12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਚੋਰੀ ਕੀਤੀਆਂ ਟੂਟੀਆਂ ਸਮੇਤ ਤਿੰਨ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-02-2026
ਨਾਭਾ, 19 ਫਰਵਰੀ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀਂ ਸਥਾਨਕ ਰੋਹਟੀ ਪੁਲ ਨਜ਼ਦੀਕ ਮਾਰਬਲ ਅਤੇ ਟੂਟੀਆਂ ਦੇ ਸ਼ੋ-ਰੂਮ 'ਚ ਹੋਈ ਚੋਰੀ ਦੀ ਵਾਰਦਾਤ ਨੂੰ ਨਾਭਾ ਪੁਲਿਸ ਵਲੋਂ ਸੁਲਝਾ ਲਿਆ ਗਿਆ ਹੈ | ਇਸ ਸ਼ੋ-ਰੂਮ 'ਚੋਂ ਕਰੀਬ 7 ਲੱਖ ਰੁਪਏ ਦੀਆਂ ਟੂਟੀਆਂ ਅਤੇ ਹੋਰ ਕੀਮਤੀ ਸਾਮਾਨ 6 ਨੌਜਵਾਨਾਂ ਨੇ ਚੋਰੀ ਕੀਤਾ ਗਿਆ ਸੀ ਸੀ | ਚੋਰੀ ਦੀ ਵਾਰਦਾਤ ਦੀ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ ਸੀ | ਰੋਹਟੀ ਪੁਲ ਪੁਲਿਸ ਨੇ ਕੁਝ ਹੀ ਦਿਨਾਂ 'ਚ 3 ਨੌਜਵਾਨਾਂ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰ ਲਿਆ ਹੈ | ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਸਿੰਘ ਖੋਖਰ ਨੇ ਦੱਸਿਆ ਕਿ ਇਹ ਚੋਰੀ ਨਾਭਾ ਪਟਿਆਲਾ ਸੜਕ 'ਤੇ ਸਥਿਤ ਮਾਰਬਲ ਦੇ ਸ਼ੋ-ਰੂਮ 'ਚ ਹੋਈ ਸੀ, ਜਿਸ ਨੂੰ ਕਿ 6 ਵਿਅਕਤੀਆਂ ਨੇ ਅੰਜਾਮ ਦਿੱਤਾ ਸੀ | ਉਨ੍ਹਾਂ ਕਿਹਾ ਕਿ ਮਾਰਬਲ ਦੇ ਸ਼ੋ-ਰੂਮ 'ਚੋਂ ਕਰੀਬ 7 ਲੱਖ ਰੁਪਏ ਦੀਆਂ ਟੂਟੀਆਂ ਅਤੇ ਹੋਰ ਸਾਮਾਨ ਚੋਰ ਚੋਰੀ ਕਰ ਕੇ ਫ਼ਰਾਰ ਹੋ ਗਏ ਸਨ | ਇੰਸਪੈਕਟਰ ਖੋਖਰ ਨੇ ਦੱਸਿਆ ਕਿ ਇਸ ਚੋਰੀ ਦੇ ਮਾਮਲੇ 'ਚ ਕਾਰਵਾਈ ਕਰਦਿਆਂ ਥਾਣਾ ਸਦਰ ਪੁਲਿਸ ਵਲੋਂ 3 ਨੌਜਵਾਨਾਂ ਨੂੰ ਕਾਬੂ ਕੀਤਾ ਗਿਆ | ਇਨ੍ਹਾਂ ਕੋਲੋਂ ਚੋਰੀ ਕੀਤੀਆਂ 250 ਦੇ ਕਰੀਬ ਟੂਟੀਆਂ ਬਰਾਮਦ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਗਿ੍ਫ਼ਤਾਰ ਨੌਜਵਾਨਾਂ ਦੀ ਪਛਾਣ ਗ਼ੌਰੀ ਸੱਕਰ, ਜੱਗੀ ਅਤੇ ਲਾਡੀ ਵਜੋਂ ਹੋਈ ਹੈ, ਜੋ ਰਾਜਪੁਰਾ ਅਤੇ ਖਰੜ ਦੇ ਰਹਿਣ ਵਾਲੇ ਹਨ | ਇਨ੍ਹਾਂ ਤਿੰਨੋਂ ਨੌਜਵਾਨਾਂ 'ਤੇ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਇਸ ਮੌਕੇ ਰੋਹਟੀ ਪੁਲ ਪੁਲਿਸ ਚੌਕੀ ਦੇ ਇੰਚਾਰਜ ਜਸਵਿੰਦਰ ਸਿੰਘ ਅਤੇ ਹੋਰ ਪੁਲਿਸ ਮੁਲਾਜ਼ਮ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਮੱਟੂ ਦੇ ਯਤਨਾਂ ਦੀ ਬਦੌਲਤ ਲੋਕ ਸਭਾ ਮੈਂਬਰ ਗਾਂਧੀ ਨੇ ਬਣਵਾਇਆ ਧਰਮਸ਼ਾਲਾ ਦਾ ਸ਼ੈੱਡ ਅਗਲੀ ਖ਼ਬਰ ਗੋਲਡਨ ਏਰਾ ਸਕੂਲ 'ਚ ਕਰਵਾਈ ਸਪੋਰਟਸ ਮੀਟ
Ad Position 24