12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਲੜਕੀ ਨੂੰ ਤਸਵੀਰਾਂ ਰਾਹੀਂ ਬਲੈਕਮੇਲ ਕਰਨ ਵਾਲੇ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 02-03-2026
ਪਟਿਆਲਾ, 1 ਮਾਰਚ (ਮਨਦੀਪ ਸਿੰਘ ਖਰੌੜ)-ਇਥੋਂ ਦੀ ਰਹਿਣ ਵਾਲੀ ਇਕ ਲੜਕੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਉਸ ਨਾਲ ਸੰਬੰਧ ਬਣਾਉਣ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚ ਕੇ ਬਾਅਦ 'ਚ ਬਲੈਕਮੇਲ ਕਰਨ ਦੇ ਮਾਮਲੇ 'ਚ ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਇਕ ਲੜਕੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਮੁਲਜ਼ਮ ਦੀ ਪਹਿਚਾਣ ਦਰਵੇਸ਼ ਕੁਮਾਰ ਵਾਸੀ ਜ਼ਿਲ੍ਹਾ ਸੰਗਰੂਰ ਵਜੋਂ ਹੋਈ ਹੈ | ਇਸ ਸੰਬੰਧੀ ਪੀੜਤਾਂ ਨੇ ਪੁਲਿਸ ਨੂੰ ਦਸਿਆ ਕਿ ਉਹ ਪਟਿਆਲਾ ਕੋਈ ਕੋਰਸ ਕਰਨ ਆਈ ਸੀ ਜਿਸ ਦੀ ਜਾਣ-ਪਹਿਚਾਣ ਉਕਤ ਲੜਕੇ ਨਾਲ ਹੋ ਗਈ | ਬਾਅਦ 'ਚ ਨੌਜਵਾਨ ਨੇ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਇਕ ਕੋਠੀ 'ਚ ਉਸ ਨਾਲ ਸੰਬੰਧ ਬਣਾਏ ਅਤੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਵੀ ਖਿੱਚ ਲਈਆਂ | ਬਾਅਦ 'ਚ ਮੁਲਜ਼ਮ ਉਸ ਨੂੰ ਬਲੈਕਮੇਲ ਵੀ ਕਰਦਾ ਰਿਹਾ | ਜਿਸ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਦਿੱਤੇ ਪੈਸੇ ਮੰਗਣ 'ਤੇ ਬੁਲਾ ਕੇ ਸੜਕ 'ਤੇ ਕੀਤੀ ਕੁੱਟਮਾਰ, ਪਤੀ-ਪਤਨੀ ਤੇ ਪੁੱਤਰ ਨਾਮਜ਼ਦ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਭਾਸ਼ਨ ਮੁਕਾਬਲੇ ਕਰਵਾਏ
Ad Position 24