27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਟਿਆਲਾ ਤੇ ਬਲਾਕ ਵਿਚ ਸੀ.ਐੱਮ. ਦੀ ਯੋਗਸ਼ਾਲਾ ਨੂੰ ਮਿਲ ਰਿਹਾ ਭਰਪੂਰ ਹੁੰਗਾਰਾ

Ad Position 21
No active advertisement
ਅਜੀਤ ਡੈਸਕ 01-03-2026
ਪਟਿਆਲਾ, 28 ਫ਼ਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੀ.ਐੱਮ. ਦੀ ਯੋਗਸ਼ਾਲਾ ਅਧੀਨ ਪਟਿਆਲਾ ਜ਼ਿਲ੍ਹੇ ਦੇ ਵਿਚ ਚੱਲ ਰਹੀਆਂ ਕਲਾਸਾਂ ਦਾ ਨਿਰੀਖਣ ਯੋਗਾ ਸੁਪਰਵਾਈਜ਼ਰ ਰਾਜਿੰਦਰ ਸਿੰਘ ਦੁਆਰਾ ਕੀਤਾ ਗਿਆ | ਉਨ੍ਹਾਂ ਵਲੋਂ ਅਰਸ਼ਪ੍ਰੀਤ ਕੌਰ ਟਰੇਨਰ ਪਟਿਆਲਾ ਵਿਚ ਚੱਲ ਰਹੇ ਯੋਗ ਕਲਾਸ (ਉਪਕਾਰ ਨਗਰ ਹੈਰੀ ਪਾਰਕ ਵਿਚ ਲੱਗ ਰਹੀ ਹੈ) ਯੋਗ ਕਲਾਸਾਂ ਨੂੰ ਸ਼ਹਿਰੀ ਅਤੇ ਪਿੰਡਾਂ ਦੋਹਾਂ ਖੇਤਰਾਂ ਵਿਚ ਭਰਪੂਰ ਹੁੰਗਾਰਾ ਮਿਲ ਰਿਹਾ ਹੈ | ਲੋਕ ਵੱਡੀ ਗਿਣਤੀ ਵਿਚ ਇਨ੍ਹਾਂ ਕਲਾਸਾਂ ਨਾਲ ਜੁੜ ਕੇ ਆਪਣੀ ਸਿਹਤ ਨੂੰ ਬਿਹਤਰ ਬਣਾ ਰਹੇ ਹਨ | ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ 22 ਡਿਪਲੋਮਾ ਵਿਦਿਆਰਥੀ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਯੋਗ ਕਲਾਸਾਂ ਲਗਾ ਰਹੇ ਹਨ | ਇਹ ਟੀਮ ਲੋਕਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਗੋਡਿਆਂ ਦਾ ਦਰਦ, ਸਰਵਾਈਕਲ ਅਤੇ ਮੋਟਾਪਾ ਆਦਿ ਨੂੰ ਯੋਗ ਅਭਿਆਸ ਰਾਹੀਂ ਦੂਰ ਕਰਨ ਵਿਚ ਸਹਾਇਕ ਸਾਬਤ ਹੋ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਧਰਮਸ਼ਾਲਾ ਅਤੇ ਸੀਵਰੇਜ ਪ੍ਰੋਜੈਕਟ ਦਾ ਉਦਘਾਟਨ ਅਗਲੀ ਖ਼ਬਰ ਲੋਕ ਸੰਘਰਸ਼ ਕਮੇਟੀ ਨੇ ਸ਼ਹੀਦ ਜਰਨੈਲ ਸਿੰਘ ਜੈਲੀ ਦੀ 15ਵੀਂ ਬਰਸੀ ਮਨਾਈ
Ad Position 24