08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੁਖਬੀਰ ਸਿੰਘ ਬਾਦਲ ਨੇ ਕੀਤਾ ਹਿਮਾਲਿਆ ਕਿ੍ਮਰੀ ਡਾਇਰੀ ਫਾਰਮ ਦਾ ਦੌਰਾ

Ad Position 21
No active advertisement
ਅਜੀਤ ਡੈਸਕ 30-01-2026
ਨਾਭਾ, 29 ਜਨਵਰੀ (ਜਗਨਾਰ ਸਿੰਘ ਦੁਲੱਦੀ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਨਾਭਾ ਪਹੁੰਚੇ ਹੋਏ ਸਨ | ਜਿੱਥੇ ਉਨ੍ਹਾਂ ਨੇ ਪਹਿਲਾਂ ਨਵੀਂ ਜ਼ਿਲ੍ਹਾ ਜੇਲ੍ਹ 'ਚ ਨਜ਼ਰਬੰਦ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਗਈ | ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਲੋਂ ਨੇੜਲੇ ਪਿੰਡ ਰੋਹਟੀ ਬਸਤਾ ਸਿੰਘ ਵਿਖੇ ਹਿਮਾਲਿਆ ਕਿ੍ਮਰੀ ਡਾਇਰੀ ਫਾਰਮ ਦਾ ਦੌਰਾ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਡਾਇਰੀ ਦੇ ਧੰਦੇ ਨਾਲ ਜੋੜਿਆ ਜਾਵੇਗਾ ਕਿਉਂ ਜੋ ਡਾਇਰੀ ਦਾ ਧੰਦਾ ਬਹੁਤ ਹੀ ਲਾਹੇਵੰਦ ਹੈ | ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਨਾਭਾ ਮੱਖਣ ਸਿੰਘ ਲਾਲਕਾ, ਹਲਕਾ ਇੰਚਾਰਜ ਪਟਿਆਲਾ ਦਿਹਾਤੀ ਜਸਪਾਲ ਸਿੰਘ ਬਿੱਟੂ ਚੱਠਾ, ਗੁਰਸੇਵਕ ਸਿੰਘ ਗੋਲੂ ਸ਼ਹਿਰੀ ਬਲਾਕ ਪ੍ਰਧਾਨ, ਗੁਰਤੇਜ ਸਿੰਘ ਕੌਲ ਆਦਿ ਪਾਰਟੀ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਨੌਰ ਦੇ ਪਿੰਡ ਜੋਗੀਪੁਰ 'ਚ ਭਾਜਪਾ ਨੂੰ ਵੱਡੀ ਮਜ਼ਬੂਤੀ, ਦਰਜਨਾਂ ਲੋਕ ਪਾਰਟੀ 'ਚ ਸ਼ਾਮਿਲ ਅਗਲੀ ਖ਼ਬਰ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਕੀਤੀ ਅਚਨਚੇਤ ਜਾਂਚ
Ad Position 24