26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਸੁਰਜੀਤ ਸਿੰਘ ਰੱਖੜਾ ਨੇ ਸ਼੍ਰੋਮਣੀ ਅਕਾਲੀ ਦਲ (ਮੁੜ ਸੁਰਜੀਤ) ਵਲੋਂ ਹੋਲੇ-ਮਹੱਲੇ ਮੌਕੇ ਵੱਡਾ ਇਕੱਠ ਸੰਬੰਧੀ ਕੀਤੀ ਮੀਟਿੰਗ

Ad Position 21
No active advertisement
ਪਿੰਡ ਸਦਰਪੁਰ ਵਿਖੇ ਹੋਲੇ-ਮਹੱਲੇ ਦੇ ਇਕੱਠ ਨੂੰ ਲੈ ਕੇ ਸੁਰਜੀਤ ਸਿੰਘ ਰੱਖੜਾ ਆਗੂਆਂ ਨਾਲ ਮੀਟਿੰਗ ਕਰਦੇ ਹੋਏ, ਨਾਲ ਖੜ੍ਹੇ ਹਨ ਜਸਪਾਲ ਸਿੰਘ ਕਲਿਆਣ ਤੇ ਹੋਰ | ਅਜੀਤ ਤਸਵੀਰ <br/> 01-03-2026
ਪਟਿਆਲਾ, 28 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸੁਰਜੀਤ ਸਿੰਘ ਰੱਖੜਾ ਵਲੋਂ ਹੋਲੇ-ਮੁਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵੱਡੇ ਇਕੱਠ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਆਗੂਆਂ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸ ਸਿਲਸਿਲੇ 'ਚ ਪਿੰਡ ਸਦਰਪੁਰ ਵਿਖੇ ਵੱਖ-ਵੱਖ ਪਿੰਡਾਂ ਦੇ ਆਗੂਆਂ ਅਤੇ ਸਰਗਰਮ ਕਰਮਚਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਸੁਰਜੀਤ ਸਿੰਘ ਰੱਖੜਾ ਨੇ ਵੱਧ ਤੋਂ ਵੱਧ ਗਿਣਤੀ 'ਚ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਹੋਲਾ-ਮਹੱਲਾ ਸਿੱਖ ਪੰਥ ਦੀ ਸ਼ਾਨ ਅਤੇ ਵੀਰਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਇਸ ਪਵਿੱਤਰ ਮੌਕੇ 'ਤੇ ਪਾਰਟੀ ਵੱਡੇ ਕਾਫ਼ਲੇ ਦੇ ਰੂਪ 'ਚ ਸ਼ਮੂਲੀਅਤ ਕਰਕੇ ਸਿੱਖ ਪੰਥ ਅਤੇ ਪੰਜਾਬ ਦੇ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੁਨੇਹਾ ਦੇਵੇਗੀ | ਉਨ੍ਹਾਂ ਦੱਸਿਆ ਕਿ ਇਕੱਠ ਨੂੰ ਸਫਲ ਬਣਾਉਣ ਲਈ ਆਗੂਆਂ ਦੀਆਂ ਵੱਖ-ਵੱਖ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਹੁੰਚਣ ਸੰਬੰਧੀ ਪੂਰੀ ਰਣਨੀਤੀ ਤੈਅ ਕੀਤੀ ਗਈ ਹੈ | ਟਰਾਂਸਪੋਰਟ ਪ੍ਰਬੰਧ, ਜ਼ਿਲ੍ਹਾ ਪੱਧਰ 'ਤੇ ਸਹਿ-ਸੰਯੋਜਨ ਅਤੇ ਕਾਫ਼ਲਿਆਂ ਦੀ ਰਵਾਨਗੀ ਦੇ ਸਮੇਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਸ. ਰੱਖੜਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਮੁੜ ਸੁਰਜੀਤ) ਲਗਾਤਾਰ ਮਜ਼ਬੂਤੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਆਉਣ ਵਾਲੀਆਂ ਚੋਣਾਂ 'ਚ ਪਾਰਟੀ ਵਲੋਂ ਸ਼ਾਨਦਾਰ ਨਤੀਜੇ ਦਿੱਤੇ ਜਾਣਗੇ | ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਸਮੇਤ ਹੋਰ ਪੰਥ ਵਿਰੋਧੀ ਪਾਰਟੀਆਂ ਤੋਂ ਲੋਕਾਂ ਦਾ ਭਰੋਸਾ ਉੱਠ ਚੁੱਕਾ ਹੈ, ਜਿਸ ਕਰਕੇ ਹੁਣ ਲੋਕ ਮੁੜ ਸੁਰਜੀਤ ਧੜੇ ਨਾਲ ਜੁੜ ਰਹੇ ਹਨ | ਮੀਟਿੰਗ 'ਚ ਮੌਜੂਦ ਆਗੂਆਂ ਨੇ ਭਰੋਸਾ ਦਿਵਾਇਆ ਕਿ ਪਟਿਆਲਾ ਜ਼ਿਲ੍ਹੇ ਤੋਂ ਵੱਡਾ ਕਾਫ਼ਲਾ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ ਅਤੇ ਹੋਲਾ-ਮੁਹੱਲਾ ਸਮਾਗਮ ਨੂੰ ਇਤਿਹਾਸਕ ਬਣਾਉਣ 'ਚ ਆਪਣਾ ਯੋਗਦਾਨ ਪਾਇਆ ਜਾਵੇਗਾ | ਇਸ ਮੌਕੇ ਕੌਰ ਸਿੰਘ ਸਦਰਪੁਰ, ਲਾਲ ਸਿੰਘ, ਮੱਘਰ ਸਿੰਘ, ਸੁਸਾਇਟੀ ਪ੍ਰਧਾਨ ਮੇਜਰ ਸਿੰਘ, ਹਰਪ੍ਰੀਤ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਬਲਕਾਰ ਸਿੰਘ ਪੰਚ, ਸੁਖਪਾਲ ਸਿੰਘ, ਜਗਭਿੰਦਰ ਸਿੰਘ, ਗੁਰਪਿਆਰ ਸਿੰਘ, ਕਿ੍ਸ਼ਨ ਬਲਦੇਵ, ਰਣਧੀਰ ਸਿੰਘ, ਗੁਰਨੈਬ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ, ਭਾਜਪਾ ਦੀ ਸਿਆਸੀ ਸਾਜਿਸ਼ ਦਾ ਹੋਇਆ ਪਰਦਾਫਾਸ਼-ਬਰਸਟ <br/> ਅਗਲੀ ਖ਼ਬਰ ਸਕੂਲ ਪੱਧਰ ਦੇ ਸੱਭਿਆਚਾਰਕ ਮੁਕਾਬਲੇ ਦੌਰਾਨ ਭੰਗੜੇ 'ਚ ਪਟਿਆਲਾ ਤੇ ਗਿੱਧੇ 'ਚ ਸਨੌਰ ਨੇ ਬਾਜ਼ੀ ਮਾਰੀ
Ad Position 24