਿਚ ਧਸ ਜਾਂਦੀਆਂ ਹਨ ਜਿਨਾਂ ਨੂੰ ਬੜੀ ਮੁਸ਼ਕਿਲ ਨਾਲ ਕੱਢਿਆ ਜਾਂਦਾ ਤੇ ਜਿਸ ਕਾਰਨ ਆਉਣ ਜਾਣ ਵਿਚ ਵੀ ਪ੍ਰੇਸ਼ਾਨੀ ਆਉਂਦੀ ਹੈ ਅਤੇ ਇਸ ਕਰਕੇ ਕਿਸੇ ਵੇਲੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ੁੰਮੇਵਾਰੀ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਦੀ ਹੋਵੇਗੀ ¢
ਕੀ ਕਹਿਣਾ ਹੈ ਭਾਜਪਾ ਆਗੂ ਦਾ-
ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਨੂੰ ਆ ਰਹੀਆਂ ਸਮੱਸਿਆ ਸੰਬੰਧੀ ਗੱਲਬਾਤ ਕਰਦੇ ਹੋਏ ਭਾਜਪਾ ਵਪਾਰ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਕਿਹਾ ਕਿ ਮਹੀਨਿਆਂ ਤੋਂ ਨਹੀਂ ਸਗੋਂ ਕਈ ਸਾਲਾਂ ਤੋਂ ਇੰਡਸਟਰੀ ਮਾਲਕ ਸੜਕਾਂ ਸੀਵਰੇਜ ਅਤੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਜੂਝ ਰਹੇ ਹਨ, ਜਿਸ ਵੱਲ ਸੰਬੰਧਿਤ ਮਹਿਕਮੇ ਦੇ ਅਧਿਕਾਰੀ ਬਿਲਕੁਲ ਵੀ ਧਿਆਨ ਨਹੀਂ ਦੇ ਰਹੇ¢ ਉਹਨਾਂ ਕਿਹਾ ਕਿ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਸੜਕਾਂ ਬਣਾਉਣ ਦੇ ਨਾਲ ਨਾਲ ਸੀਵਰੇਜ ਪਾਉਣ ਅਤੇ ਬਿਜਲੀ ਦਾ ਸਹੀ ਤਰੀਕੇ ਨਾਲ ਪ੍ਰਬੰਧ ਕਰਨ ਕਿਉਂ ਜੋ ਫੋਕਲ ਪੁਆਇੰਟ ਇੰਡਸਟਰੀ ਏਰੀਏ ਅੰਦਰ ਰਾਤ ਸਮੇਂ ਚੋਰੀਆਂ ਬਹੁ ਗਿਣਤੀ ਵਿੱਚ ਹੋ ਰਹੀਆਂ ਹਨ¢
ਕੀ ਕਹਿਣਾ ਹੈ ਹਲਕਾ ਵਿਧਾਇਕ ਦੇਵ ਮਾਨ ਦਾ-
ਜਦੋਂ ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਗੱਲ ਕੀਤੀ ਗਈ ਤਾਂ ਉਨਾਂ ਕਿਹਾ ਕਿ ਉਹ ਇੰਡਸਟਰੀ ਮਾਲਕਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜਲਦੀ ਹੀ ਇਹ ਮਾਮਲਾ ਜਿੱਥੇ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਉਣਗੇ ਉਥੇ ਹੀ ਸੰਬੰਧਤ ਮਹਿਕਮੇ ਦੇ ਅਧਿਕਾਰੀਆਂ ਨਾਲ ਵੀ ਉਹ ਜਲਦੀ ਹੀ ਗੱਲ ਗੱਲ ਕਰਕੇ ਇਸ ਮਸਲੇ ਦਾ ਹੱਲ ਕਰਵਾਉਣਗੇ¢ ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕਿ ਫੋਕਲ ਪੁਆਇੰਟ ਇੰਡਸਟਰੀ ਦੇ ਮਾਲਕਾਂ ਤੇ ਮੁਲਾਜ਼ਮਾਂ ਨੂੰ ਕਦੋਂ ਤੱਕ ਸੜਕਾਂ 'ਤੇ ਖੜੇ ਪਾਣੀ ਤੋਂ ਨਿਜ਼ਾਤ ਮਿਲਦੀ ਹੈ ਜਾਂ ਫਿਰ ਇਸੇ ਤਰ੍ਹਾਂ ਫੋਕਲ ਇੰਡਸਟਰੀ ਦੇ ਮਾਲਕ ਅਤੇ ਮੁਲਾਜ਼ਮ ਪ੍ਰੇਸ਼ਾਨ ਹੁੰਦੇ ਰਹਿਣਗੇ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ¢
Ad Position 22
No active advertisement
ਪਿਛਲੀ ਖ਼ਬਰ ਪਿੰਡ ਆਲੀਆਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਜਲਦ ਪਾਈਪ ਲਾਈਨ ਪਾਈ ਜਾਵੇਗੀ- ਵਿਧਾਇਕ ਰਾਏ ਅਗਲੀ ਖ਼ਬਰ ਮੋਬਾਈਲ ਦੀ ਖੋਹ ਕਰਨ 'ਤੇ 3 ਅਣਪਛਾਤੇ ਮੋਟਰਸਾਈਕਲ ਸਵਾਰ ਨਾਮਜ਼ਦ
Ad Position 24