12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

'ਦ ਮਿਲੇਨੀਅਮ ਸਕੂਲ, ਦੇ ਕਿੰਡਰਗਾਰਟਨ ਵਿੰਗ ਵਲੋਂ ਛੱਤਬੀੜ ਚਿੜੀਆਘਰ ਦਾ ਵਿੱਦਿਅਕ ਦੌਰਾ

Ad Position 21
No active advertisement
ਅਜੀਤ ਡੈਸਕ 20-02-2026
ਪਟਿਆਲਾ, 19 ਫਰਵਰੀ (ਧਰਮਿੰਦਰ ਸਿੰਘ ਸਿੱਧੂ)-'ਦ ਮਿਲੇਨੀਅਮ ਸਕੂਲ, ਪਟਿਆਲਾ ਦੇ ਕਿੰਡਰਗਾਰਟਨ ਵਿੰਗ ਵਲੋਂ ਛੱਤਬੀੜ ਚਿੜੀਆਘਰ ਦੇ ਇਕ ਰੋਮਾਂਚਕ ਅਤੇ ਵਿੱਦਿਅਕ ਦੌਰਾ ਕਰਵਾਇਆ ਗਿਆ | ਇਸ ਯਾਤਰਾ ਦਾ ਮੁੱਖ ਉਦੇਸ਼ ਨੰਨ੍ਹੇ ਵਿਦਿਆਰਥੀਆਂ ਨੂੰ ਜਮਾਤ ਦੀ ਪੜ੍ਹਾਈ ਤੋਂ ਹਟ ਕੇ ਜੰਗਲੀ ਜੀਵਾਂ ਅਤੇ ਕੁਦਰਤ ਨੂੰ ਨੇੜੇ ਤੋਂ ਜਾਣਨ ਅਤੇ ਸਮਝਣ ਦਾ ਇਕ ਅਨੰਦਮਈ ਮੌਕਾ ਪ੍ਰਦਾਨ ਕਰਨਾ ਸੀ | ਇਹ ਦੌਰਾ ਵਿਦਿਆਰਥੀਆਂ ਨੂੰ ਜਾਨਵਰਾਂ, ਪੰਛੀਆਂ ਅਤੇ ਉਨ੍ਹਾਂ ਦੇ ਕੁਦਰਤੀ ਰਹਿਣ-ਸਹਿਣ ਬਾਰੇ ਪ੍ਰਤੱਖ ਅਨੁਭਵ ਦੇਣ ਲਈ ਤਿਆਰ ਕੀਤਾ ਗਿਆ ਸੀ, ਤਾਂ ਜੋ ਉਹ ਜਮਾਤ 'ਚ ਸਿੱਖੇ ਗਏ ਗਿਆਨ ਨੂੰ ਅਸਲ ਜੀਵਨ ਦੇ ਤਜਰਬਿਆਂ ਨਾਲ ਜੋੜ ਸਕਣ | ਬੱਚੇ ਚਿੜੀਆਘਰ 'ਚ ਸ਼ੇਰ, ਹਿਰਨ, ਹਾਥੀ ਅਤੇ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਦੇਖ ਕੇ ਬਹੁਤ ਉਤਸ਼ਾਹਿਤ ਹੋਏ | ਇਹ ਦੌਰਾ ਉਨ੍ਹਾਂ ਲਈ ਮਨੋਰੰਜਕ ਹੋਣ ਦੇ ਨਾਲ-ਨਾਲ ਯਾਦਗਾਰੀ ਵੀ ਰਿਹਾ | ਇਸ ਦੌਰੇ ਨੇ ਬੱਚਿਆਂ 'ਚ ਜਿਗਿਆਸਾ, ਨਿਰੀਖਣ ਦੇ ਹੁਨਰ ਅਤੇ ਜੰਗਲੀ ਜੀਵਾਂ ਪ੍ਰਤੀ ਸਤਿਕਾਰ ਦੀ ਭਾਵਨਾ ਨੂੰ ਉਤਸ਼ਾਹਿਤ ਕੀਤਾ, ਨਾਲ ਹੀ ਉਨ੍ਹਾਂ 'ਚ ਸਮਾਜਿਕ ਮੇਲ-ਜੋਲ ਅਤੇ ਟੀਮ ਵਰਕ ਦੀ ਭਾਵਨਾ ਨੂੰ ਵੀ ਉਤਸ਼ਾਹਿਤ ਕੀਤਾ | ਸਕੂਲ ਪਿ੍ੰਸੀਪਲ ਹਰਪ੍ਰੀਤ ਪੰਧੇਰ ਦਾ ਮੰਨਣਾ ਹੈ ਕਿ ਇਸ ਤਰ੍ਹਾਂ ਦੇ ਅਨੁਭਵੀ ਸਿੱਖਣ ਦੇ ਮੌਕੇ ਨੰਨ੍ਹੇ ਬੱਚਿਆਂ ਦੇ ਸਰਵਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੇਅਰ ਨੇ ਅਬਲੋਵਾਲ ਤੋਂ ਅੰਮਿ੍ਤਸਰ ਲਈ ਰਵਾਨਾ ਬੱਸ ਨੂੰ ਦਿੱਤੀ ਹਰੀ ਝੰਡੀ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਦੀ ਬਰਖ਼ਾਸਤਗੀ ਮੰਦਭਾਗੀ-ਗੁਰਜੀਤ ਸਿੰਘ ਕੋਹਲੀ
Ad Position 24