08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸ਼ਖ਼ਸੀਅਤ ਦੇ ਬਹੁ-ਪੱਖੀ ਵਿਕਾਸ 'ਚ ਸਹਿ-ਅਕਾਦਮਿਕ ਗਤੀਵਿਧੀਆਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਡਾ. ਜਗਦੀਪ ਸਿੰਘ

Ad Position 21
No active advertisement
ਅਜੀਤ ਡੈਸਕ 30-01-2026
ਪਟਿਆਲਾ, 29 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ 48ਵੀਂ ਸਲਾਨਾ ਸਪੋਰਟਸ ਮੀਟ ਅਤੇ ਅਕਾਦਮਿਕ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਅਤੇ ਮੈਰਿਟ 'ਚ ਆਏ ਵਿਦਿਆਰਥੀਆਂ ਨੂੰ ਇਨਾਮ ਵੰਡੇ | ਡਾ. ਜਗਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਬਹੁ-ਪੱਖੀ ਵਿਕਾਸ ਹੋਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਖੇਡਾਂ ਅਤੇ ਹੋਰ ਸਹਿ-ਅਕਾਦਮਿਕ ਗਤੀਵਿਧੀਆਂ ਇਸ ਦਿਸ਼ਾ 'ਚ ਵੱਡੀ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਅਜਿਹੀਆਂ ਗਤੀਵਿਧੀਆਂ 'ਚ ਸ਼ਿਰਕਤ ਕਰਨ ਲਈ ਪ੍ਰੇਰਿਆ | ਉਨ੍ਹਾਂ ਇਸ ਮੌਕੇ ਸਕੂਲ ਇੰਚਾਰਜ ਵਲੋਂ ਤਿਆਰ ਕੀਤਾ ਗਿਆ ਸਕੂਲ ਕੰਲੈਡਰ ਵੀ ਜਾਰੀ ਕੀਤਾ | ਸਮਾਗਮ ਦੀ ਸ਼ੁਰੂਆਤ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸਿੰਘ ਸੈਣੀ ਵਲੋਂ ਕੀਤੀ ਗਈ | ਇਨਾਮ ਵੰਡ ਸਮਾਰੋਹ ਮੌਕੇ ਵਿੱਤ ਅਫ਼ਸਰ ਡਾ ਬੀ. ਬੀ. ਸਿੰਗਲਾ ਅਤੇ ਐਡੀਸ਼ਨਲ ਪ੍ਰੋਵੋਸਟ (ਲੜਕੀਆਂ) ਡਾ. ਜਗਪ੍ਰੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਤੋਂ ਇਲਾਵਾ ਡਾਇਰੈਕਟਰ ਐੱਮ.ਐੱਮ.ਟੀ.ਟੀ.ਸੀ. ਡਾ. ਰਮਨ ਮੈਣੀ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਗੀਨਾ ਮੈਣੀ ਨੇ ਵੀ ਸ਼ਿਰਕਤ ਕੀਤੀ | ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਰੰਗ-ਬਰੰਗੀਆਂ ਵਰਦੀਆਂ 'ਚ ਸਜੇ ਵਿਦਿਆਰਥੀਆਂ ਨੇ ਰਵਾਇਤੀ ਮਾਰਚ ਪਾਸਟ 'ਚ ਹਿੱਸਾ ਲਿਆ | ਇਸ ਮੌਕੇ ਪੀ.ਟੀ.ਏ. ਪ੍ਰਧਾਨ ਕਸ਼ਮੀਰ ਸਿੰਘ ਅਤੇ ਸਕੂਲ ਦਾ ਸਾਰਾ ਸਟਾਫ਼ ਮੌਜੂਦ ਸੀ | ਸਪੋਰਟਸ ਮੀਟ ਦੇ ਇੰਚਾਰਜ ਹਰਪ੍ਰੀਤ ਸਿੰਘ ਅਤੇ ਗੁਰਨਾਮ ਕੌਰ ਵਲੋਂ ਵੀ ਸੰਬੋਧਨ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਤ੍ਰੈ ਸ਼ਤਾਬਦੀ ਖ਼ਾਲਸਾ ਕਾਲਜ ਵਿਖੇ ਸਾਫਟ ਸਕਿੱਲਜ਼ ਅਤੇ ਸਟਰੈੱਸ ਮੈਨੇਜਮੈਂਟ 'ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਕਬੀਰ ਦਾਸ ਦੀ ਅਗਵਾਈ 'ਚ ਅਹਿਮ ਆਗੂ ਸ਼ੋ੍ਰਮਣੀ ਅਕਾਲੀ ਦਲ 'ਚ ਹੋਏ ਸ਼ਾਮਿਲ
Ad Position 24