08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਯੂਨੀਵਰਸਿਟੀ ਮਾਡਲ ਸਕੂਲ ਦਾ 48ਵਾਂ ਸਾਲਾਨਾ ਖੇਡ ਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਸੰਪੰਨ

Ad Position 21
No active advertisement
ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦਾ ਬੀਤੇ ਦਿਨ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਪਤੀ ਸਮਾਰੋਹ 'ਚ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ, ਵਿੱਤ ਅਫ਼ਸਰ ਡਾ. ਬੀ.ਬੀ. ਸਿੰਗਲਾ ਅਤੇ ਮੁਖੀ ਐਜੂਕੇਸ਼ਨ ਵਿਭਾਗ ਡਾ. ਜਗਦੀਪ ਕੌਰ ਸ਼ਾਮਿਲ ਹੋਏ | ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਜੇਤੂ ਖਿਡਾਰੀਆਂ ਅਤੇ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ | ਉਨ੍ਹਾਂ ਨੇ ਸਕੂਲ ਦੇ ਸਟਾਫ਼ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ | ਉਨ੍ਹਾਂ ਵਲੋਂ ਸਾਰਾ ਸਕੂਲ ਦੌਰਾ ਕਰਕੇ ਵੇਖਿਆ ਅਤੇ ਸਕੂਲ 'ਚ ਜੇਤੂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਵੇਖ ਕੇ ਇੰਚਾਰਜ ਸਕੂਲ ਅਤੇ ਸਟਾਫ਼ ਪ੍ਰਤੀ ਮਾਣ ਮਹਿਸੂਸ ਕੀਤਾ | ਵਾਈਸ ਚਾਂਸਲਰ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀਆ ਗਤੀਵਿਧੀਆਂ 'ਚ ਵੀ ਵਧ-ਚੜ ਦੇ ਹਿੱਸਾ ਲੈਣ ਲਈ ਸੁਨੇਹਾ ਦਿੱਤਾ | ਇਸ ਮੌਕੇ ਉਪ ਕੁਲਪਤੀ ਨੇ ਸਕੂਲ ਵਲੋਂ ਤਿਆਰ ਕੀਤਾ ਸਕੂਲ ਕਲੰਡਰ ਜਾਰੀ ਕੀਤਾ | ਸਮਾਗਮ ਦੀ ਸ਼ੁਰੂਆਤ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਸੈਣੀ ਨੇ ਕੀਤੀ | ਇਸ ਤੋਂ ਇਲਾਵਾ ਡਾਇਰੈਕਟਰ ਐਮ.ਐਮ.ਟੀ.ਟੀ.ਸੀ. ਡਾ. ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਣੀ ਨੇ ਵੀ ਸ਼ਿਰਕਤ ਕੀਤੀ | ਸਾਰਾ ਦਿਨ ਟਰੈਕ ਅਤੇ ਫ਼ੀਲਡ ਈਵੈਂਟਸ ਕਰਵਾਏ ਗਏ, ਜਿਸ 'ਚ ਵੱਖ-ਵੱਖ ਵਿਦਿਆਰਥੀਆਂ ਨੇ ਭਾਗ ਲਿਆ | ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਸਮਾਰੋਹ 'ਚ ਹਾਜ਼ਰੀਨ ਮੁੱਖ ਮਹਿਮਾਨਾਂ ਨੇ ਫਲੈਗ ਹੋਸਟਿੰਗ ਕੀਤੀ | ਇਸ ਉਪਰੰਤ ਖਿਡਾਰੀ ਦੁਆਰਾ ਸਹੁੰ ਚੁੱਕਣ ਦੀ ਰਸਮ ਵੀ ਕੀਤੀ ਅਤੇ ਡੀਨ ਅਕਾਦਮਿਕ ਮਾਮਲੇ ਨੇ ਇਹ ਸਮਾਰੋਹ ਸ਼ੁਰੂ ਕੀਤੇ ਜਾਣ ਦਾ ਐਲਾਨ ਕੀਤਾ | ਰੰਗ-ਬਰੰਗੀਆਂ ਵਰਦੀਆਂ 'ਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ 'ਚ ਹਿੱਸਾ ਲਿਆ | ਇਸ ਤੋਂ ਬਾਅਦ ਪੀ.ਟੀ. ਦੀ ਯਾਦਗਾਰੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਪੀ.ਟੀ.ਏ. ਪ੍ਰਧਾਨ ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ | ਸਪੋਰਟਸ ਮੀਟ ਦੇ ਇੰਚਾਰਜ ਹਰਪ੍ਰੀਤ ਸਿੰਘ, ਗੁਰਨਾਮ ਕੌਰ ਅਤੇ ਸਾਰੇ ਸਟਾਫ਼ ਦੀ ਮਿਹਨਤ ਸਦਕੇ ਕਾਮਯਾਬ ਹੋਈ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਮੈਂਬਰ ਬਣਨ 'ਤੇ ਸ਼ੁਕਰਾਨੇ ਵਜੋਂ ਅਕਾਲੀ ਦਲ ਦੇ ਸੰਮਤੀ ਮੈਂਬਰ ਵਲੋਂ ਕਰਵਾਇਆ ਧਾਰਮਿਕ ਸਮਾਗਮ ਅਗਲੀ ਖ਼ਬਰ ਲੋਕ ਸੇਵਾ ਮੰਚ ਦੇਵੀਗੜ੍ਹ ਵਲੋਂ 26ਵਾਂ ਵਿਸ਼ਾਲ ਅੱਖਾਂ ਦਾ ਮੁਫ਼ਤ ਨਿਰੀਖਣ ਅਤੇ ਆਪ੍ਰੇਸ਼ਨ ਕੈਂਪ ਲਗਾਇਆ
Ad Position 24