26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਅੱਜ <br/>

Ad Position 21
No active advertisement
ਅਜੀਤ ਡੈਸਕ 01-03-2026
ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਮਨਪ੍ਰੀਤ ਸਿੰਘ)-ਭਾਈ ਬਹਿਲੋ ਮੁਫ਼ਤ ਹੋਮੋਪੈਥਿਕ ਡਿਸਪੈਂਸਰੀ ਪਿੰਡ ਮਲਕੋ ਮਾਜਰਾ ਵਿਖੇ ਅੱਖਾਂ ਦਾ 22ਵਾਂ ਸਾਲਾਨਾ ਚੈੱਕਅਪ ਤੇ ਆਪ੍ਰੇਸ਼ਨ ਕੈਂਪ 1 ਮਾਰਚ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਮਾਸਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਇਹ ਕੈਂਪ ਡਿਸਪੈਂਸਰੀ ਦੇ ਮੁੱਖ ਸੇਵਾਦਾਰ ਮਾਸਟਰ ਜਰਨੈਲ ਸਿੰਘ ਸਿੱਧੂ ਕੈਨੇਡਾ, ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ | ਜਿਸ ਵਿਚ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅਪ, ਐਨਕਾਂ ਤੇ ਅੱਖਾਂ ਦਾ ਆਪ੍ਰੇਸ਼ਨ ਕਰ ਕੇ ਲੈਨਜ਼ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਕੈਂਪ 'ਚ ਸ਼ੰਕਰਾ ਅੱਖਾਂ ਦੇ ਹਸਪਤਾਲ ਦੀ ਟੀਮ ਚੈੱਕਅਪ ਕਰ ਕੇ ਦਵਾਈਆਂ ਦੇਵੇਗੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਮਿਹਰ ਸਿੰਘ, ਰਣਜੋਧ ਸਿੰਘ, ਜੰਗ ਸਿੰਘ, ਹਨੀ, ਬਲਵੀਰ ਸਿੰਘ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗਊਆਂ ਦੀ ਹਰ ਤਰ੍ਹਾਂ ਦੀ ਬਿਮਾਰੀ ਤੇ ਆਪ੍ਰੇਸ਼ਨ ਲਈ ਬਿ੍ਜ (ਵਰਿੰਦਾਵਨ) ਵਿਖੇ ਬਣਾਇਆ ਜਾ ਰਿਹਾ ਹੈ ਅੱਠ ਮੰਜ਼ਿਲਾ ਵਿਸ਼ਾਲ... ਅਗਲੀ ਖ਼ਬਰ ਦੁਕਾਨ 'ਚ ਅੱਗ ਲੱਗਣ ਨਾਲ ਲੱਖਾਂ ਦਾ ਸਮਾਨ ਤੇ ਦੋ ਮੋਟਰਸਾਈਕਲ ਸੜੇ <br/>
Ad Position 24