12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਗੋਲਡਨ ਏਰਾ ਸਕੂਲ 'ਚ ਕਰਵਾਈ ਸਪੋਰਟਸ ਮੀਟ

Ad Position 21
No active advertisement
ਅਜੀਤ ਡੈਸਕ 20-02-2026
ਭਾਦਸੋਂ, 19 ਫਰਵਰੀ (ਪ੍ਰਦੀਪ ਦੰਦਰਾਲਾ)-ਇੱਥੋਂ ਦੀ ਵਿੱਦਿਅਕ ਸੰਸਥਾ ਗੋਲਡਨ ਏਰਾ ਸਕੂਲ ਦਿੱਤੂਪੁਰ ਵਿਖੇ ਦੋ ਦਿਨਾਂ ਸਪੋਰਟਸ ਮੀਟ ਕਰਵਾਈ ਗਈ | ਜਿਸ 'ਚ ਤੀਸਰੀ ਤੋਂ ਲੈ ਕੇ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਖੇਡ ਮੁਕਾਬਲੇ ਕਰਵਾਏ ਗਏ | ਜੇਤੂ ਵਿਦਿਆਰਥੀਆਂ ਨੂੰ ਤਗਮੇ ਅਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ ਵਿਦਿਆਰਥੀਆਂ ਦੇ ਨਾਲ-ਨਾਲ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਤਾਂ ਜੋ ਵਿਦਿਆਰਥੀਆਂ ਦਾ ਮਨੋਬਲ ਵਧਾਇਆ ਜਾਵੇ | ਇਸ ਮੌਕੇ ਬੋਲਦਿਆਂ ਸਕੂਲ ਮੁਖੀ ਵਿਕਾਸ ਸੇਠ ਅਤੇ ਪਿ੍ੰਸੀਪਲ ਸੁਮੀਰਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਖੇਡਾਂ 'ਚ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਮਾਨਸਿਕ ਅਤੇ ਸਰੀਰਕ ਤੌਰ 'ਤੇ ਸਿਹਤਮੰਦ ਜੀਵਨ ਬਤੀਤ ਕੀਤਾ ਜਾ ਸਕੇ | ਇਸ ਤੋਂ ਇਲਾਵਾ ਮੁਕਾਬਲਿਆਂ 'ਚੋਂ ਪਹਿਲੇ ਸਥਾਨ 'ਤੇ ਆਉਣ ਵਾਲੇ ਵਿਵੇਕਾਨੰਦ ਹਾਊਸ ਦੇ ਵਿਦਿਆਰਥੀਆਂ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਐਡਮਿਨਿਸਟ੍ਰੇਟਰ ਦੀਪਕ ਕੁਮਾਰ, ਡੀ.ਪੀ.ਈ. ਦਿਲਪ੍ਰੀਤ ਸਿੰਘ ਟਿਵਾਣਾ, ਗੌਰਵ ਪਾਂਡੇ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਚੋਰੀ ਕੀਤੀਆਂ ਟੂਟੀਆਂ ਸਮੇਤ ਤਿੰਨ ਗਿ੍ਫ਼ਤਾਰ ਅਗਲੀ ਖ਼ਬਰ ਸਾਬਕਾ ਜਥੇਦਾਰ ਅਤੇ ਹੈੱਡਗ੍ਰੰਥੀ ਭਾਈ ਰਘਵੀਰ ਸਿੰਘ ਵਲੋਂ ਉਠਾਏ ਮੁੱਦੇ 'ਤੇ ਗੰਭੀਰਤਾ ਨਾਲ ਕੀਤੀ ਜਾਵੇ ਜਾਂਚ ਪੜਤਾਲ-ਭਾਈ...
Ad Position 24