26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਏਸ਼ੀਅਨ ਗਰੁੱਪ ਆਫ ਕਾਲਜਿਜ਼ ਦੀ ਕਨਵੋਕੇਸ਼ਨ ਸਮਾਰੋਹ 'ਚ ਸਿਹਤ ਮੰਤਰੀ ਨੇ ਕੀਤੀ ਸ਼ਿਰਕਤ

Ad Position 21
No active advertisement
ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਲੋਂ ਕਰਵਾਈ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿਚ ਸ਼ਿਰਕਤ ਕਰਦੇ ਹੋਏ ਡਾ. ਬਲਬੀਰ ਸਿੰਘ | ਅਜੀਤ ਤਸਵੀਰ <br/> 01-03-2026
ਪਟਿਆਲਾ, 28 ਫਰਵਰੀ (ਗੁਰਵਿੰਦਰ ਸਿੰਘ ਔਲਖ)-ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਲੋਂ ਕਰਵਾਈ ਕਨਵੋਕੇਸ਼ਨ ਅਤੇ ਐਲੂਮਨੀ ਮੀਟ ਸਮਾਰੋਹ ਵਿਚ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਮੌਜੂਦ ਸਨ | ਸਿਹਤ ਮੰਤਰੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ | ਸਮਾਰੋਹ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਨੌਜਵਾਨ ਹੀ Tਰੰਗਲਾ ਪੰਜਾਬU ਦੇ ਅਸਲ ਬ੍ਰਾਂਡ ਅੰਬੈਸਡਰ ਹਨ | ਉਨ੍ਹਾਂ ਨੇ ਕਿਹਾ ਕਿ ਨੌਜਵਾਨ ਆਪਣੀ ਕਾਬਲੀਅਤ, ਮਿਹਨਤ ਅਤੇ ਲਗਨ ਨਾਲ ਪੰਜਾਬ ਦਾ ਨਾਮ ਦੇਸ਼-ਵਿਦੇਸ਼ ਵਿੱਚ ਰੋਸ਼ਨ ਕਰ ਸਕਦੇ ਹਨ ਅਤੇ ਤਰੱਕੀ ਦੇ ਨਵੇਂ ਮਿਆਰ ਸਥਾਪਿਤ ਕਰ ਸਕਦੇ ਹਨ | ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ | ਸਰਕਾਰ ਵਲੋਂ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਬੁਨਿਆਦੀ ਢਾਂਚੇ ਦੀ ਸੁਧਾਰ, ਆਧੁਨਿਕ ਲੈਬੋਰਟਰੀਆਂ, ਡਿਜੀਟਲ ਸਹੂਲਤਾਂ ਅਤੇ ਕੌਸ਼ਲ ਵਿਕਾਸ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਸਿੱਖਿਆ ਖੇਤਰ ਵਿਚ ਕੀਤੀਆਂ ਜਾ ਰਹੀਆਂ ਨਵੀਂ ਪਹਿਲਕਦਮੀਆਂ ਨਾਲ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮੌਕੇ ਪ੍ਰਾਪਤ ਹੋਣਗੇ ਅਤੇ ਰੋਜ਼ਗਾਰ ਦੇ ਨਵੇਂ ਦਰਵਾਜ਼ੇ ਖੁੱਲਣਗੇ | ਐਲੂਮਨੀ ਮੀਟ ਦੌਰਾਨ ਸਿਹਤ ਮੰਤਰੀ ਨੇ ਪੁਰਾਣੇ ਵਿਦਿਆਰਥੀਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਉਪਲਬਧੀਆਂ ਦੀ ਸਰਾਹਨਾ ਕੀਤੀ | ਉਨ੍ਹਾਂ ਨੇ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀ ਸੰਸਥਾ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਉਨ੍ਹਾਂ ਦੀ ਸਫਲਤਾ ਮੌਜੂਦਾ ਵਿਦਿਆਰਥੀਆਂ ਲਈ ਮਾਰਗਦਰਸ਼ਕ ਸਾਬਤ ਹੁੰਦੀ ਹੈ | ਸਮਾਰੋਹ ਵਿੱਚ ਕਾਲਜ਼ ਦੇ ਚੇਅਰਮੈਨ ਤਰਸੇਮ ਸੈਣੀ ਵੱਲੋਂ ਮੁੱਖ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ | ਕਾਲਜ ਪ੍ਰਬੰਧਕਾਂ ਨੇ ਸੰਸਥਾ ਦੀਆਂ ਉਪਲਬਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਪੰਜਾਬ ਆੜਤੀਆ ਐੱਸੋਸੀਏਸ਼ਨ ਦੇ ਸੀਨੀਅਰ ਉਪ ਪ੍ਰਧਾਨ ਸਤਵਿੰਦਰ ਸਿੰਘ, ਹਰਭਿੰਦਰ ਸਿੰਘ, ਸ਼ਿੰਗਾਰ ਸਿੰਘ, ਪਿ੍ੰਸੀਪਲ ਡਾ. ਮੀਨੂ ਸਿੰਘ, ਡਾ. ਕੁਮਕੁਮ ਬਜਾਜ, ਡਾ.
Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਲਾਜ਼ਮਾਂ ਨੇ ਕੇਦਰੀ ਮਾਡਰਨ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਅਗਲੀ ਖ਼ਬਰ 'ਮੇਰਾ ਪਟਿਆਲਾ ਮੈਂ ਹੀ ਸਵਾਰਾਂ' ਟੀਮ ਨੂੰ ਪੰਜਾਬ ਸਖ਼ੀ ਸ਼ਕਤੀ ਕਰਾਫ਼ਟ ਮੇਲੇ 'ਚ ਭਰਵਾਂ ਹੁੰਗਾਰਾ
Ad Position 24