12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਪੰਜਾਬੀ 'ਵਰਸਿਟੀ ਵਿਖੇ 'ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ' ਬਾਰੇ ਕਰਵਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ 'ਖੋਜ, ਨਵੀਨਤਾ ਅਤੇ ਬੌਧਿਕ ਸੰਪਤੀ ਅਧਿਕਾਰ' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਯੂਨੀਵਰਸਿਟੀ ਵਿਖੇ ਸਥਾਪਿਤ ਆਈ.ਪੀ.ਆਰ. ਚੇਅਰ ਵਲੋਂ ਭਾਰਤ ਸਰਕਾਰ ਦੇ ਉਦਯੋਗ ਅਤੇ ਵਣਜ ਮੰਤਰਾਲੇ (ਡੀ.ਪੀ.ਆਈ.ਆਈ.ਟੀ.) ਦੇ ਸਹਿਯੋਗ ਨਾਲ਼ ਕਰਵਾਏ ਇਸ ਸੈਮੀਨਾਰ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ ਨੇ ਖੋਜ ਦੇ ਖੇਤਰ 'ਚ ਬੌਧਿਕ ਸੰਪਤੀ ਅਧਿਕਾਰਾਂ ਦੀ ਅਹਿਮੀਅਤ 'ਤੇ ਜੋਰ ਦਿੱਤਾ | ਉਨ੍ਹਾਂ ਕਿਹਾ ਕਿ ਅਜੋਕੇ ਦੌਰ 'ਚ ਕਿਸੇ ਵੀ ਵਿੱਦਿਅਕ ਸੰਸਥਾ ਦੀ ਪ੍ਰਗਤੀ ਕੇਵਲ ਡਿਗਰੀਆਂ ਵੰਡਣ ਤੱਕ ਸੀਮਤ ਨਹੀਂ ਹੈ, ਸਗੋਂ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਉੱਥੋਂ ਦੇ ਖੋਜਾਰਥੀ ਅਤੇ ਅਧਿਆਪਕ ਕਿੰਨੀ ਮੌਲਿਕ ਖੋਜ ਕਰ ਰਹੇ ਹਨ ਅਤੇ ਉਸ ਨੂੰ ਕਾਨੂੰਨੀ ਤੌਰ 'ਤੇ ਕਿੰਨਾ ਸੁਰੱਖਿਅਤ (ਪੇਟੈਂਟ) ਕਰਵਾ ਰਹੇ ਹਨ | ਉਨ੍ਹਾਂ ਇਸ ਗੱਲ 'ਤੇ ਜੋਰ ਦਿੱਤਾ ਕਿ ਸਿੱਖਿਆ ਸ਼ਾਸਤਰੀਆਂ ਅਤੇ ਖੋਜਕਰਤਾਵਾਂ ਦੇ ਰੂਪ 'ਚ, ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਖੋਜ ਨੂੰ ਇਨੋਵੇਸ਼ਨ ਅਤੇ ਵਪਾਰੀਕਰਨ ਦੇ ਨਾਲ ਜੋੜੀਏ ਜਿਸ ਦਾ ਕੁਝ ਸਮਾਜਿਕ ਪ੍ਰਭਾਵ ਹੋਣਾ ਚਾਹੀਦਾ ਹੈ | ਉਨ੍ਹਾਂ ਯੂਨੀਵਰਸਿਟੀ ਦੁਆਰਾ ਇਨੋਵੇਸਨ-ਅਧਾਰਿਤ ਖੋਜ ਈਕੋ ਸਿਸਟਮ ਵਿਕਸਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ 'ਤੇ ਚਾਨਣਾ ਪਾਇਆ | ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਮਰਹਾੜ੍ਹ ਪਾਵਰ ਕੰਟਰੋਲ ਪ੍ਰਾਈਵੇਟ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਮਰਹਾੜ੍ਹ ਨੇ ਵਿਦਿਆਰਥੀਆਂ ਨੂੰ ਵਪਾਰਕ ਸੰਭਾਵਨਾ ਵਾਲ਼ੀ ਅਮਲ ਯੋਗ ਖੋਜ ਕਰਨ ਲਈ ਪ੍ਰੇਰਿਤ ਕੀਤਾ | ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਨੇ ਦੇਸ਼ ਦੇ ਆਰਥਿਕ ਵਿਕਾਸ ਵਿਚ ਖੋਜ ਅਤੇ ਨਵੀਆਂ ਕਾਢਾਂ ਦੀ ਭੂਮਿਕਾ ਬਾਰੇ ਚਰਚਾ ਕੀਤੀ |
ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਸੁਖਜੀਤ ਕੌਰ ਨੇ ਨੌਜਵਾਨ ਖ਼ੋਜੀਆਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪ੍ਰਯੋਗਸ਼ਾਲਾ ਦੀ ਖੋਜ ਨੂੰ ਅਸਲ ਜੀਵਨ ਦੀਆਂ ਲੋੜਾਂ 'ਚ ਬਦਲਣ | ਸੈਮੀਨਾਰ ਦੇ ਕਨਵੀਨਰ ਡਾ ਬਲਵਿੰਦਰ ਸਿੰਘ ਸੂਚ ਨੇ ਮਾਹਿਰਾਂ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ | ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਗੁਰਪ੍ਰੀਤ ਸਿੰਘ ਨੇ ਸੈਮੀਨਾਰ ਦੇ ਉਦੇਸ਼ਾਂ ਅਤੇ ਮੌਜੂਦਾ ਯੁੱਗ 'ਚ ਉੱਚ ਸਿੱਖਿਆ ਸੰਸਥਾਵਾਂ ਲਈ ਇਸ ਦੀ ਸਾਰਥਿਕਤਾ ਬਾਰੇ ਜਾਣਕਾਰੀ ਸਾਂਝੀ ਕੀਤੀ | ਪੇਟੈਂਟ ਅਟਾਰਨੀ ਡਾ. ਰਾਹੁਲ ਤਨੇਜਾ ਅਤੇ ਡਾ. ਸ਼ਾਵੇਤਾ ਸੇਨ ਨੇ ਖੋਜਕਰਤਾਵਾਂ ਨੂੰ ਪੇਟੈਂਟ, ਡਿਜ਼ਾਈਨ ਅਤੇ ਟ੍ਰੇਡਮਾਰਕ ਪ੍ਰਾਪਤ ਕਰਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 200 ਸਾਲ ਪੁਰਾਤਨ ਇਤਿਹਾਸਕ ਘਾਹ ਕਲਾ ਨੂੰ ਹੀਰਾ ਮਹਿਲ 'ਚ ਮਿਲਿਆ ਸ਼ਾਹੀ ਸਨਮਾਨ ਅਗਲੀ ਖ਼ਬਰ ਚਿਤਕਾਰਾ ਯੂਨੀਵਰਸਿਟੀ ਦੇ ਹੋਣਹਾਰ ਵਿਦਿਆਰਥੀ ਨੇ ਅੰਡਰ-19 ਕਿ੍ਕਟ ਵਰਲਡ ਕੱਪ 'ਚ ਵਧਾਇਆ ਦੇਸ਼ ਦਾ ਮਾਣ
Ad Position 24