26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪੰਜਾਬ ਨੂੰ ਸਰਵਾਈਕਲ ਕੈਂਸਰ ਮੁਕਤ ਬਣਾਉਣਾ ਸਰਕਾਰ ਦਾ ਟੀਚਾ-ਸਿਹਤ ਮੰਤਰੀ <br/>

Ad Position 21
No active advertisement
ਅਜੀਤ ਡੈਸਕ 01-03-2026
ਪਟਿਆਲਾ, 28 ਫਰਵਰੀ (ਗੁਰਪ੍ਰੀਤ ਸਿੰਖ ਚੱਠਾ)-ਪੰਜਾਬ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਇੱਕ ਇਤਿਹਾਸਕ ਅਤੇ ਦੂਰਅੰਦੇਸ਼ੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅੱਜ ਸਰਵਾਈਕਲ ਕੈਂਸਰ ਵਿਰੁੱਧ ਰਾਜ ਪੱਧਰੀ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ¢ ਇਸ ਮਹੱਤਵਪੂਰਨ ਮੁਹਿੰਮ ਦਾ ਆਗਾਜ਼ ਪਟਿਆਲਾ ਦੇ ਮਾਤਾ ਕੁਸ਼ੱਲਿਆ ਹਸਪਤਾਲ ਤੋਂ ਕੀਤਾ ਗਿਆ, ਜਿਸ ਨਾਲ ਰਾਜ ਭਰ ਵਿਚ ਬੱਚਿਆਂ ਨੂੰ ਘਾਤਕ ਬਿਮਾਰੀ ਤੋਂ ਬਚਾਉਣ ਲਈ ਵਿਆਪਕ ਜਾਗਰੂਕਤਾ ਅਤੇ ਟੀਕਾਕਰਨ ਪ੍ਰਕਿਰਿਆ ਸ਼ੁਰੂ ਕੀਤੀ ਗਈ¢ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਦੇ ਨਿਰਮਾਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ¢ ਉਨ੍ਹਾਂ ਦੱਸਿਆ ਕਿ ਸਰਵਾਈਕਲ ਕੈਂਸਰ ਮਹਿਲਾਵਾਂ ਵਿਚ ਪਾਏ ਜਾਣ ਵਾਲੇ ਗੰਭੀਰ ਕੈਂਸਰਾਂ ਵਿੱਚੋਂ ਇੱਕ ਹੈ, ਜੋ ਬੱਚੇਦਾਨੀ ਦੇ ਹੇਠਲੇ ਹਿੱਸੇ ਵਿਚ ਹੁੰਦਾ ਹੈ ਅਤੇ ਇਸ ਦਾ ਮੁੱਖ ਕਾਰਨ ਹਿਊਮਨ ਪੈਪੀਲੋਮਾ ਵਾਇਰਸ (ਐੱਚ.ਪੀ.ਵੀ.) ਹੈ¢ ਉਨ੍ਹਾਂ ਕਿਹਾ ਕਿ ਸਮੇਂ ਸਿਰ ਲਗਾਇਆ ਗਿਆ ਟੀਕਾ ਇਸ ਬਿਮਾਰੀ ਤੋਂ ਬਚਾਅ ਵਿਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦਾ ਹੈ¢ ਡਾ. ਬਲਬੀਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਦਾ ਐੱਚ.ਪੀ.ਵੀ. ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਭਵਿੱਖ ਵਿਚ ਉਹ ਇਸ ਜਾਨਲੇਵਾ ਰੋਗ ਤੋਂ ਸੁਰੱਖਿਅਤ ਰਹਿ ਸਕਣ¢ ਉਨ੍ਹਾਂ ਕਿਹਾ ਕਿ “ਜੇਕਰ ਸਾਡੀਆਂ ਧੀਆਂ ਸੁਰੱਖਿਅਤ ਹੋਣਗੀਆਂ ਤਾਂ ਹੀ ਆਉਣ ਵਾਲੀਆਂ ਪੀੜ੍ਹੀਆਂ ਸੁਰੱਖਿਅਤ ਹੋਣਗੀਆਂ¢”ਇਸ ਮÏਕੇ ਡਾਇਰੈਕਟਰ ਫੈਮਿਲੀ ਤੇ ਵੈਲਫੇਅਰ ਵਿਭਾਗ ਡਾਕਟਰ ਅਦਿਤੀ ਸਲਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵੈਕਸੀਨ 14 ਸਾਲ ਦੀਆਂ ਉਹਨਾਂ ਲੜਕੀਆਂ ਨੂੰ ਦਿੱਤੀ ਜਾਵੇਗੀ ਜਿਨ੍ਹਾਂ ਦਾ 14ਵਾਂ ਜਨਮਦਿਨ ਲੰਘ ਚੁੱਕਾ ਹੈ ਪਰ 15ਵਾਂ ਅਜੇ ਨਹੀਂ ਆਇਆ¢ ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਪੰਜਾਬ ਵਿੱਚ 253 ਸੈਂਟਰਾਂ 'ਚ ਯੋਗ ਬੱਚੀਆਂ ਦਾ ਟੀਕਾਕਰਨ ਕੀਤਾ ਜਾਵੇਗਾ¢ ਉਨ੍ਹਾਂ ਇਹ ਵੀ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ ਯੂ-ਵਿਨ ਪੋਰਟਲ 'ਤੇ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਸ ਰਾਹੀਂ ਪੂਰੀ ਪ੍ਰਕਿਰਿਆ ਨੂੰ ਡਿਜ਼ਿਟਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ¢ ਉਨ੍ਹਾਂ ਜਾਣਕਾਰੀ ਦਿੱਤੀ ਕਿ 16 ਬੱਚੀਆਂ ਦੇ ਟੀਕਾਕਰਨ ਕਰ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ¢ ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਇਹ ਮੁਹਿੰਮ ਰਾਜ ਭਰ ਵਿਚ ਚਲਾਈ ਜਾਵੇਗੀ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਸੁਰੱਖਿਆ ਮਾਪਦੰਡਾਂ ਦੀ ਪੂਰੀ ਪਾਲਣਾ ਕਰਦਿਆਂ ਟੀਕਾਕਰਨ ਯਕੀਨੀ ਬਣਾਉਣਗੇ¢ ਉਨ੍ਹਾਂ ਦਸਿਆ ਕਿ ਸਰਕਾਰ ਦਾ ਟੀਚਾ ਪੰਜਾਬ ਨੂੰ ਭਵਿੱਖ ਵਿਚ ਸਰਵਾਈਕਲ ਕੈਂਸਰ ਮੁਕਤ ਰਾਜ ਬਣਾਉਣਾ ਹੈ¢ ਇਸ ਮÏਕੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕÏਰ, ਸਟੇਟ ਇਮਯੂਨੀਸੇਸ਼ਨ ਅਫ਼ਸਰ ਡਾ ਮੰਜੂ ਸਿਵਿਲ ਸਰਜਨ ਜਸਵਿੰਦਰ ਸਿੰਘ, ਮੈਡੀਕਲ ਸੁਪਰਡੈਂਟ ਡਾ. ਸੰਜੇ ਕਾਮਰਾ, ਸਮੂਹ ਐਸ.ਐਮ.ਓਜ਼, ਜਿਲ੍ਹਾ ਟੀਕਾਕਰਨ ਅਫਸਰ ਡਾਕਟਰ ਕੁਸ਼ਲਦੀਪ ਕÏਰ ਗਿੱਲ ਜਸਵੀਰ ਗਾਂਧੀ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮÏਜੂਦ ਸਨ¢

Ad Position 22
No active advertisement
ਪਿਛਲੀ ਖ਼ਬਰ ਜ਼ਮੀਨ ਦਾ ਜਾਅਲੀ ਮਾਲਕ ਖੜ੍ਹਾ ਕਰਕੇ ਕਰੀਬ 4 ਕਰੋੜ ਦੀ ਵੇਚੀ ਜ਼ਮੀਨ, 3 ਨਾਮਜ਼ਦ ਅਗਲੀ ਖ਼ਬਰ ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਵਿਕਾਸ ਕਾਰਜ ਸ਼ੁਰੂ ਕਰਵਾਏ
Ad Position 24